ਜ਼ਿਲ੍ਹਾ ਟੀਕਾਕਰਨ ਅਫ਼ਸਰ ਵੱਲੋਂ ਸਿਹਤ ਕੇਂਦਰਾਂ ਦਾ ਨਿਰੀਖਣ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
Inspection of Health Centers Mansa by the District Immunization Officer
June 7, 2023
Daily-Dharaledar-Online-News-Vie

Daily Dharaledar / Punjab

ਜ਼ਿਲ੍ਹਾ ਟੀਕਾਕਰਨ ਅਫ਼ਸਰ ਵੱਲੋਂ ਸਿਹਤ ਕੇਂਦਰਾਂ ਦਾ ਨਿਰੀਖਣ

ਮਾਨਸਾ, 7 ਜੂਨ (ਰਵਿੰਦਰ ਸਿੰਘ ਖਿਆਲਾ) ਸਿਹਤ ਵਿਭਾਗ ਮਾਨਸਾ ਵੱਲੋਂ ਬੱਚਿਆਂ ਨੂੰ ਮਾਰੂ ਬੀਮਾਰੀਆਂ ਤੋਂ ਬਚਾਅ ਲਈ ਹਰ ਬੁੱਧਵਾਰ ਟੀਕਾਕਰਨ ਕੈਂਪ ਲਗਾਏ ਜਾਂਦੇ ਹਨ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਨਵਰੂਪ ਕੌਰ ਨੇ ਸਿਹਤ ਬਲਾਕ ਖਿਆਲਾ ਕਲਾਂ ਦੇ ਸਿਹਤ ਕੇਂਦਰ ਬੁਰਜ ਹਰੀ,ਬੁਰਜ ਢਿੱਲਵਾਂ ਅਤੇ ਰੜ੍ਹ ਵਿਖੇ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਵੱਖ ਵੱਖ ਸਿਹਤ ਕੇਂਦਰਾਂ ਦਾ ਦੌਰਾ ਕਰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਨਵਰੂਪ ਕੌਰ ਨੇ ਟੀਕਾਕਰਨ ਕੈਂਪ, -ਮਾਂ- ਪ੍ਰੋਗਰਾਮ ,-ਸਾਂਸ- ਪ੍ਰੋਗਰਾਮ,ਖਸਰਾ ਰੁਬੈਲਾ ਦੀਆਂ ਦੋਵੇਂ ਖੁਰਾਕਾਂ ਪੂਰੀਆਂ ਕਰਨ ਤਾਂ ਜੋ ਦਸੰਬਰ 2023 ਤੱਕ ਖਸਰਾ ਰੁਬੈਲਾ ਬੀਮਾਰੀ ਦਾ ਪੂਰਨ ਖਾਤਮਾ ਹੋ ਸਕੇ। ਟੀਕਾਕਰਨ ਉਪਰੰਤ ਦਿੱਕਤ ਪੇਸ਼ ਆਉਣ ਤੇ ਰਿਪੋਰਟ ਭੇਜੀ ਜਾਵੇ। ਆਸ਼ਾ ਵੱਲੋਂ ਘਰਾਂ ਦਾ ਦੌਰਾ ਕਰਨ ਸਮੇਂ ਹੈਡ ਕਾਊਂਟ ਸਰਵੇਖਣ ਕਰਕੇ ਡਿਊ ਲਿਸਟ ਤਿਆਰ ਕਰਨ ਦੀ ਹਦਾਇਤ ਕੀਤੀ ਗਈ। ਸੰਪੂਰਨ ਟੀਕਾਕਰਨ, ਛੇ ਮਹੀਨੇ ਤੱਕ ਮਾਂ ਦਾ ਦੁੱਧ, ਛੇ ਮਹੀਨੇ ਬਾਅਦ ਮਾਂ ਦੇ ਦੁੱਧ ਨਾਲ ਓਪਰੀ ਖੁਰਾਕ ਸ਼ੁਰੂ ਕਰਨ ਨਾਲ ਬੱਚਿਆਂ ਦੀ ਮੌਤ ਦਰ ਨੂੰ ਘੱਟ ਕੀਤਾ ਜਾ ਸਕਦਾ ਹੈ। ਆਮ ਆਦਮੀ ਕਲੀਨਿਕ ਦੇ ਡਾਕਟਰ ਵੱਲੋਂ ਟੀਕਾਕਰਨ ਕੈਂਪ ਵਿੱਚ ਭਾਗੀਦਾਰੀ ਅਤੇ ਟੀਕਾਕਰਨ ਉਪਰੰਤ ਹੰਗਾਮੀ ਹਾਲਤ ਦੇ ਮੱਦੇਨਜ਼ਰ ਐਂਮਰਜੈਂਸੀ ਕਿਟ ਪੂਰੀ ਕਰਨ ਦੀ ਹਦਾਇਤ ਕੀਤੀ।
ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਦੀਪ ਸ਼ਰਮਾ ਨੇ ਸਿਹਤ ਸੰਸਥਾਵਾਂ ਦੇ ਸਟਾਫ ਨੂੰ ਜੱਚਾ ਬੱਚਾ ਕਾਰਡ ਰਾਹੀਂ ਮਾਪਿਆਂ ਨੂੰ ਜਾਗਰੂਕਤਾ ਦੇਣ ਦੀ ਹਦਾਇਤ ਕੀਤੀ ਗਈ। ਇਸ ਕਾਰਡ ਰਾਹੀਂ ਬੱਚੇ ਦੇ ਟੀਕਾਕਰਣ ਸੂਚੀ, ਸੰਭਾਲ ਅਤੇ ਵਾਧੇ ਵਿਕਾਸ ਦੀ ਜਾਣਕਾਰੀ ਅਤੇ ਸਿਹਤਮੰਦ ਆਦਤਾਂ ਬਾਰੇ ਮਾਪਿਆਂ ਨੂੰ ਜਾਣੂੰ ਕਰਵਾਇਆ ਜਾਵੇ ਬਿਮਾਰੀ ਤੋਂ ਬਚਾਅ ਅਤੇ ਖ਼ਤਰੇ ਦੇ ਚਿੰਨ੍ਹਾਂ ਦੀ ਜਲਦੀ ਪਹਿਚਾਣ ਕਰਕੇ ਨਵਜੰਮੇ ਬੱਚਿਆਂ ਸਮੇਤ ਪੰਜ ਸਾਲ ਤੱਕ ਦੇ ਬੱਚਿਆਂ ਦਾ ਸੰਪੂਰਨ ਟੀਕਾਕਰਣ ਯਕੀਨੀ ਬਣਾਇਆ ਜਾਵੇ । ਇਸ ਮੌਕੇ ਬਲਾਕ ਐਜੂਕੇਟਰ ਕੇਵਲ ਸਿੰਘ ਹਾਜ਼ਰ ਸਨ।

Daily Dharaledar Online News Views and Reviews


Recommended Posts