ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਭਾਜਪਾ ਨੇਤਾ ਹਰਜੀਤ ਗਰੇਵਾਲ ਵਿਰੁੱਧ ਪੱਤਰਕਾਰ ਨੇ ਕਰਵਾਈ ਐਫ਼ ਆਈ ਆਰ
February 21, 2023
Daily-Dharaledar-Online-News-Vie

Daily Dharaledar / Punjab

ਰਾਜਪੁਰਾ 21 ਫਰਵਰੀ 2023(ਧੜ੍ਹੱਲੇਦਾਰ ਬਿਉਰੋ) - ਭਾਜਪਾ ਨੇਤਾ ਹਰਜੀਤ ਗਰੇਵਾਲ ਵਿਰੁੱਧ ਰਾਜਪੁਰਾ ਪੁਲਿਸ ਵੱਲੋਂ ਐਫ ਆਈ ਆਰ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਇਹ ਐਫ ਆਈ ਆਰ ਦਰਜ ਇੱਕ ਪੱਤਰਕਾਰ ਸੰਦੀਪ ਚੌਧਰੀ ਨੂੰ ਧਮਕੀ ਦੇਣ ਦੇ ਦੋਸ਼ -ਚ ਕੀਤੀ ਗਈ ਹੈ। ਪੱਤਰਕਾਰ ਸੰਦੀਪ ਚੌਧਰੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੋਸ਼ ਲਗਾਇਆ ਕਿ ਉਹ ਰਾਜਪੁਰਾ ਤੋਂ ਆਪਣਾ ਨਿਊਜ ਚੈਨਲ ਚਲਾਉਂਦਾ ਹੈ ਅਤੇ ਮਿਤੀ 19 ਫਰਵਰੀ ਨੂੰ ਮੈ ਵਿਧਾਇਕ ਨੀਨਾ ਮਿੱਤਲ ਰਾਜਪੁਰਾ ਨਾਲ ਇੰਟਰਵਿਊ ਕੀਤੀ ਸੀ। ਜਿਸ ਵਿਚ ਮੈਂ ਇੱਕ ਦੋ ਸਵਾਲ ਉਹ ਉਠਾਏ ਸਨ ਜੋ ਸਵਾਲ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਇਕ ਇੰਟਰਵਿਊ ਦੇ ਦੌਰਾਨ ਮੈਡਮ ਨੀਨਾ ਮਿੱਤਲ ਨੂੰ ਕੀਤੇ ਸਨ। ਜਿਹਨਾ ਦਾ ਮੈਡਮ ਨੀਨਾ ਮਿੱਤਲ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਜਵਾਬ ਦਿੱਤਾ ਸੀ। ਜੋ ਮੇਰੇ ਵੱਲੋਂ ਇੰਟਰਵਿਊ ਲਈ ਗਈ ਹੈ ਉਹ ਚੈਨਲ ਤੋਂ ਵੀ ਪ੍ਰਕਾਸ਼ਿਤ ਕੀਤੀ ਗਈ ਸੀ ਜੋ ਕਿ ਕਾਫੀ ਲੋਕਾਂ ਨੇ ਵੇਖੀ ਵੀ ਹੈ।ਸੰਦੀਪ ਨੇ ਦੋਸ਼ ਲਾਏ ਕੇ ਇਸ ਤੋਂ ਬਾਅਦ ਮਿਤੀ 20 ਫਰਵਰੀ ਨੂੰ ਬੀਜੇਪੀ ਆਗੂ ਹਰਜੀਤ ਗਰੇਵਾਲ ਦਾ ਉਸਨੂੰ ਫੋਨ ਤੇ ਧਮਕੀਆਂ ਦਿੱਤੀਆਂ ਅਤੇ ਨੀਨਾ ਮਿਤਲ ਵਿਧਾਇਕਾ ਦੇ ਖਿਲਾਫ ਗੰਦੀ ਸ਼ਬਦਾਵਲੀ ਬੋਲੀ ਅਤੇ ਮੈਨੂੰ ਉਸਨੇ ਗੰਦੀਆਂ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ

ਪੱਤਰਕਾਰ ਦੀ ਸ਼ਿਕਾਇਤ ਤੇ ਗਰੇਵਾਲ ਵਿਰੁੱਧ ਪਰਚਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Daily Dharaledar Online News Views and Reviews


Recommended Posts