ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਨੇ ਗੁਰੂ ਗ੍ਰੰਥ ਸਾਹਿਬ ਦੇ ਫ਼ਲਸਫ਼ੇ ਕੀਤਾ ਵਖਿਆਨ -ਗੁਰਦੁਆਰਾ ਸਿੰਘ ਸਭਾ ਮਾਲ ਰੋਡ ਵਿਖੇ 6 ਰੋਜਾ ਧਾਰਮਿਕ ਕੀਰਤਨ ਦੀਵਾਨ ਸਮਾਪਤ
October 16, 2023
Daily-Dharaledar-Online-News-Vie

Daily Dharaledar / Punjab

ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਨੇ ਗੁਰੂ ਗ੍ਰੰਥ ਸਾਹਿਬ ਦੇ ਫ਼ਲਸਫ਼ੇ ਕੀਤਾ ਵਖਿਆਨ
-ਗੁਰਦੁਆਰਾ ਸਿੰਘ ਸਭਾ ਮਾਲ ਰੋਡ ਵਿਖੇ 6 ਰੋਜਾ ਧਾਰਮਿਕ ਕੀਰਤਨ ਦੀਵਾਨ ਸਮਾਪਤ
ਪਟਿਆਲਾ 15 ਅਕਤੂਬਰ (ਗੱਜਣ ਸਿੰਘ)
ਇਥੇ ਗੁਰਦੁਆਰਾ ਸਿੰਘ ਸਭਾ ਮਾਲ ਰੋਡ ਵਿਖੇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਵਲੋਂ ਸਜਾਏ ਗਏ 6 ਰੋਜਾ ਧਾਰਮਿਕ ਕੀਰਤਨ ਦੀਵਾਨ ਬੀਤੀ ਰਾਤ ਸਮਾਪਤ ਹੋ ਗਏ, ਇਸ ਦੌਰਾਨ ਹਜ਼ਾਰਾਂ ਦੀ ਗਿਣਤੀ -ਚ ਸੰਗਤਾਂ ਨੇ ਹਾਜਰੀਆਂ ਭਰੀਆਂ।
ਮੋਦੀ ਕਾਲਜ ਨੇੜਲੇ ਗੁਰਦੁਆਰਾ ਐਮ.ਈ.ਐਸ. ਦੀ ਨਿਸ਼ਕਾਮ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹਰ ਵਰ੍ਹੇ ਕਰਵਾਏ ਜਾਂਦੇ ਇਸ ਧਾਰਮਿਕ ਸਮਾਗਮ ਦੌਰਾਨ ਸੰਤ ਬਲਜਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਿਧਾਂਤ, ਸੰਗਤ ਦਾ ਫ਼ਲਸਫ਼ਾ, ਸਿੱਖ ਇਤਿਹਾਸ ਅਤੇ ਗੁਰਬਾਣੀ ਉਪਦੇਸ਼ ਦਾ ਵਿਖਿਆਨ ਕੀਤਾ। ਸੰਤ ਬਲਜਿੰਦਰ ਸਿੰਘ ਨੇ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੇ ਲੜ ਲੱਗਣ ਦਾ ਸੁਨੇਹਾ ਦਿੱਤਾ।
ਇਸ ਦੌਰਾਨ ਸੰਤ ਹਰੀ ਸਿੰਘ ਰੰਧਾਵੇ ਵਾਲੇ, ਜਥੇਦਾਰ ਕਸ਼ਮੀਰਾ ਸਿੰਘ ਗੁਰਦੁਆਰਾ ਸਿੱਧਸਰ ਅਲੌਹਰਾਂ, ਸੰਤ ਰੋਸ਼ਨ ਸਿੰਘ ਧਭਲਾਨ ਅਤੇ ਸੰਤ ਗੁਰਮੁੱਖ ਸਿੰਘ ਆਲੋਵਾਲ ਨੇ ਵੀ ਗੁਰਬਾਣੀ ਕੀਰਤਨ ਸਰਵਣ ਕਰਵਾਇਆ।

ਗੁਰਦੁਆਰਾ ਸਿੰਘ ਸਭਾ ਮਾਲ ਰੋਡ ਵਿਖੇ ਸੰਤ ਬਲਜਿੰਦਰ ਸਿੰਘ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕਰਦੇ ਹੋਏ।

ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਰਾੜਾ ਸਾਹਿਬ ਟਰੱਸਟ ਦੇ ਸਕੱਤਰ ਰਣਧੀਰ ਸਿੰਘ ਢੀਂਡਸਾ, ਸ੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਗਿਆਨੀ ਰਣਜੀਤ ਸਿੰਘ ਕਰਹਾਲੀ ਸਾਹਿਬ, ਗੁਰਦੁਆਰਾ ਸਿੰਘ ਸਭਾ ਮਾਲ ਰੋਡ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀ.ਐਸ. ਬੇਦੀ, ਇੰਦਰਮੋਹਨ ਸਿੰਘ ਬਜਾਜ, ਸ਼ਗਿੰਦਰ ਸਿੰਘ ਸਨੀ ਔਲਖ, ਕੈਪਟਨ ਅਮਰਜੀਤ ਸਿੰਘ ਕਾਲੇਕਾ, ਬਲਜਿੰਦਰ ਸਿੰਘ ਦਿਵਾਨ, ਨਰਿੰਦਰ ਸਿੰਘ ਸਹਿਗਲ, ਭਜਨ ਸਿੰਘ ਉਬਰਾਏ, ਗੁਰਦੁਆਰਾ ਐਮ.ਈ.ਐਸ. ਕਮੇਟੀ ਵੱਲੋਂ ਡਾ. ਦਰਸ਼ਨ ਸਿੰਘ ਘੁੰਮਣ, ਦੇਵਿੰਦਰ ਸਿੰਘ ਭੋਲਾ, ਸੁਖਵਿੰਦਰ ਸਿੰਘ ਸੁੱਖੀ, ਰਣਜੀਤ ਸਿੰਘ, ਅਵਤਾਰ ਸਿੰਘ ਅਤੇ ਹੋਰ ਸੰਗਤਾਂ ਵੱਡੀ ਗਿਣਤੀ -ਚ ਮੌਜੂਦ ਸਨ।

Daily Dharaledar Online News Views and Reviews


Recommended Posts