ਪਟਿਆਲਾ, 28 ਨਵੰਬਰ- (ਅਮਰੀਕਇੰਦਰ ਸਿੰਘ)  ਸਵੀਪ ਪਟਿਆਲਾ ਵੱਲੋਂ ">
Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ   
ਸਵੀਪ ਟੀਮ ਨੇ ਵੋਟਰ ਜਾਗਰੂਕਤਾ ਕੈਂਪ ਲਗਾਇਆ
November 28, 2023
Daily-Dharaledar-Online-News-Vie

Daily Dharaledar / Punjab

ਪਟਿਆਲਾ, 28 ਨਵੰਬਰ- (ਅਮਰੀਕਇੰਦਰ ਸਿੰਘ)  ਸਵੀਪ ਪਟਿਆਲਾ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ ਅਧੀਨ ਇਕ ਵੋਟਰ ਰਜਿਸਟਰੇਸ਼ਨ ਅਤੇ ਵੋਟਰ ਜਾਗਰੂਕਤਾ ਕੈਂਪ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਖੇਲ ਸਾਹਿਬ 22 ਨੰਬਰ ਫਾਟਕ ਵਿਖੇ ਲਗਾਇਆ ਗਿਆ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਡਾ. ਸਵਿੰਦਰ ਸਿੰਘ ਰੇਖੀ ਨੇ ਇਸ ਮੌਕੇ ਮੌਜੂਦ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਵੋਟਰ ਹੈਲਪ ਲਾਈਨ ਐਪ ਰਾਹੀਂ ਵੋਟਰ ਵਜੋਂ ਰਜਿਸਟਰ ਕੀਤਾ। ਗੁਰਪੁਰਬ ਮੌਕੇ ਸੰਗਤ ਨੂੰ ਅਪੀਲ ਕੀਤੀ ਗਈ ਕਿ ਉਹ ਆਫ਼ਲਾਈਨ ਜਾਂ ਆਨਲਾਈਨ ਮੋਡ ਰਾਹੀਂ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਅਤੇ ਨਿਰਪੱਖ ਹੋ ਕੇ ਵੋਟ ਦਾ ਭੁਗਤਾਨ ਕਰਨ। ਉਨ੍ਹਾਂ ਚੋਣ ਵਿਭਾਗ ਦੀ ਆਨਲਾਈਨ ਐਪ -ਵੋਟਰ ਹੈਲਪ ਲਾਈਨ ਅਤੇ ਇਥੇ ਉਪਲਬਧ ਵੱਖ ਵੱਖ ਫਾਰਮਾਂ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ। ਰੁਪਿੰਦਰ ਸਿੰਘ ਨੋਡਲ ਅਫ਼ਸਰ ਪਟਿਆਲਾ ਸ਼ਹਿਰ ਨੇ ਵੀ ਸੰਗਤਾਂ ਨੂੰ ਵੋਟਰ ਰਜਿਸਟਰੇਸ਼ਨ ਲਈ ਪ੍ਰੇਰਿਤ ਕੀਤਾ ਅਤੇ ਵੋਟਰ ਰਜਿਸਟਰੇਸ਼ਨ ਪ੍ਰਕਿਰਿਆ ਬਾਰੇ ਦੱਸਿਆ। ਸਵੀਪ ਪਟਿਆਲਾ ਦੇ ਮੋਹਿਤ ਕੌਸ਼ਲ ਨੇ ਕੈਂਪ ਦੇ ਆਯੋਜਨ ਵਿੱਚ ਮਦਦ ਕੀਤੀ ਅਤੇ ਵੋਟ ਦੇ ਮਹੱਤਵ ਬਾਰੇ ਦੱਸਿਆ। ਸਵੀਪ ਟੀਮ ਵੱਲੋਂ ਵੋਟਰ ਰਜਿਸਟਰੇਸ਼ਨ ਸਬੰਧੀ ਲੋਕਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਇਸ ਕੈਂਪ ਵਿਚ ਵਿਸ਼ੇਸ਼ ਤੋਰ ਤੇ 2-3 ਦਸੰਬਰ ਨੂੰ ਪੋਲਿੰਗ ਬੂਥਾ ਤੇ ਲੱਗਣ ਜਾ ਰਹੇ ਵਿਸ਼ੇਸ਼ ਕੈਂਪਾਂ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ। ਐਨ.ਜੀ.ਓ ਐਸੋਸੀਏਸ਼ਨ ਦੇ ਅੰਗਰੇਜ਼ ਸਿੰਘ ਵਿਰਕ ਨੇ ਵੀ ਕੈਂਪ ਦੌਰਾਨ ਵੋਟ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਸਵੀਪ ਪਟਿਆਲਾ ਤੋਂ ਬਰਿੰਦਰ ਸਿੰਘ, ਬਲਜਿੰਦਰ ਸਿੰਘ ਅਵਤਾਰ ਸਿੰਘ ਵੀ ਮੌਜੂਦ ਰਹੇ।

Daily Dharaledar Online News Views and Reviews


Recommended Posts