ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
Rations were distributed to flood affected people under the leadership of MLA Ajitpal Singh Kohli - Chief Minister Bhagwant Mann along with all ministers and MLAs stand with the people in crisis - MLA Ajitpal Singh Kohli
July 20, 2023
Daily-Dharaledar-Online-News-Vie

Daily Dharaledar / Punjab

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਵੰਡਿਆ -ਕੋਹਲੀ ਨੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦਾ ਵਿਸ਼ੇਸ ਤੌਰ -ਤੇ ਕੀਤਾ ਧੰਨਵਾਦ, ਐਸ.ਐਸ.ਪੀ ਵਰੁਣ ਸ਼ਰਮਾ, ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ ਵੀ ਮੌਜੂਦ ਰਹੇ -ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੰਤਰੀ ਤੇ ਵਿਧਾਇਕ ਸੰਕਟ ਦੀ ਘੜ੍ਹੀ ਲੋਕਾਂ ਦੇ ਨਾਲ ਖੜ੍ਹੇ-ਵਿਧਾਇਕ ਅਜੀਤਪਾਲ ਸਿੰਘ ਕੋਹਲੀ ਪਟਿਆਲਾ, 20 ਜੁਲਾਈ- ਹੜ੍ਹ ਪ੍ਰਭਾਵਿਤ ਛੋਟਾ ਅਰਾਈਮਾਜਰਾ ਵਿਖੇ ਅੱਜ ਪਟਿਆਲਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਨਾਭਾ ਹਲਕੇ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ, ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਹਰ ਸਮੇਂ ਆਪਣੇ ਲੋਕਾਂ ਦੇ ਨਾਲ ਖੜ੍ਹੇ ਰਹਿਣ ਦਾ ਵਾਅਦਾ ਪੁਗਾਉਂਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਹੜ੍ਹਾਂ ਦੀ ਕੁਦਰਤੀ ਆਫ਼ਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਸਾਰੇ ਮੰਤਰੀ ਤੇ ਵਿਧਾਇਕ, ਰਵਾਇਤੀ ਪਾਰਟੀਆਂ ਦੇ ਬਿਲਕੁਲ ਉਲਟ ਆਪਣੇ ਲੋਕਾਂ ਦੇ ਸੰਕਟ ਦੇ ਸਮੇਂ ਪੀੜ੍ਹਤਾਂ ਦਾ ਡੱਟ ਕੇ ਸਾਥ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਇਸ ਮੁਸ਼ਕਿਲ ਘੜ੍ਹੀ ਦਾ ਮੁਕਾਬਲਾ ਡੱਟ ਕੇ ਕਰਨ ਦਾ ਹੌਂਸਲਾ ਮਿਲਿਆ। ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਐਮ ਐੱਲ ਏ ਕੋਹਲੀ ਨੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਇਸ ਲੋਕ ਸੇਵਾ ਦੇ ਕਾਰਜ ਵਿਚ ਆਪਣਾ ਯੋਗਦਾਨ ਪਾਉਣ ਲਈ ਪੁੱਜਣ ਵਾਸਤੇ ਦੇਵ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ, ਐਸ ਪੀ ਸਿਟੀ ਮੁਹੰਮਦ ਸਰਫਰਾਜ਼ ਆਲਮ ਤੇ ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਇਸ ਕੁਦਰਤੀ ਆਫਤ ਮੌਕੇ ਜਿਸ ਵੀ ਵਿਅਕਤੀ ਜਾਂ ਸੰਸਥਾ ਨੇ ਲੋਕਾਂ ਦੀ ਕਿਸੇ ਵੀ ਰੂਪ ਵਿੱਚ ਮਦਦ ਕੀਤੀ, ਉਹ ਆਪਣੇ ਵਲੋਂ ਸਾਰਿਆਂ ਦਾ ਧੰਨਵਾਦ ਕਰਦੇ ਹਨ।

Daily Dharaledar Online News Views and Reviews


Recommended Posts