ਪਹਿਲੇ ਪੜਾਅ ਤਹਿਤ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਕਪੂਰਥਲਾ ਦੇ ਡਿਪਟੀ ਡਾਇਰੈਕਟਰਾਂ ਤੋ " />

ਪਹਿਲੇ ਪੜਾਅ ">
*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਬਾਗ਼ਬਾਨੀ ਵਿਭਾਗ ਨੂੰ ਨਵੀਆਂ ਬੁਲੰਦੀਆਂ -ਤੇ ਲਿਜਾਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ
November 28, 2023
Daily-Dharaledar-Online-News-Vie

Daily Dharaledar / Punjab

 -

ਪਹਿਲੇ ਪੜਾਅ ਤਹਿਤ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਕਪੂਰਥਲਾ ਦੇ ਡਿਪਟੀ ਡਾਇਰੈਕਟਰਾਂ ਤੋਂ ਲਈ ਜ਼ਮੀਨੀ ਪੱਧਰ ਦੀ ਜਾਣਕਾਰੀ

ਅਧਿਕਾਰੀਆਂ ਨੂੰ ਨਵੇਂ ਪ੍ਰਾਜੈਕਟ ਉਲੀਕ ਕੇ ਛੇਤੀ ਤੋਂ ਛੇਤੀ ਰਿਪੋਰਟ ਕਰਨ ਦੀ ਹਦਾਇਤ

 -  - ਚੰਡੀਗੜ੍ਹ, 28 ਨਵੰਬਰ - ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਬਾਗ਼ਬਾਨੀ ਦੇ ਖੇਤਰ ਵਿੱਚ ਸੂਬੇ ਨੂੰ ਮੂਹਰਲੀ ਕਤਾਰ ਵਿੱਚ ਲਿਆਉਣ ਦੇ ਮਨਸ਼ੇ ਨਾਲ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੈ।  - ਆਪਣੀ ਸਰਕਾਰੀ ਰਿਹਾਇਸ਼ ਵਿਖੇ ਪਹਿਲੇ ਪੜਾਅ ਤਹਿਤ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਕਪੂਰਥਲਾ ਦੇ ਡਿਪਟੀ ਡਾਇਰੈਕਟਰਾਂ ਨਾਲ ਜ਼ਿਲ੍ਹਾਵਾਰ ਮੀਟਿੰਗ ਕਰਦਿਆਂ ਧਰਾਤਲ ਪੱਧਰ -ਤੇ ਵਿਭਾਗ ਦੀ ਕਾਰਗੁਜ਼ਾਰੀ, ਪ੍ਰਗਤੀ, ਅਪਗ੍ਰੇਡੇਸ਼ਨ ਅਤੇ ਦਰਪੇਸ਼ ਮੁਸ਼ਕਲਾਂ ਦੀ ਜਾਣਕਾਰੀ ਹਾਸਲ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਤੋਂ ਜਿੱਥੇ ਵਿਕਾਸ ਲਈ ਨਵੀਆਂ ਸਕੀਮਾਂ ਦੇ ਸਕੋਪ ਸਬੰਧੀ ਸੁਝਾਅ ਲਏ, ਉਥੇ ਮੌਜੂਦਾ ਸਕੀਮਾਂ ਨੂੰ ਲਾਗੂ ਕਰਨ ਵਿੱਚ ਦਰਪੇਸ਼ ਮੁਸ਼ਕਲਾਂ ਦਾ ਤੁਰੰਤ ਹੱਲ ਕੱਢਣ ਲਈ ਵੀ ਕਿਹਾ।  - ਸ. ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਨਵੇਂ ਪ੍ਰਾਜੈਕਟ ਉਲੀਕਣ ਅਤੇ ਇਸ ਸਬੰਧੀ ਰਿਪੋਰਟ ਛੇਤੀ ਤੋਂ ਛੇਤੀ ਉਨ੍ਹਾਂ ਦੇ ਦਫ਼ਤਰ ਵਿੱਚ ਦਾਖ਼ਲ ਕਰਨ ਲਈ ਕਿਹਾ। ਕੈਬਨਿਟ ਮੰਤਰੀ ਨੇ ਸਰਕਾਰੀ ਨਰਸਰੀਆਂ -ਚ ਤਿਆਰ ਕੀਤੇ ਬੂਟਿਆਂ, ਖ਼ਰਚ ਅਤੇ ਆਮਦਨ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਲਿਆਉਣ ਲਈ ਕਿਸਾਨਾਂ ਵਾਸਤੇ ਫ਼ਾਇਦੇਮੰਦ ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਸੂਬੇ ਵਿੱਚ ਲਾਗੂ ਕਰਨ ਸਬੰਧੀ ਵਿਉਂਤਬੰਦੀ ਉਲੀਕਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਿਕਾਸ ਸੈਂਟਰ/ਇਨਕਿਊਬੇਸ਼ਨ ਸੈਂਟਰ ਅਤੇ ਸਬ-ਸੈਂਟਰ ਬਣਾਉਣ ਨਾਲ ਸੂਬੇ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕਦਾ ਹੈ, ਇਸ ਲਈ ਇਸ ਖੇਤਰ ਵਾਸਤੇ ਵੀ ਸਕੀਮਾਂ ਤਿਆਰ ਕੀਤੀਆਂ ਜਾਣ।  - ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਰਸਾਣੀ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਮੰਡੀਕਰਨ ਅਤੇ ਪ੍ਰੋਸੈਸਿੰਗ ਦੇ ਵੱਧ ਤੋਂ ਵੱਧ ਪ੍ਰਾਜੈਕਟ ਤਿਆਰ ਕੀਤੇ ਜਾਣ।  - ਜ਼ਿਲ੍ਹਾ ਦਫ਼ਤਰਾਂ ਵਿੱਚ ਸਟਾਫ਼ ਦੀ ਘਾਟ ਸਬੰਧੀ ਕੈਬਨਿਟ ਮੰਤਰੀ ਨੇ ਕਿਹਾ ਕਿ ਬਾਗ਼ਬਾਨੀ ਵਿਭਾਗ ਵਿੱਚ ਵੱਖ-ਵੱਖ ਆਸਾਮੀਆਂ ਦੀ ਤੁਰੰਤ ਭਰਤੀ ਕਰਨ ਸਬੰਧੀ ਪਿਛਲੇ ਸਮੇਂ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਬਾਗ਼ਬਾਨੀ ਵਿਕਾਸ ਅਫ਼ਸਰਾਂ, ਬੇਲਦਾਰਾਂ/ਮਾਲੀਆਂ ਅਤੇ ਚੌਕੀਦਾਰਾਂ ਦੀਆਂ ਲਗਭਗ 350 ਆਸਾਮੀਆਂ ਦੀ ਭਰਤੀ ਦੀ ਪ੍ਰਕਿਰਿਆ ਛੇਤੀ ਸ਼ੁਰੂ ਕੀਤੀ ਜਾਵੇਗੀ।  - ਅਗਲੇ ਪੜਾਵਾਂ ਤਹਿਤ ਜ਼ਿਲ੍ਹਾ ਜਲੰਧਰ, ਐਸ.ਬੀ.ਐਸ ਨਗਰ, ਹੁਸ਼ਿਆਰਪੁਰ, ਰੋਪੜ ਦੀ ਮੀਟਿੰਗ 29 ਨਵੰਬਰ ਨੂੰ ਰੱਖੀ ਗਈ ਹੈ ਜਦਕਿ ਜ਼ਿਲ੍ਹਾ ਐਸ.ਏ.ਐਸ ਨਗਰ, ਮਾਨਸਾ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ 5 ਦਸੰਬਰ ਨੂੰ ਅਤੇ ਜ਼ਿਲ੍ਹਾ ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਲੁਧਿਆਣਾ, ਮੋਗਾ ਤੇ ਫ਼ਰੀਦਕੋਟ ਦੀ ਮੀਟਿੰਗ 6 ਦਸੰਬਰ ਨੂੰ ਉਲੀਕੀ ਗਈ ਹੈ।  -

Daily Dharaledar Online News Views and Reviews


Recommended Posts