ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਪਟਿਆਲਾ - ਰਜਿੰਦਰਾ ਹਸਪਤਾਲ ਵਿਚ ਆਏ ਪਾਜ਼ੀਟਿਵ 1 ਡਾਕਟਰ ਅਤੇ 6 ਨਰਸਾਂ
June 18, 2020
Daily-Dharaledar-Online-News-Vie

Daily Dharaledar / Punjab

ਅੱਜ 12 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਇਨ੍ਹਾਂ -ਚ 11 ਮਰੀਜ਼ ਰਜਿੰਦਰਾ ਹਸਪਤਾਲ ਨਾਲ ਸਬੰਧਿਤ ਹਨ ਜਿਨ੍ਹਾਂ -ਚ 1 ਡਾਕਟਰ, 6 ਨਰਸਾਂ ਅਤੇ 2 ਅਟੈਂਡੈਂਟ ਅਤੇ 2 ਹੋਰ ਮੁਲਾਜ਼ਮ ਹਨ ਜਿਸਦੇ ਵਿਚ ਇਕ ਰਾਜਿੰਦਰਾ ਹਸਪਤਾਲ ਵਿਚ ਦਾਖਲ ਮਰੀਜ਼ ਹੈ | ਪਾਜ਼ੀਟਿਵ ਕੇਸਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਵਿਚ ਰਜਿੰਦਰਾ ਹਸਪਤਾਲ ਵਿਚ ਸਟਾਫ਼ ਨਰਸਾਂ ਦੇ ਕੋਵਿਡ ਪਾਜ਼ੀਟਿਵ ਆਉਣ -ਤੇ ਉਨ੍ਹਾਂ ਦੇ ਨੇੜੇ ਅਤੇ ਦੂਰ ਦੇ ਸੰਪਰਕ ਵਿਚ ਆਏ ਤਕਰੀਬਨ 60 ਨਰਸਾਂ/ਮੁਲਾਜ਼ਮਾਂ ਦੇ ਬੀਤੇ ਦਿਨਾਂ ਵਿਚ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਸਨ ਜਿਨ੍ਹਾਂ -ਚੋਂ ਰਾਜਿੰਦਰਾ ਹਸਪਤਾਲ ਦੇ 6 ਨਰਸਾਂ ਅਤੇ 5 ਮੁਲਾਜ਼ਮ ਕੋਵਿਡ ਪਾਜ਼ੀਟਿਵ ਪਾਏ ਗਏ ਹਨ | ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਪੈਂਡਿੰਗ 1186 ਸੈਂਪਲਾਂ ਵਿਚੋਂ 286 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ ਵਿਚੋਂ 274 ਨੈਗੇਟਿਵ ਅਤੇ 12 ਕੋਵਿਡ ਪਾਜ਼ੀਟਿਵ ਪਾਏ ਗਏ ਹਨ ਜਿਨ੍ਹਾਂ ਵਿਚ 11 ਰਜਿੰਦਰਾ ਹਸਪਤਾਲ ਵਿਚ ਤੈਨਾਤ ਨਰਸਾਂ ਅਤੇ ਮੁਲਾਜ਼ਮ ਹਨ | ਇਸ ਤਰ੍ਹਾਂ ਹੁਣ ਤੱਕ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 130 ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਤਿੰਨ ਹੋਰ ਮਰੀਜ਼ ਜਿਨ੍ਹਾਂ ਵਿਚੋਂ ਇਕ ਅਫ਼ਸਰ ਕਾਲੋਨੀ ਅਤੇ ਦੋ ਡੀ. ਐਮ. ਡਬਲਿਊ. ਪਟਿਆਲਾ ਦੇ ਰਹਿਣ ਵਾਲੇ ਹਨ, ਨੂੰ ਕੋਵਿਡ ਤੋਂ ਠੀਕ ਹੋਣ -ਤੇ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ | ਉਨ੍ਹਾਂ ਨੂੰ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਬਹੁਤ ਸਾਰੇ ਲੋਕ ਜੋ ਕਿ ਘਰਾਂ ਵਿਚ ਏਕਾਂਤਵਾਸ ਕੀਤੇ ਗਏ ਹਨ, ਨਿਯਮਾਂ ਦੀ ਉਲੰਘਣਾ ਕਰਦੇ ਹੋਏ ਬਾਹਰ ਘੰੁਮ ਰਹੇ ਹਨ ਅਤੇ ਕਈਆਂ ਵਲੋਂ ਘਰਾਂ ਦੇ ਬਾਹਰ ਲੱਗੇ ਘਰ -ਚ ਏਕਾਂਤਵਾਸ ਦੇ ਸਟਿੱਕਰ ਪਾੜੇ ਜਾ ਰਹੇ ਹਨ ਜਿਸ ਦਾ ਸਖ਼ਤ ਨੋਟਿਸ ਲੈਂਦੇ ਹੋਏ ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਟੀਮਾਂ ਨੂੰ ਅਜਿਹਾ ਕੁੱਝ ਜਾਂਚ ਦੌਰਾਨ ਮਿਲਦਾ ਹੈ ਤਾਂ ਉਹ ਉਸ ਦੀ ਸੂਚਨਾ ਤੁਰੰਤ ਨਾਲ ਲਗਦੇ ਸਬੰਧਿਤ ਥਾਣੇ ਵਿਚਦੇਣ ਤਾਂ ਜੋ ਅਜਿਹੇ ਵਿਅਕਤੀਆਂ ਵਿਰੁੱਧ ਐਕਟ ਅਨੁਸਾਰ ਕਾਰਵਾਈ ਕੀਤੀ ਜਾ ਸਕੇ ਅਤੇ ਜੁਰਮਾਨੇ ਕੀਤੇ ਜਾ ਸਕਣ |

Daily Dharaledar Online News Views and Reviews


Recommended Posts