16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ   
Mr. Jagjit Singh assumed the post of ADC Patiala General
June 19, 2023
Daily-Dharaledar-Online-News-Vie

Daily Dharaledar / Punjab

-ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ-ਜਗਜੀਤ ਸਿੰਘ ਪਟਿਆਲਾ, 19 ਜੂਨ-(ਪੰਕਜ਼ ਨਰੂਲਾ ) 2011 ਬੈਚ ਦੇ ਪੀ.ਸੀ.ਐਸ. ਅਧਿਕਾਰੀ ਜਗਜੀਤ ਸਿੰਘ ਨੇ ਅੱਜ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲ ਲਿਆ ਹੈ। ਆਪਣਾ ਅਹੁਦਾ ਸੰਭਾਲਣ ਮਗਰੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਮਿਲਕੇ ਜਗਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਉਹ ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਯਤਨਸ਼ੀਲ ਰਹਿਣਗੇ। ਨਵੇਂ ਏ.ਡੀ.ਸੀ. (ਜ) ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਉਹ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਨਿਰਦੇਸ਼ਾਂ ਮੁਤਾਬਕ ਸਾਰੇ ਵਿਭਾਗਾਂ ਨਾਲ ਬਿਹਤਰ ਤਾਲਮੇਲ ਨਾਲ ਨਿੱਠਕੇ ਕੰਮ ਕਰਨਗੇ। ਜਿਕਰਯੋਗ ਹੈ ਕਿ ਪੀ.ਸੀ.ਐਸ. ਅਧਿਕਾਰੀ ਜਗਜੀਤ ਸਿੰਘ, ਇਸ ਤੋਂ ਪਹਿਲਾਂ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਮ ਰਾਜ ਪ੍ਰਬੰਧ ਵਿਭਾਗ ਦੇ ਸੰਯੁਕਤ ਸਕੱਤਰ ਵਜੋਂ ਸੇਵਾ ਨਿਭਾ ਰਹੇ ਸਨ। ਉਹ ਬਲਾਚੌਰ ਦੇ ਐਸ.ਡੀ.ਐਮ. ਤੋਂ ਇਲਾਵਾ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਵੱਖ-ਵੱਖ ਅਹੁੱਦਿਆਂ -ਤੇ ਵੀ ਸੇਵਾ ਨਿਭਾ ਚੁੱਕੇ ਹਨ।

Daily Dharaledar Online News Views and Reviews


Recommended Posts