ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਸਿਹਤ ਵਿਭਾਗ ਦੇ ਤਿੰਨ ਰਿਸ਼ਵਤ ਲੈਣ ਵਾਲੇ ਮੁਲਾਜ਼ਮ ਕਾਬੂ, ਵੱਡੇ ਸਕੈਂਡਲ ਦਾ ਪਰਦਾਫਾਸ਼...
June 17, 2020
Daily-Dharaledar-Online-News-Vie

Daily Dharaledar / Punjab

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਝੂਠੀਆਂ ਡੌਪ ਟੈਸਟ ਰਿਪੋਰਟਾਂ ਜਾਰੀ ਕਰਨ, ਫਰਜੀ ਹੈਂਡੀਕੈਪਡ ਸਰਟੀਫੀਕੇਟ ਦੇਣ, ਡਾਕਟਰੀ ਰਿਪੋਰਟਾਂ (ਐਮਐਲਆਰ) ਵਿੱਚ ਹੇਰਾਫੇਰੀ ਕਰਕੇ ਲੜਾਈ ਦੌਜਾਨ ਸੱਟਾਂ ਦੀ ਕਿਸਮ ਵਿੱਚ ਬਦਲਾਵ ਕਰਨ ਅਤੇ ਆਯੂਸ਼ਮਾਨ ਭਾਰਤ ਜਨ ਸਿਹਤ ਯੋਜਨਾ ਤਹਿਤ ਵੱਡੇ ਪੱਧਰ -ਤੇ ਰਿਸ਼ਵਤ ਲੈਣ ਵਾਲੇ ਮਾਨਸਾ ਹਸਪਤਾਲ ਦੇ ਤਿੰਨ ਮੁਲਾਜ਼ਮਾਂ ਨੂੰ ਕਾਬੂ ਕਰਕੇ ਵੱਡੇ ਸਕੈਂਡਲ ਦਾ ਪਰਦਾਫਾਸ਼ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ-ਕਮ-ਏਡੀਜੀਪੀ ਬੀਕੇ ਉੱਪਲ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਸਿਵਲ ਹਸਪਤਾਲ, ਮਾਨਸਾ ਦੇ ਕਰਮਚਾਰੀਆਂ ਵਲੋਂ ਵੱਖ-ਵੱਖ ਤਰੀਕਿਆਂ ਨਾਲ ਧਾਂਦਲੀਆਂ ਕਰਕੇ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਰੇਂਜ ਦੀ ਟੀਮ ਵੱਲੋਂ ਕਾਰਵਾਈ ਕਰਦੇ ਹੋਏ ਉਕਤ ਤਿੰਨੋਂ ਦੋਸ਼ੀਆਂ ਵਿਰੁੱਧ ਧਾਰਾ 420, 465, 467, 468, 471, 120-ਬੀ, ਆਈ.ਪੀ.ਸੀ, 7,13 (1) (ਏ) ਭਿ੍ਰਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਸਿਵਲ ਹਸਪਤਾਲ ਮਾਨਸਾ ਵਿੱਚ ਡੋਪ ਟੈਸਟ ਕਰਵਾਉਣ ਲਈ ਆਏ ਵਿਅਕਤੀਆਂ ਚੋਂ ਜਿਨ੍ਹਾਂ ਵਿਅਕਤੀਆਂ ਦੇ ਨਤੀਜੇ ਪੌਜ਼ੇਟਿਵ ਆਉਂਦੇ ਸੀ ਉਨ੍ਹਾਂ ਕੋਲੋਂ ਕਰੀਬ 10,000/-ਰੁਪਏ ਪ੍ਰਤੀ ਵਿਅਕਤੀ ਰਿਸ਼ਵਤ ਵਜੋਂ ਹਾਸਲ ਕਰਕੇ ਡੋਪ ਟੈਸਟ ਦਾ ਪੌਜ਼ੇਟਿਵ ਨਤੀਜਾ ਬਦਲ ਕੇ ਨੈਗੇਟਿਵ ਕਰ ਦਿੱਤਾ ਜਾਂਦਾ ਸੀ। ਇਸ ਪ੍ਰਕਾਰ ਕਈ ਨਸ਼ੇੜੀ ਵਿਅਕਤੀ ਵੀ ਅਸਲਾ ਲਾਇਸੰਸ ਬਣਵਾਉਣ ਅਤੇ ਰੀਨਿਊ ਕਰਵਾਉਣ ਵਿੱਚ ਸਫਲ ਹੋ ਜਾਂਦੇ ਸੀ। ਉਨ੍ਹਾਂ ਦੱਸਿਆ ਕਿ ਸਿਵਲ ਅਤੇ ਪੰਜਾਬ ਪੁਲਿਸ ਵਿੱਚ ਨੌਕਰੀ ਕਰਦੇ ਕਈ ਅਧਿਕਾਰੀ/ਕਰਮਚਾਰੀ ਜੋ ਨਸਿਆਂ ਦੇ ਆਦੀ ਹੋ ਚੁੱਕੇ ਸਨ, ਉਹ ਵੀ ਰਿਸ਼ਵਤ ਦੇ ਕੇ ਡੋਪ ਟੈਸਟ ਚੋਂ ਪਾਸ ਹੋ ਜਾਂਦੇ ਸੀ। ਉਪਲ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਅਹਿਮ ਅਹੁਦਿਆਂ -ਤੇ ਕੰਮ ਕਰਦੇ ਇਹ ਕਰਮਚਾਰੀ ਲੋਕਾਂ ਦੀ ਜਿੰਦਗੀ ਨਾਲ ਖਿਲਵਾੜ ਕਰਦੇ ਸੀ ਅਤੇ ਗਲਤ ਡੋਪ ਟੈਸਟ ਕਰਕੇ ਸਮਾਜ ‘ਤੇ ਬੁਰਾ ਪ੍ਰਭਾਵ ਪਾ ਰਹੇ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਇਸ ਕੇਸ ਵਿੱਚ ਗ੍ਰਿਫਤਾਰ ਕੀਤੇ ਦੋਸ਼ੀਆਂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਹਸਪਤਾਲ ਦੇ ਸਬੰਧਤ ਰਿਕਾਰਡ ਨੂੰ ਵਾਚਿਆ ਜਾ ਰਿਹਾ ਹੈ। ਮੁਢਲੀ ਤਫਤੀਸ਼ ਜਾਰੀ ਹੈ ਜੇਕਰ ਹੋਰ ਵੀ ਕੋਈ ਦੋਸ਼ੀ ਪਾਇਆ ਜਾਂਦਾ ਹੇ ਤਾਂ ਕਿਸੇ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ।

Daily Dharaledar Online News Views and Reviews


Recommended Posts