November 28, 2023 00:00:00

Daily Dharaledar / Punjab
ਪਟਿਆਲਾ - ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਵਿੱਚ ਸ਼ਾਮਿਲ ਬਿਜਲੀ ਮੁਲਾਜਮਾਂ ਦੀਆ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਰਜਿ- ਇੰਪਲਾਈਜ਼ ਫੈਡਰੇਸ਼ਨ ਪੀ.ਐਸ.ਈ.ਬੀ. (ਸੁਰਿੰਦਰ ਸਿੰਘ ਪਹਿਲਵਾਨ), ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਇੰਪਲਾਈਜ਼ ਫੈਡਰੇਸ਼ਨ (ਫਲਜੀਤ ਸਿੰਘ) ਮਨਿਸਟੀਰੀਅਲ ਸਰਵਿਸਜ਼ ਯੂਨੀਅਨ, ਥਰਮਲਜ਼ ਇੰਪਲਾਈਜ਼ ਕੋ—ਆਰਡੀਨੇਸ਼ਨ ਕਮੇਟੀ, ਹੈਡ ਆਫਿਸ ਇੰਪਲਾਈਜ਼ ਫੈਡਰੇਸ਼ਨ ਅਤੇ ਸਬ ਸਟੇਸ਼ਨ ਵੈਲਫੇਅਰ ਐਸੋਸੀਏਸ਼ਨ ਦੇ ਬਿਜਲੀ ਕਾਮਿਆਂ ਵੱਲੋਂ ਪੀ ਐੱਸ ਈ ਬੀ ਇੰਪਲਾਇਜ਼ ਜੁਆਇੰਟ ਫੋਰਮ ਦੇ ਸੱਦੇ ਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਸੰਘਰਸ਼ ਦੇ ਸਮਰਥਨ ਵਿੱਚ ਮਿਤੀ 28-11-23 ਨੂੰ ਸਮੁੱਚੇ ਪੰਜਾਬ ਵਿੱਚ ਉਪ ਮੰਡਲ /ਮੰਡਲ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਇਨ੍ਹਾਂ ਜੱਥੇਬੰਦੀਆਂ ਦੇ ਸੂਬਾਈ ਆਗੂਆਂ ਸਰਬ ਸਾਥੀ ਕਰਮਚੰਦ ਭਾਰਦਵਾਜ ਭਾਰਦਵਾਜ, ਰਤਨ ਸਿੰਘ ਮਜਾਰੀ, ਬਲਦੇਵ ਸਿੰਘ ਮੰਢਾਲੀ, ਰਵੇਲ ਸਿੰਘ ਸਹਾਏਪੁਰ , ਕੌਰ ਸਿੰਘ ਸੋਹੀ, ਹਰਪਾਲ ਸਿੰਘ, ਜਗਰੂਪ ਸਿੰਘ ਮਹਿਮਦਪੁਰ, ਜਗਜੀਤ ਸਿੰਘ ਕੋਟਲੀ, ਅਵਤਾਰ ਸਿੰਘ ਕੈਂਥ, ਸਿਕੰਦਰ ਨਾਥ, ਕੁਲਵਿੰਦਰ ਸਿੰਘ ਢਿੱਲੋਂ, ਜਗਜੀਤ ਸਿੰਘ ਕੰਡਾ, ਸੁਖਵਿੰਦਰ ਸਿੰਘ ਚਾਹਲ, ਜਰਨੈਲ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਮੁਲਾਜ਼ਮਾਂ ਦੀ ਡੀ ਏ ਦੀਆਂ ਕਿਸ਼ਤਾਂ ਅਤੇ ਸੋਧੇ ਪੇ ਸਕੇਲ ਦੇ ਬਕਾਏ, ਏ ਸੀ ਪੀ, ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ ਦੀਆਂ ਮੰਗਾਂ ਮੰਨਣ ਤੋਂ ਇਨਕਾਰੀ ਹੈ। ਇਸ ਤੋਂ ਇਲਾਵਾ ਆਗੂਆਂ ਵਲੋਂ ਦੱਸਿਆ ਗਿਆ ਕਿ ਪਾਵਰ ਮੈਨੇਜਮੈਂਟ ਮੁਲਾਜਮਾਂ ਨਾਲ ਕੀਤੀਆਂ ਮੀਟਿੰਗਾਂ ਸਮੇਂ ਹੋਈਆਂ ਸਹਿਮਤੀਆਂ ਅਤੇ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਲਗਾਤਾਰ ਟਾਲਮਟੋਲ ਕਰ ਰਹੀਆਂ ਹਨ।ਬਿਜਲੀ ਨਿਗਮ ਦੀ ਮੈਨੇਜਮੈਂਟ ਮੁਲਾਜਮਾਂ ਦੇ ਤਨਖਾਹ ਸਕੇਲਾਂ ਵਿੱਚ ਰਹਿੰਦੀਆਂ ਤਰੁੱਟੀਆਂ ਦੂਰ ਕਰਨ ਅਤੇ ਰਹਿੰਦੇ ਭੱਤਿਆ ਵਿੱਚ ਵਾਧਾ ਕਰਨ ਤੋਂ ਇਨਕਾਰੀ ਹੈ, ਸੋਧੇ ਸਕੇਲਾਂ ਦੇ ਬਕਾਏ, ਡੀ ਏ ਦੀਆਂ ਰਹਿਦੀਆਂ ਕਿਸ਼ਤਾਂ ਰਿਲੀਜ਼ ਕਰਨ ਸੀ.ਆਰ.ਏ. 295/19 ਤਹਿਤ ਭਰਤੀ ਸਹਾਇਕ ਲਾਈਨਮੈਨਾਂ ਨੂੰ ਤੰਗ ਪੇ੍ਰਸ਼ਾਨ ਕਰਨ, ਪਰਖ਼ ਕਾਲ ਸਮਾਂ ਪੂਰਾ ਹੋਣ ਦੇ ਬਾਵਜੂਦ ਪੂਰੀ ਤਨਖਾਹ ਰੀਲੀਜ਼ ਕਰਨ , ਸੀ.ਆਰ.ਏ.(293/19,294/19, 295/19, 296/19) ਤਹਿਤ ਭਰਤੀ ਮੁਲਾਜਮਾਂ ਨੂੰ ਬਿਜਲੀ ਨਿਗਮ ਦੇ ਸਕੇਲ ਲਾਗੂ ਕਰਨ , ਓ.ਸੀ. ਤੇ ਹੋਰ ਬਰਾਬਰ ਦੀਆਂ ਕੈਟੇਗਰੀਆਂ ਨੂੰ ਪੇ ਬੈਂਡ ਦੇਣ, ਪੁਨਰਉਸਾਰੀ ਦੇ ਨਾਮ ਤੇ ਖਤਮ ਕੀਤੀਆਂ ਮਨਜੂਰ ਸ਼ੁਦਾ ਅਸਾਮੀਆਂ ਬਹਾਲ ਕਰਨ, ਮਿਤੀ 17-07-20 ਤੋਂ ਬਾਅਦ ਭਰਤੀ ਕਰਮਚਾਰੀਆਂ ਨੂੰ ਕੇਂਦਰ ਦੀ ਥਾਂ ਪੰੰਜਾਬ ਸਰਕਾਰ ਦੇ ਸਕੇਲ ਦੇਣ, ਮੁਲਾਜਮਾਂ ਦੀਆਂ ਤਰੱਕੀਆਂ, ਪੁਰਾਣੀ ਪੈਨਸ਼ਨ ਦੀ ਬਹਾਲੀ , ਕੰਟਰੈਕਟ ਐੱਸ ਐੱਸ ਏ /ਲਾਈਨਮੈਨਾਂ ਦਾ ਕੰਟਰੈਕਟ ਸਮਾਂ ਰੈਗੂਲਰ ਸੇਵਾ ਵਿੱਚ ਗਿਣਨ, ਗਰਿੱਡ ਸਬ ਸਟੇਸ਼ਨਾਂ ਤੇ ਕੰਮ ਕਰਦੇ ਕਾਮਿਆਂ ਨੂੰ ਓਵਰ ਟਾਈਮ ਦੀ ਅਦਾਇਗੀ ਆਦਿ ਮਸਲੇ ਪਿਛਲੇ ਲੰਬੇ ਸਮੇਂ ਤੋਂ ਲਮਕਾਅ ਅਵਸਥਾ ਵਿੱਚ ਹਨ, ਜਿਸ ਕਰਕੇ ਬਿਜਲੀ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਜੁਆਇੰਟ ਫੋਰਮ ਦੇ ਆਗੂਆਂ ਨੇ ਦੱਸਿਆ ਕਿ ਮਿਤੀ 05-12-23 ਨੂੰ ਸਮੁੱਚੇ ਪੰਜਾਬ ਵਿੱਚ ਬਿਜਲੀ ਕਾਮਿਆਂ ਵਲੋਂ ਇੱਕ ਰੋਜ਼ਾ ਟੋਕਨ ਹੜਤਾਲ ਕੀਤੀ ਜਾਵੇਗੀ। ਜੇਕਰ ਮਿਤੀ 07-11-23 ਨੂੰ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਹੋਈ ਮੀਟਿੰਗ ਵਿੱਚ ਬਣੀਆਂ ਸਹਿਮਤੀਆਂ ਨੂੰ ਤੁਰੰਤ ਲਾਗੂ ਨਾ ਕੀਤਾ ਗਿਆ ਤਾਂ ਇੱਕ ਰੋਜ਼ਾ ਹੜਤਾਲ ਉਪਰੰਤ ਹੋਰ ਵੀ ਤਿੱਖਾ ਸੰਘਰਸ਼ ਪ੍ਰੋਗਰਾਮ ਲਾਗੂ ਕੀਤਾ ਜਾਵੇਗਾ, ਜਿਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਦੀ ਹੋਵੇਗੀ ।
Daily Dharaledar Online News Views and Reviews