ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ   
ਪਾਰਟੀ ਨੇ ਹਰ ਵਲੰਟੀਅਰ ਨੂੰ ਪੂਰਾ ਮਾਣ ਸਤਿਕਾਰ ਦਿੱਤਾ-ਅਜੀਤਪਾਲ ਸਿੰਘ ਕੋਹਲੀ
September 7, 2023
Daily-Dharaledar-Online-News-Vie

Daily Dharaledar / Punjab

ਆਪ ਵੱਲੋਂ ਪਟਿਆਲਾ ਸ਼ਹਿਰੀ ਕੁਆਡੀਨੇਟਰ ਲੱਗਣ ‘ਤੇ ਪ੍ਰੀਤੀ ਮਲਹੋਤਰਾ ਦਾ ਸਨਮਾਨ ਪਟਿਆਲਾ, 7 ਸਤੰਬਰ- ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਸ਼ਹਿਰੀ ਲਈ ਕੁਆਡੀਨੇਟਰ ਲਗਾਏ ਜਾਣ ‘ਤੇ ਸੀਨੀਅਰ ਆਗੂ ਪ੍ਰੀਤੀ ਮਲਹੋਤਰਾ ਦਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮਹਿਲਾ ਵਿੰਗ ਦੇ ਪ੍ਰਧਾਨ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਵਲੰਟੀਅਰ ਅਤੇ ਆਗੂ ਵੀ ਹਾਜਰ ਸਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਰ ਵਲੰਟੀਅਰ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਹਰ ਦਰਜਾ-ਬ-ਦਰਜਾ ਵਲੰਟੀਅਰ ਨੂੰ ਪਾਰਟੀ ਤੇ ਸਰਕਾਰ ਵਿੱਚ ਜਗ੍ਹਾ ਦਿੱਤੀ ਜਾ ਰਹੀ ਹੈ। ਵਿਧਾਇਕ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੇ ਮੱਦੇਨਜਰ ਹਰ ਘਰ ਅਤੇ ਹਰ ਗਲੀ ਮੁਹੱਲੇ ਤੱਕ ਪਾਰਟੀ ਦੀਆਂ ਗਤੀਵਿਧੀਆਂ ਪਹੁੰਚਾੳਣ ਲਈ ਵਲੰਟੀਅਰਾਂ ਅਤੇ ਆਗੂਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਇਸ ਲਈ ਜਿਸ ਤਰ੍ਹਾਂ ਪਹਿਲਾਂ ਪੰਜਾਬ ਦੇ ਹਰ ਕੋਨੇ-ਕੋਨੇ ਤੱਕ ਪਾਰਟੀ ਦੀ ਆਵਾਜ ਬੁਲੰਦ ਕੀਤੀ ਹੈ। ਇਸੇ ਤਰ੍ਹਾਂ ਹੁਣ ਵੀ ਅਗਾਮੀ ਚੋਣਾਂ ਦੇ ਮੱਦੇਨਜਰ ਇਹ ਅਵਾਜ ਹਰ ਘਰ ਤੱਕ ਪਹੁੰਚਾਉਣ ਲਈ ਵਲੰਟੀਅਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਵਿਧਾਇਕ ਨੇ ਕਿਹਾ ਕੇ ਪਾਰਟੀ ਵੱਲੋਂ ਕੁਆਡੀਨੇਟਰ ਲਾਉਣ ਦਾ ਮਕਸਦ ਹੈ ਕਿ ਜੋ ਵੀ ਗਤੀਵਿਧੀ ਕੀਤੀ ਜਾ ਰਹੀ ਹੈ, ਉਸ ਨੂੰ ਪਾਰਟੀ ਤੱਕ ਪਹੁੰਚਾਇਆ ਜਾਵੇ ਤਾਂ ਕਿ ਪਾਰਟੀ ਨੂੰ ਵੀ ਇਹ ਪਤਾ ਲੱਗ ਸਕੇ ਕਿ ਕਿਹੜਾ ਵਲੰਟੀਅਰ ਪਾਰਟੀ ਲਈ ਕਿੰਨਾ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਵੀ ਲੋਕਾਂ ਦੀ ਸੇਵਾ ਵਿਚ ਲੱਗੇ ਹੋਏ ਹਨ ਤਾਂ ਕਿ ਸਰਕਾਰ ਦੀ ਹਰ ਸਕੀਮ ਨੂੰ ਲੋੜਵੰਦ ਤੱਕ ਪਹੁੰਚਾਇਆ ਜਾ ਸਕੇ। ਜਦਕਿ ਇਹ ਕੁਆਡੀਨੇਟਰ ਵੀ ਪਾਰਟੀ, ਸਰਕਾਰ ਅਤੇ ਵਲੰਟੀਅਰਾਂ ਵਿਚ ਇਕ ਕੜੀ ਦਾ ਕੰਮ ਕਰਨਗੇ, ਇਸ ਨਾਲ ਪਾਰਟੀ ਹੋਰ ਮਜਬੂਤ ਹੋਏਗੀ ਅਤੇ ਪਾਰਟੀ ਦੀ ਗੱਲ ਹਰ ਇਕ ਘਰ ਤੱਕ ਪਹੁੰਚੇਗੀ। ਇਸ ਮੌਕੇ ਮਹਿਲਾ ਵਿੰਗ ਦੇ ਪ੍ਰਧਾਨ ਵੀਰਪਾਲ ਕੌਰ ਚਹਿਲ, ਸੋਨੀਆ ਦਾਸ, ਮੋਨਿਕਾ ਸ਼ਰਮਾ, ਮਿਨਾਕਸ਼ੀ, ਰੂਬੀ ਭਾਟੀਆ, ਕਿਰਨ, ਹਰਪ੍ਰੀਤ ਸਿੰਘ , ਸਿਮਰਨਪ੍ਰੀਤ ਸਿੰਘ, ਜਗਤਾਰ ਸਿੰਘ ਤਾਰੀ, ਜਸਵਿੰਦਰ ਸਿੰਘ, ਗੋਲੂ ਰਾਜਪੂਤ, ਗੁਰਮੁੱਖ ਸਿੰਘ ਸੁਰਜਨ ਸਿੰਘ, ਸਨੀ ਢਾਬੀ, ਰਾਹੁਲ ਚੌਹਾਨ, ਸੰਜੀਵ ਗੁਪਤਾ, ਸਾਗਰ ਧਾਲੀਵਾਲ, ਵਿਜੈ ਸੈਣੀ ਸਮੇਤ ਵੱਡੀ ਗਿਣਤੀ ਵਿਚ ਵਲੰਟੀਅਰ ਹਾਜਰ ਸਨ।

Daily Dharaledar Online News Views and Reviews


Recommended Posts