ਪਟਿਆਲਾ, 15 ਫਰਵਰੀ -(ਧੜ੍ਹੱਲੇਦਾਰ ਬਿਉਰੋ) ਪਟਿਆਲਾ ਇਲੈਕਟ੍ਰੋਨਿਕ ਮੀਡੀਆ ਕਲ ">
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਪਟਿਆਲਾ ਦੇ ਦੋਵੇਂ ਇਲੈਕਟ੍ਰੋਨਿਕ ਮੀਡੀਆ ਕਲੱਬ ਹੋਏ ਇੱਕਜੁੱਟ-7 ਮੈਂਬਰੀ ਕਮੇਟੀ ਦਾ ਕੀਤਾ ਗਠਨ ਸਮੂਹ ਪੱਤਰਕਾਰ ਮੈਂਬਰਾਂ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ
February 15, 2023
Daily-Dharaledar-Online-News-Vie

Daily Dharaledar / Punjab

ਪਟਿਆਲਾ, 15 ਫਰਵਰੀ -(ਧੜ੍ਹੱਲੇਦਾਰ ਬਿਉਰੋ) ਪਟਿਆਲਾ ਇਲੈਕਟ੍ਰੋਨਿਕ ਮੀਡੀਆ ਕਲੱਬ ਅਤੇ ਇਲੈਕਟ੍ਰੋਨਿਕ ਮੀਡੀਆ ਵੈਲਫੇਅਰ ਕਲੱਬ ਦੀਆਂ ਕੌਰ ਕਮੇਟੀਆਂ ਦੀ ਮੀਟਿੰਗ ਪਟਿਆਲਾ ਦੇ ਸ਼ੇਰਾਂ ਵਾਲਾ ਗੇਟ ਵਿਖੇ ਬਹੁਤ ਹੀ ਸਤਿਕਾਰ ਤੇ ਪ੍ਰੇਮ ਭਰੇ ਮਾਹੌਲ ਵਿੱਚ ਸੰਪੰਨ ਹੋਈ। ਇਸ ਦੌਰਾਨ ਦੋਵੇਂ ਕਲੱਬਾਂ ਦੇ ਲਗਭਗ 60 ਪੱਤਰਕਾਰ ਮੈਂਬਰਾਂ ਦਾ ਇੱਕ ਗਰੁੱਪ ਬਣਾਇਆ ਗਿਆ। ਇਸ ਮੌਕੇ ਇੱਕ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਜੋਕਿ ਅੱਜ ਤੋਂ ਬਾਅਦ ਭਵਿੱਖ ਵਿਚ ਹਰ ਜ਼ਰੂਰੀ ਕੰਮਕਾਰ ਤੇ ਪ੍ਰੋਗਰਾਮਾਂ ਸੰਬੰਧੀ ਫੈਸਲੇ ਲੈਣ ਲਈ ਅਧਿਕਾਰਤ ਹੋਵੇਗਾ। ਇਸ ਕੋਰ ਕਮੇਟੀ ਵਿੱਚ ਸਰਵਸ੍ਰੀ ਅਸ਼ੋਕ ਵਰਮਾ, ਅਨੁਰਾਗ ਸ਼ਰਮਾ, ਮਨੋਜ ਸ਼ਰਮਾ, ਜਸਬੀਰ ਸਿੰਘ ਜੱਸੀ, ਚਰਨਜੀਤ ਸਿੰਘ ਕੋਹਲੀ, ਇੰਦਰਜੀਤ ਸਿੰਘ ਬਖਸ਼ੀ, ਜਸਬੀਰ ਸਿੰਘ ਸੁਖੀਜਾ ਅਤੇ ਬਲਿੰਦਰ ਬਿੰਨੀ ਅਧਿਕਾਰਤ ਮੈਂਬਰ ਹੋਣਗੇ। ਮੀਟਿੰਗ ਵਿੱਚ ਇਹ ਵੀ ਫੈਸਲਾ ਹੋਇਆ ਕਿ ਅਗਾਮੀ ਚੋਣ ਤੱਕ ਇਹ ਕੋਰ ਕਮੇਟੀ ਹੀ ਹਰ ਤਰ੍ਹਾਂ ਦੇ ਫੈਸਲੇ ਲਵੇਗੀ।
ਇਸ ਮੀਟਿੰਗ ਵਿਚ ਲਏ ਗਏ ਫੈਸਲੇ ਦਾ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਸਵਾਗਤ ਕਰਦੇ ਹੋਏ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਸਭ ਨੇ ਉਮੀਦ ਪ੍ਰਗਟਾਈ ਕਿ ਪੱਤਰਕਾਰਾਂ ਦੀ ਇਸ ਇਕਜੁਟਤਾ ਦਾ ਸਮੂਹ ਲੋਕਾਂ ਸਮੇਤ ਪ੍ਰਸ਼ਾਸ਼ਨ ਤੇ ਸਰਕਾਰ ਨੂੰ ਵੀ ਲਾਭ ਹੋਵੇਗਾ।

Daily Dharaledar Online News Views and Reviews


Recommended Posts