ਪ੍ਰਕਾਸ਼ ਦਿਹਾੜੇ ਮੌਕੇ ਹੋਵੇਗੀ ਦੀਪਮਾਲਾ ਅਤੇ ਕੀਤੀ ਜਾਵੇਗੀ ਆਤਿਸ਼ਬਾਜੀ ਪਟਿਆਲਾ 25 ਨਵੰਬਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹ " /> ਪ੍ਰਕਾਸ਼ ਦਿਹਾੜੇ ">
ਪੰਜਾਬ ਸਰਕਾਰ ਨੇ 8% Da ਦੀ ਕਿਸ਼ਤ ਦੀ ਚਿੱਠੀ ਕੀਤੀ ਜਾਰੀ, 42% ਤੋਂ ਵਧ ਕੇ 50% ਹੋਇਆ Da    ਪੰਜਾਬ ’ਚ ਬੱਚਿਆਂ ਦੀ ਤਸਕਰੀ ਖ਼ਿਲਾਫ਼ ਸਖ਼ਤੀ, 704 ਬੱਚੇ ਭੀਖ ਮੰਗਣ ਵਾਲੇ ਗਰੋਹਾਂ ਤੋਂ ਬਚਾਏ    Gmada ’ਚ Ed ਦੀ ਰੇਡ ਦੂਜੇ ਦਿਨ ਵੀ ਜਾਰੀ, 22 ਘੰਟਿਆਂ ਤੋਂ ਫਾਈਲਾਂ ਦੀ ਜਾਂਚ; Tila Consultants ਦੀ ਭੂਮਿਕਾ ਵੀ ਜਾਂਚ ਦੇ ਘੇਰੇ ’ਚ    ਬੈਂਕਾਂ ਵਿੱਚ 5 ਦਿਨ ਤੱਕ ਪ੍ਰਭਾਵਿਤ ਰਹਿ ਸਕਦੀਆਂ ਨੇ ਸੇਵਾਵਾਂ, Sbi ਸਮੇਤ ਕਈ ਬੈਂਕਾਂ ਦੀ ਐਡਵਾਈਜ਼ਰੀ    ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ, ਹਰਿਆਣਾ ’ਚ ਕਿਸਾਨਾਂ ’ਤੇ ਕਾਰਵਾਈ ਦੀ Skm ਵੱਲੋਂ ਨਿੰਦਾ    ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ   
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ
November 25, 2023
Daily-Dharaledar-Online-News-Vie

Daily Dharaledar / Punjab

ਪ੍ਰਕਾਸ਼ ਦਿਹਾੜੇ ਮੌਕੇ ਹੋਵੇਗੀ ਦੀਪਮਾਲਾ ਅਤੇ ਕੀਤੀ ਜਾਵੇਗੀ ਆਤਿਸ਼ਬਾਜੀ

ਪਟਿਆਲਾ 25 ਨਵੰਬਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਵਿਖੇ ਸਮੁੱਚੀ ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਕ ਸਮਾਗਮ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਵੱਲੋਂ ਕੀਤੀ ਅਰਦਾਸ ਅਤੇ ਭਾਈ ਗੁਲਵਿੰਦਰ ਸਿੰਘ ਵੱਲੋਂ ਮੁੱਖਵਾਕ ਲੈਣ ਉਪਰੰਤ ਕੀਤੀ ਗਈ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਕ ਸਮਾਗਮ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 27 ਨਵੰਬਰ ਨੂੰ ਦੀਵਾਨ ਹਾਲ ਵਿਖੇ 10.30 ਵਜੇ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਹਜੂਰੀ ਕੀਰਤਨੀ ਜੱਥਿਆਂ ਵੱਲੋਂ ਜਿਥੇ ਗੁਰਬਾਣੀ ਕੀਰਤਨ ਦਾ ਪ੍ਰਵਾਹ ਚਲਾਇਆ ਜਾਵੇਗਾ, ਉਥੇ ਹੀ ਗੁਰਦੁਆਰਾ ਸਾਹਿਬ ਵਿਖੇ ਅਲੌਕਿਕ ਦੀਪਮਾਲਾ ਤੋਂ ਇਲਾਵਾ ਸੰਗਤਾਂ ਆਤਿਸਬਾਜ਼ੀ ਵੀ ਕਰਨਗੀਆਂ ਅਤੇ ਗੁਰਦੁਆਰਾ ਸਾਹਿਬ ਵਿਖੇ ਅਤੁੱਟ ਲੰਗਰ ਵੀ ਚਲਾਏ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਇੰਦਰਜੀਤ ਸਿੰਘ ਗਿੱਲ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਕਰਮ ਸਿੰਘ, ਗੁਰਤੇਜ ਸਿੰਘ, ਮਨਦੀਪ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸੰਗਤ ਆਦਿ ਸ਼ਾਮਲ ਸਨ।

Daily Dharaledar Online News Views and Reviews


Recommended Posts