ਮੁੱਖ ਮੰਤਰੀ ਵੱਲੋਂ ਇਸ ਮਸਲੇ ਦਾ ਜਲਦੀ ਹੱਲ ਕਰਨ ਦਾ ਭਰੋਸਾ ਪਟਿਆਲਾ, 28 ਨਵੰਬਰ - ਪੰਜਾਬ ਵਿਧਾਨ ਸਭਾ ਦਾ 2 ਰੋਜ਼ਾ ਸੈਸ਼ਨ ਅੱਜ ਸ਼ੁਰੂ " />

ਮੁੱਖ ਮੰਤਰੀ ਵੱ ">
ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਵਿਧਾਇਕ ਕੋਹਲੀ ਨੇ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਦਾ ਮੁੱਦਾ ਵਿਧਾਨ ਸਭਾ -ਚ ਉਠਾਇਆ
November 28, 2023
Daily-Dharaledar-Online-News-Vie

Daily Dharaledar / Punjab

ਮੁੱਖ ਮੰਤਰੀ ਵੱਲੋਂ ਇਸ ਮਸਲੇ ਦਾ ਜਲਦੀ ਹੱਲ ਕਰਨ ਦਾ ਭਰੋਸਾ

ਪਟਿਆਲਾ, 28 ਨਵੰਬਰ - ਪੰਜਾਬ ਵਿਧਾਨ ਸਭਾ ਦਾ 2 ਰੋਜ਼ਾ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਇਸ ਸੈਸ਼ਨ ਵਿਚ ਪੰਜਾਬ ਦੇ ਵਿਧਾਇਕਾਂ ਨੇ ਆਪੋ ਆਪਣੇ ਇਲਾਕੇ ਦੇ ਵੱਡੇ ਮਸਲੇ ਸਰਕਾਰ ਸਾਹਮਣੇ ਰੱਖੇ ਅਤੇ ਸਵਾਲ ਜਵਾਬ ਕੀਤੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੁਰਾਣੇ ਬੱਸ ਅੱਡੇ ਦਾ ਮੁੱਦਾ ਉਠਾਇਆ। ਇਸ ਦੌਰਾਨ ਵਿਧਾਇਕ ਨੇ ਵਿਧਾਨ ਸਭਾ ਹਾਊਸ ਸਾਹਮਣੇ ਮੁੱਦਾ ਉਠਾਉਂਦਿਆਂ ਕਿਹਾ ਕੇ ਸਰਕਾਰ ਨੇ ਪਟਿਆਲਾ ਨੂੰ ਨਵਾਂ ਬੱਸ ਅੱਡਾ ਸਪੁਰਦ ਕਰਕੇ ਬਹੁਤ ਵਧੀਆ ਕੰਮ ਕੀਤਾ ਹੈ, ਪਰ ਇਸ ਦੇ ਨਾਲ ਹੀ ਪੁਰਾਣੇ ਬੱਸ ਅੱਡੇ ਦੇ ਆਲੇ ਦੁਆਲੇ ਦੁਕਾਨਾਂ, ਹੋਟਲ, ਰੇਹੜੀਆਂ ਅਤੇ ਫੜੀਆਂ ਲਾਉਣ ਵਾਲੇ ਲੋਕਾਂ ਦੇ ਰੁਜ਼ਗਾਰ ਬਾਰੇ ਕੋਈ ਕਦਮ ਉਠਾਉਣ ਦੀ ਲੋੜ ਹੈ। ਇਸ ਮਾਮਲੇ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਦਿਵਾਇਆ ਕੇ ਆਮ ਲੋਕਾਂ ਨੂੰ ਕਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਏਗੀ ਅਤੇ ਜਲਦੀ ਹੀ ਮਸਲਾ ਹੱਲ ਕੀਤਾ ਜਾਏਗਾ। ਵਿਧਾਇਕ ਕੋਹਲੀ ਨੇ ਵਿਧਾਨ ਸਭਾ ਵਿਚ ਬੋਲਦਿਆਂ ਕਿਹਾ ਕੇ ਇਨ੍ਹਾਂ ਦੁਕਾਨਦਾਰਾ ਦੇ ਰੁਜ਼ਗਾਰ ਦੇ ਨਾਲ ਨਾਲ ਕਰੀਬ 40 ਕਿਲੋਮੀਟਰ ਦੇ ਘੇਰੇ ਤੋਂ ਆਉਣ ਵਾਲੇ ਲੋਕਾਂ ਲਈ ਵੀ ਬਹੁਤ ਮੁਸ਼ਕਿਲ ਸ਼ੁਰੂ ਹੋ ਗਈ ਹੈ। ਵਿਧਾਇਕ ਨੇ ਮੁੱਦਾ ਉਠਾਇਆ ਕੇ ਪੁਰਾਣਾ ਬੱਸ ਅੱਡਾ ਦੇ ਕੋਲ ਇਤਿਹਾਸਕ ਗਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ, ਪ੍ਰਾਚੀਨ ਮੰਦਰ ਸ੍ਰੀ ਕਾਲੀ ਦੇਵੀ, ਕਚਹਿਰੀਆਂ,  ਹਸਪਤਾਲ ਅਤੇ ਬਾਜ਼ਾਰ ਹਨ। ਉਨ੍ਹਾਂ ਕਿਹਾ ਕੇ ਇਹ ਲੋਕ ਰੋਜ਼ਾਨਾ ਆਪਣੇ ਕਾਰੋਬਾਰ ਜਾਂ ਡਿਊਟੀ ਅਤੇ ਆਪਣੇ ਹੋਰ ਕੰਮਕਾਜਾਂ ਲਈ ਪਟਿਆਲਾ ਆਉਂਦੇ ਹਨ, ਜਿਸ ਕਰਕੇ ਇਨ੍ਹਾਂ ਨੂੰ ਪਹਿਲਾਂ ਪਟਿਆਲਾ ਦੇ ਨਵੇਂ ਬੱਸ ਤੇ ਉਤਰਨਾ ਪੈਦਾ ਹੈ, ਜਦਕਿ ਫਿਰ ਉੱਥੋਂ  ਪੁਰਾਣੇ ਬੱਸ ਅੱਡੇ ਆਉਣਾ ਪੈਦਾ ਹੈ ਅਤੇ ਫਿਰ ਅੱਗੋਂ ਕਿਸੇ ਸਾਧਨ ਰਾਹੀਂ ਪੈਸੇ ਖਰਚ ਕੇ ਆਪਣੇ ਨਿਰਧਾਰਿਤ ਸਥਾਨ ਤੇ ਜਾਣਾ ਪੈਦਾ ਹੈ, ਜਦਕਿ ਫਿਰ ਵਾਪਸੀ ਲਈ ਵੀ ਇਹੀ ਤਰੀਕਾ ਹੈ। ਜਿਸ ਕਰਕੇ ਇਹ ਲੋਕਾਂ ਨੂੰ ਦੋਹਰੀ ਤੀਹਰੀ ਵਾਰ ਪੈਸੇ ਲਗਾਉਣੇ ਪੈਂਦੇ ਹਨ।  ਵਿਧਾਇਕ ਨੇ ਵਿਧਾਨ ਸਭਾ ਹਾਊਸ ਨੂੰ ਦੱਸਿਆ ਕੇ ਇਸ ਮਸਲੇ ਦਾ ਢਕਵਾ ਹੱਲ ਜਲਦੀ ਕੀਤਾ ਜਾਵੇ ਤਾਂ ਕੇ ਸੈਂਕੜੇ ਦੁਕਾਨਦਾਰਾਂ, ਰੇਹੜੀ ਫੜੀ ਵਾਲਿਆਂ ਸਮੇਤ ਆਮ ਲੋਕਾਂ ਦੀ ਪ੍ਰੇਸ਼ਾਨੀ ਦੂਰ ਕੀਤੀ ਜਾ ਸਕੇ।  -

Daily Dharaledar Online News Views and Reviews


Recommended Posts