ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ    ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ     ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ   
BLOs House-to-house survey work will be started from July 21 to improve the voter lists. 21 ਜੁਲਾਈ ਤੋਂ ਸ਼ੁਰੂ ਕਰਨਗੇ ਵੋਟਰ ਸੂਚੀਆਂ -ਚ ਸੁਧਾਈ ਲਈ ਘਰ-ਘਰ ਜਾ ਕੇ ਸਰਵੇ ਦਾ ਕੰਮ
July 20, 2023
Daily-Dharaledar-Online-News-Vie

Daily Dharaledar / Punjab

ਬੀ.ਐਲ.ਓਜ. 21 ਜੁਲਾਈ ਤੋਂ ਸ਼ੁਰੂ ਕਰਨਗੇ ਵੋਟਰ ਸੂਚੀਆਂ -ਚ ਸੁਧਾਈ ਲਈ ਘਰ-ਘਰ ਜਾ ਕੇ ਸਰਵੇ ਦਾ ਕੰਮ -ਪਟਿਆਲਾ ਜ਼ਿਲ੍ਹੇ ਦੇ ਵਸਨੀਕ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੀ ਪ੍ਰਕਿਰਿਆਂ -ਚ ਕਰਨ ਸਹਿਯੋਗ - ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ 20 ਜੁਲਾਈ- (ਧੜ੍ਹੱਲੇਦਾਰ ਬਿਉਰੋ) ਡਿਪਟੀ ਕਮਿਸ਼ਨਰ ਕਮ- ਜ਼ਿਲ੍ਹਾ ਚੋਣ ਅਫਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਫ਼ੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ ਰਿਵੀਜ਼ਨ ਯੋਗਤਾ ਮਿਤੀ 1 ਜਨਵਰੀ 2024 ਦੀ ਪ੍ਰੀ ਰਿਵੀਜ਼ਨ ਐਕਟੀਵੀਟੀਜ਼ ਅਧੀਨ ਜ਼ਿਲ੍ਹਾ ਪਟਿਆਲਾ ਦੇ ਅੱਠ ਵਿਧਾਨ ਸਭਾ ਚੋਣ ਹਲਕਿਆਂ 109-ਨਾਭਾ (ਅ.ਜ.), 110- ਪਟਿਆਲਾ ਦਿਹਾਤੀ, 111-ਰਾਜਪੁਰਾ, 113-ਘਨੌਰ, 114-ਸਨੌਰ, 115-ਪਟਿਆਲਾ, 116-ਸਮਾਣਾ, 117-ਸ਼ੁਤਰਾਣਾ (ਅ.ਜ.) ਵਿੱਚ ਮਿਤੀ 21 ਜੁਲਾਈ 2023 ਤੋਂ 21 ਅਗਸਤ 2023 ਤੱਕ ਬੀ.ਐਲ.ਓਜ. ਵੱਲੋਂ ਘਰ-ਘਰ ਜਾ ਕੇ ਸਰਵੇ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਰਵੇ ਦੌਰਾਨ ਬੀ.ਐਲ.ਓ. ਵੱਲੋਂ ਵੋਟਰ ਸੂਚੀਆਂ ਵਿੱਚ ਦਰਜ਼ ਵੋਟਰਾਂ ਦੀ ਅਤੇ ਉਹਨਾਂ ਦੇ ਵੇਰਵਿਆਂ ਦੀ ਪੜਤਾਲ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅਜਿਹੇ ਨੌਜਵਾਨ ਜਿਨ੍ਹਾਂ ਦੀ ਵੋਟ ਅਜੇ ਨਹੀਂ ਬਣੀ, ਭਵਿੱਖ ਵਿੱਚ ਬਣਨ ਵਾਲੇ ਯੋਗ ਵੋਟਰ, ਮਰ ਚੁੱਕੇ/ਸ਼ਿਫ਼ਟ ਹੋ ਚੁੱਕੇ/ਮਲਟੀਪਲ ਇੰਦਰਾਜ ਅਤੇ ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਦੀ ਦਰੁਸਤੀ ਸਬੰਧੀ ਡਾਟਾ ਬੀ.ਐਲ.ਓ. ਵੱਲੋਂ ਇਕੱਤਰ ਕੀਤਾ ਜਾਵੇਗਾ। ਇਸ ਕੰਮ ਲਈ ਬੀ.ਐਲ.ਓ. ਪਾਸ ਮੋਬਾਇਲ ਤੇ ਸਰਵੇ ਰਜਿਸਟਰ ਹੋਵੇਗਾ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਆਨ-ਲਾਈਨ ਮੋਡ ਐਨ.ਵੀ.ਐਸ.ਪੀ ਪੋਰਟਲ (www.nvsp.in), ਵੋਟਰ ਹੈਲਪ ਲਾਈਨ ਐਪ, ਸੀ.ਐਸ.ਸੀ ਸੈਂਟਰ ਅਤੇ ਆਫ਼ ਲਾਈਨ ਮੋਡ ਜਿਸ ਵਿੱਚ ਵਿੱਦਿਅਕ ਅਦਾਰਿਆਂ, ਸਵੀਪ ਨਾਲ ਸਬੰਧੀ ਏਜੰਸੀਆਂ, ਐਨ.ਜੀ.ਓਜ, ਯੁਵਕ ਸੇਵਾਵਾਂ ਵਿਭਾਗ ਰਾਹੀਂ ਵੀ ਆਪਣੀ ਨਵੀਂ ਵੋਟ ਬਣਾਉਣ (ਫਾਰਮ 6), ਵੋਟ ਕਟਾਉਣ (ਫਾਰਮ 7), ਵੋਟ ਦੀ ਦਰੁਸਤੀ ਅਤੇ ਸ਼ਿਫਟਿੰਗ ਲਈ (ਫਾਰਮ 8) ਨਿਰਧਾਰਿਤ ਫਾਰਮਾਂ ਵਿੱਚ ਬਿਨੈ ਕੀਤਾ ਜਾ ਸਕਦਾ ਹੈ।

Daily Dharaledar Online News Views and Reviews


Recommended Posts