ਅੰਮ੍ਰਿਤਸਰ, 28 ਨਵੰਬਰ - ਅਮਰੀਕਾ ਅੰਦਰ ਸਾਲ 2014 -ਚ ‘ਕੈਲੀਫੋਰਨੀਆ ">
ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ   
ਕੈਲੀਫੋਰਨੀਆ ਸਟੇਟ ਸਮਾਲ ਬਿਜ਼ਨਸਮੈਨ ਐਵਾਰਡ ਜੇਤੂ ਸ. ਦਲਜੀਤ ਸਿੰਘ ਸੰਧੂ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨ
November 28, 2023
Daily-Dharaledar-Online-News-Vie

Daily Dharaledar / Punjab

ਅੰਮ੍ਰਿਤਸਰ, 28 ਨਵੰਬਰ - ਅਮਰੀਕਾ ਅੰਦਰ ਸਾਲ 2014 -ਚ ‘ਕੈਲੀਫੋਰਨੀਆ ਸਟੇਟ ਸਮਾਲ ਬਿਜ਼ਨਸਮੈਨ- ਐਵਾਰਡ ਪ੍ਰਾਪਤ ਕਰਨ ਵਾਲੇ ਸਿੱਖ ਸ. ਦਲਜੀਤ ਸਿੰਘ ਸੰਧੂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ, ਜਿਸ ਮਗਰੋਂ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਨਮਾਨ ਕੀਤਾ ਗਿਆ। ਸ. ਦਲਜੀਤ ਸਿੰਘ ਸੰਧੂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਵੀ ਹਨ ਅਤੇ ਕੈਲੀਫੋਰਨੀਆ ਸਟੇਟ ਰੀਪਬਲਿਕ ਫਲੈਗ ਨਾਲ 2015 ਵਿਚ ਸਨਮਾਨਿਤ ਵੀ ਹੋ ਚੁੱਕੇ ਹਨ। ਅੱਜ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜਣ -ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਸ. ਦਲਜੀਤ ਸਿੰਘ ਸੰਧੂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਇਕੋ-ਇਕ ਨੁਮਾਇੰਦਾ ਸੰਵਿਧਾਨਕ ਸੰਸਥਾ ਹੈ, ਜੋ ਸਿੱਖੀ ਪ੍ਰਚਾਰ ਦੇ ਨਾਲ-ਨਾਲ ਦੇਸ਼ ਦੁਨੀਆਂ ਅੰਦਰ ਸਿੱਖ ਮਸਲਿਆਂ ਪ੍ਰਤੀ ਵੀ ਆਪਣੀ ਬਣਦੀ ਜੁੰਮੇਵਾਰੀ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਪ੍ਰਸ਼ਾਸਕੀ ਸੇਵਾਵਾਂ ਵਿਚ ਸਿੱਖ ਨੌਜੁਆਨਾਂ ਦੀ ਭਰਵੀਂ ਸ਼ਮੂਲੀਅਤ ਲਈ ਮੁਫ਼ਤ ਕੋਚਿੰਗ ਦੇਣ ਦਾ ਉਪਰਾਲਾ ਸ਼੍ਰੋਮਣੀ ਕਮੇਟੀ ਦਾ ਸ਼ਲਾਘਾਯੋਗ ਉੱਦਮ ਹੈ। ਇਸ ਨਾਲ ਭਵਿੱਖ ਵਿਚ ਸਿੱਖ ਅਫ਼ਸਰਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਬਣੀ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਭਰਵਾਂ ਸਹਿਯੋਗ ਕਰਨਾ ਚਾਹੀਦਾ ਹੈ, ਤਾਂ ਜੋ ਇਹ ਕਾਰਜ ਹੋਰ ਵਿਸਥਾਰ ਲੈ ਸਕੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਅੰਦਰ ਸਿੱਖਾਂ ਨੇ ਆਪਣੀ ਮਿਹਨਤ ਨਾਲ ਵਿਸ਼ੇਸ਼ ਮੁਕਾਮ ਹਾਸਲ ਕੀਤੇ ਹਨ। ਉਨ੍ਹਾਂ ਸ. ਦਲਜੀਤ ਸਿੰਘ ਸੰਧੂ ਵੱਲੋਂ ਕੀਤੀਆਂ ਪ੍ਰਾਪਤੀਆਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸ. ਦਲਜੀਤ ਸਿੰਘ ਸੰਧੂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਅਤੇ ਆਈਟੀ ਵਿਭਾਗ ਦੇ ਇੰਚਾਰਜ ਸ. ਬਿਕਰਮਜੀਤ ਸਿੰਘ ਵੀ ਮੌਜੂਦ ਸਨ।

Daily Dharaledar Online News Views and Reviews


Recommended Posts