- ਅੰਮ੍ਰਿਤਸਰ, 26 ਨਵੰਬਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ">
ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ   
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ
November 26, 2023
Daily-Dharaledar-Online-News-Vie

Daily Dharaledar / Punjab

 - ਅੰਮ੍ਰਿਤਸਰ, 26 ਨਵੰਬਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ -ਤੇ ਚਲਣ ਦੀ ਪ੍ਰੇਰਨਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸਾਂਝੀਵਾਲਤਾ ਅਤੇ ਸੁਤੰਤਰਤਾ ਵਾਲੀ ਕ੍ਰਾਂਤੀਕਾਰੀ ਵਿਚਾਰਧਾਰਾ ਦੇ ਕੇ ਸੰਸਾਰ ਦਾ ਮਾਰਗ-ਦਰਸ਼ਨ ਕੀਤਾ। ਗੁਰੂ ਸਾਹਿਬ ਨੇ ਮਨੁੱਖ ਨੂੰ ਸਚਾਈ, ਨਿਮਰਤਾ, ਦਇਆ, ਸੇਵਾ, ਸਬਰ, ਸੰਤੋਖ, ਪਰਉਪਕਾਰ ਆਦਿ ਗੁਣਾਂ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ ਅਤੇ ਆਤਮ-ਨਿਰਭਰ ਤੇ ਸਵੈਮਾਣ ਵਾਲਾ ਜੀਵਨ ਜੀਣ ਦੇ ਯੋਗ ਬਣਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਇਆ ਮਾਰਗ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਬੁਨਿਆਦੀ ਸਿਧਾਂਤਾਂ -ਤੇ ਆਧਾਰਤ ਹੈ, ਜਿਸ ਵਿਚ ਲੰਗਰ ਪ੍ਰਥਾ ਦੇ ਨਾਲ-ਨਾਲ ਸੰਗਤ-ਪੰਗਤ ਤੇ ਸੇਵਾ-ਸਿਮਰਨ ਆਦਿ ਦੇ ਅਜਿਹੇ ਅਦੁੱਤੀ ਸਿਧਾਂਤ ਹਨ ਜੋ ਮਨੁੱਖਤਾ ਨੂੰ ਸਦੀਵੀ ਸੇਧ ਦੇਣ ਵਾਲੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਵਿਸ਼ਵ -ਚ ਵੱਸਦੀ ਸੰਗਤ ਨੂੰ ਹਾਰਦਿਕ ਵਧਾਈ ਦਿੰਦਿਆਂ ਮਾਨਵਤਾ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।

Daily Dharaledar Online News Views and Reviews


Recommended Posts