ਅੰਮ੍ਰਿਤਸਰ, 28 ਨਵੰਬਰ - ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ">
ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ    ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ    
ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ
November 28, 2023
Daily-Dharaledar-Online-News-Vie

Daily Dharaledar / Punjab

ਅੰਮ੍ਰਿਤਸਰ, 28 ਨਵੰਬਰ - ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਵੀਰ ਸਿੰਘ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰਗਟ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਭਾਈ ਸਤਵੰਤ ਸਿੰਘ ਕਥਾਵਾਚਕ ਨੇ ਸਰਵਣ ਕਰਵਾਇਆ। ਇਸ ਮੌਕੇ ਭਾਈ ਸਤਵੰਤ ਸਿੰਘ ਨੇ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨ੍ਹਾਂ ਨੂੰ ਲੰਮਾਂ ਸਮਾਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ। ਭਾਈ ਮਰਦਾਨਾ ਜੀ ਨੇ ਸਬਰ, ਸਿਦਕ ਤੇ ਭਰੋਸੇ ਨਾਲ ਗੁਰੂ ਸਾਹਿਬ ਦੀ ਸੇਵਾ ਕੀਤੀ। ਉਨ੍ਹਾਂ ਸੰਗਤਾਂ ਨੂੰ ਭਾਈ ਮਰਦਾਨਾ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਵੀ ਕੀਤੀ। ਸਮਾਗਮ -ਚ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਸੰਗਤਾਂ ਨਾਲ ਸ਼ਾਮਲ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਭਾਈ ਮਰਦਾਨਾ ਜੀ ਸੁਸਾਇਟੀ ਵੱਲੋਂ ਸ. ਰਜਿੰਦਰ ਸਿੰਘ ਬਿੱਟੂ, ਜੀਤ ਸਿੰਘ ਗੋਰੀਆ, ਸ. ਤਰਸੇਮ ਸਿੰਘ, ਸ. ਅਮਰੀਕ ਸਿੰਘ, ਸ. ਭੁਪਿੰਦਰ ਸਿੰਘ ਪਟਿਆਲਾ, ਰਾਜ ਕੁਮਾਰ ਲਾਡੀ, ਨੋਸ਼ੀ ਗੋਰੀਆ, ਸ. ਸਰਦਾਰਾ ਸਿੰਘ ਪਟਿਆਲਾ, ਬੀਬੀ ਰਮਨਜੀਤ ਕੌਰ, ਬੀਬੀ ਪ੍ਰਵੀਨ ਕੌਰ, ਬੀਬੀ ਕਰਮਜੀਤ ਕੌਰ, ਬੀਬੀ ਇੰਦਰਜੀਤ ਕੌਰ, ਬੀਬੀ ਅਮਨਦੀਪ ਕੌਰ, ਸ. ਪ੍ਰਦੀਪ ਸਿੰਘ ਆਦਿ ਮੌਜੂਦ ਸਨ।

Daily Dharaledar Online News Views and Reviews


Recommended Posts