Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ    ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਮਿਲਿਆ: ਕੈਪਟਨ ਅਮਰਿੰਦਰ, ਕਾਂਗਰਸ ’ਚ ਵਾਪਸੀ ਤੋਂ ਵੀ ਕੀਤਾ ਇਨਕਾਰ    Gmada ਮਾਮਲੇ ’ਚ Ed ਦਾ ਵੱਡਾ ਦਾਅਵਾ: ਰਿਜ਼ਰਵ ਕੀਮਤਾਂ ਘਟਾ ਕੇ ਸਰਕਾਰੀ ਖਜ਼ਾਨੇ ਨੂੰ ₹10 ਹਜ਼ਾਰ ਕਰੋੜ ਦੇ ਨੁਕਸਾਨ ਦਾ ਖਦਸ਼ਾ    ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ   
ਗ੍ਰਹਿ ਮਾਮਲਿਆਂ ਦੇ ਸਕੱਤਰ ਵਰਿੰਦਰ ਸ਼ਰਮਾ ਦੇ ਘਰ ਅਨਜਾਣ ਵਿਅਕਤੀ ਵਲੋਂ ਫਾਇਰਿੰਗ
November 13, 2023
Daily-Dharaledar-Online-News-Vie

Daily Dharaledar / Punjab

ਦੀਵਾਲੀ ਵਾਲੀ ਰਾਤ ਅੰਦਾਜ਼ਨ 11.30 ਵਜੇ ਚੰਡੀਗੜ੍ਹ ਦੇ ਸੈਕਟਰ 24 ਸਥਿਤ ਸਰਕਾਰੀ ਰਿਹਾਇਸ਼ ‘ਤੇ ਪੰਜਾਬ ਕੇਡਰ ਦੇ 2009 ਬੈਚ ਦੇ ਆਈਏਐਸ ਅਧਿਕਾਰੀ ਵਰਿੰਦਰ ਸ਼ਰਮਾ ‘ਤੇ ਗੋਲੀ ਚਲਾਉਣ ਦੀ ਘਟਨਾ ਦਾ ਪੱਤਾ ਲੱਗਿਆ ਹੈ

ਮਿਲੀਆਂ ਰਿਪੋਰਟਾਂ ਮੁਤਾਬਿਕ, ਸੂਚਨਾ ਮਿਲਦੇ ਹੀ ਕ੍ਰਾਈਮ ਬ੍ਰਾਂਚ ਦੇ ਡੀਐਸਪੀ ਉਦੈ ਪਾਲ, ਸੈਕਟਰ 11 ਥਾਣੇ ਦੇ ਇੰਚਾਰਜ ਮਲਕੀਤ ਸਿੰਘ ਸਮੇਤ ਸੈਕਟਰ 24 ਪੁਲੀਸ ਚੌਕੀ ਦੇ ਇੰਚਾਰਜ ਕੁਲਦੀਪ ਸਿੰਘ ਤੇ ਹੋਰ ਪੁਲੀਸ ਮੁਲਾਜ਼ਮ ਮੌਕੇ ਤੇ ਪੁੱਜੇ। ਫੋਰੈਂਸਿਕ ਜਾਂਚ ਮਾਹਿਰ ਵੀ ਮੌਕੇ ‘ਤੇ ਪਹੁੰਚੇ ਅਤੇ ਜਾਂਚ ਲਈ ਸੈਂਪਲ ਇਕੱਠੇ ਕੀਤੇ।

ਪੁਲਿਸ ਨੇ ਘਰ ਦੇ ਕਮਰੇ ਵਿੱਚੋਂ ਇੱਕ ਗੋਲੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਜਦੋਂ ਗੋਲੀ ਚੱਲੀ ਤਾਂ ਆਈ ਏ ਐਸ ਵਰਿੰਦਰ ਸ਼ਰਮਾ ਦਾ ਪਰਿਵਾਰ ਘਰ ਅੰਦਰ ਮੌਜੂਦ ਸੀ। ਗੋਲੀ ਘਰ ਦੀ ਪਲਾਈਵੁੱਡ ਦੀ ਖਿੜਕੀ ਵਿਚ ਲੱਗੀ।

ਪੁਲਿਸ ਇਹ ਪਤਾ ਲਗਾ ਰਹੀ ਹੈ ਕਿ ਗੋਲੀ ਕਿਸ ਪਾਸੇ ਤੋਂ ਚਲਾਈ ਗਈ। ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ ਇਸ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਅਜੇ ਤੱਕ ਗੋਲੀ ਚਲਾਉਣ ਵਾਲੇ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲੀਸ ਉਨ੍ਹਾਂ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ। ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਕਿਸ ਵਾਹਨ ‘ਚ ਸਵਾਰ ਸੀ। ਪੁਲਿਸ IAS ਅਫ਼ਸਰ ਦੀ ਰਿਹਾਇਸ਼ ‘ਚ ਮੌਜੂਦ ਸੁਰੱਖਿਆ ਕਰਮੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਇਸ ਸਮੇਂ ਆਈ ਏ ਐਸ ਵਰਿੰਦਰ ਸ਼ਰਮਾ ਨਿਆਂਇਕ ਅਤੇ ਗ੍ਰਹਿ ਮਾਮਲਿਆਂ ਦੇ ਵਿਸ਼ੇਸ਼ ਸਕੱਤਰ ਵਜੋਂ ਕੰਮ ਕਰ ਰਹੇ ਹਨ।

Daily Dharaledar Online News Views and Reviews


Recommended Posts