ਪਟਿਆਲਾ, 27ਮਈ (ਪੱਤਰ ਪ੍ਰੇਰਕ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਗਏ ਬਾਰਵੀਂ ਦੇ ਨਤੀਜਿਆਂ -ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿ " /> ਪਟਿਆਲਾ, 27ਮਈ (ਪੱਤਰ ਪ੍ਰੇਰਕ) ਪੰਜ ">
ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਜੈਸਿਕਾ ਸਿੰਘ ਨੇ ਸਾਇੰਸ ਗਰੁੱਪ -ਚੋਂ 94.4 ਫ਼ੀਸਦੀ ਅੰਕ ਲੈ ਕੇ ਸਕੂਲ -ਚ ਦੂਜੀ ਪੁਜੀਸ਼ਨ ਕੀਤੀ ਹਾਸਲ
May 27, 2023
Daily-Dharaledar-Online-News-Vie

Daily Dharaledar / Punjab

ਪਟਿਆਲਾ, 27ਮਈ (ਪੱਤਰ ਪ੍ਰੇਰਕ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਗਏ ਬਾਰਵੀਂ ਦੇ ਨਤੀਜਿਆਂ -ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਦਾ ਨਤੀਜਾ ਸ਼ਾਨਦਾਰ ਰਿਹਾ ਹੈ ਤੇ ਸਕੂਲ ਦੀ ਸਾਇੰਸ ਗਰੁੱਪ ਦੀ ਵਿਦਿਆਰਥਣ ਜੈਸਿਕਾ ਸਿੰਘ ਪੁੱਤਰੀ ਅਮਰਿੰਦਰ ਸਿੰਘ ਨੇ 94.4 ਫ਼ੀਸਦੀ ਅੰਕ ਹਾਸਲ ਕਰਕੇ ਪੁਰਾਣੀ ਪੁਲਿਸ ਲਾਈਨ ਸਕੂਲ ਦੇ ਸਾਇੰਸ ਗਰੁੱਪ -ਚੋਂ ਦੂਸਰਾ ਸਥਾਨ ਪ੍ਰਾਪਤ ਕਰਨ ਦਾ ਮਾਣ ਹਾਸਲ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਮਨਦੀਪ ਕੌਰ ਨੇ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਤੇ ਉਨ੍ਹਾਂ ਦੇ ਚੰਗੀ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਬਾਰਵੀ ਕਲਾਸ ਵਿਦਿਆਰਥੀ ਜੀਵਨ -ਚ ਅਹਿਮ ਹੁੰਦੀ ਹੈ ਜਿਥੋ ਪਾਸ ਹੋਕੇ ਉਹ ਉਚੇਰੀ ਸਿੱਖਿਆ ਵੱਲ ਆਪਣੇ ਕਦਮ ਵਧਾਉਂਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਕੀਤੇ ਸਹੀ ਮਾਰਗਦਰਸ਼ਨ ਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਇੰਸ ਗਰੁੱਪ ਦੀ ਕੰਗਨ ਸ਼ਰਮਾ ਨੇ 95.2 ਫ਼ੀਸਦੀ ਅੰਕ, ਜੈਸਿਕਾ ਸਿੰਘ ਨੇ 94.4 ਫੀਸਦੀ ਅੰਕ ਅਤੇ ਜੀਆ ਨੇ 93.6 ਫੀਸਦੀ ਅੰਕ ਹਾਸਲ ਕਰਕੇ ਸਾਇੰਸ ਗਰੁੱਪ ਵਿਚੋਂ -ਚ ਨਾਮਣਾ ਖਟਿਆ ਹੈ। ਇਸ ਮੌਕੇ ‘ਤੇ ਪ੍ਰਿੰਸੀਪਲ ਮਨਦੀਪ ਕੌਰ ਵਲੋਂ ਸਕੂਲ ਦੇ ਸਾਇੰਸ ਗਰੁੱਪ ਵਿਚ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਕੰਗਨ ਸ਼ਰਮਾ, ਜੈਸਿਕਾ ਸਿੰਘ ਅਤੇ ਜੀਆ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਹਰਦੀਪ ਕੌਰ ਬਾਇਓ ਲੈਕਚਰਾਰ, ਜਗਜੀਤ ਕੌਰ ਕੈਮਿਸਟਰੀ ਲੈਕਚਰਾਰ, ਗੁਰਪ੍ਰੀਤ ਕੌਰ ਫਿਜ਼ਿਕਸ ਲੈਕਚਰਾਰ, ਪਰਦੀਪ ਕੌਰ ਪੰਜਾਬੀ ਲੈਕਚਰਾਰ ਅਤੇ ਪ੍ਰੇਮਲਤਾ ਅੰਗਰੇਜ਼ੀ ਲੈਕਚਰਾਰ ਨੇ ਵੀ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

Daily Dharaledar Online News Views and Reviews


Recommended Posts