ਹਾਥੀ, ਘੋੜੇ ਊਠ ਨਿਹੰਗ ਸਿੰਘਾਂ  ਦੇ ਕਾਫਲੇ ‘ਚ ਸ਼ਾਮਲ

ਫੌਜੀ ਬੈਂਡ ਵਾਜਿਆਂ, ਢੋਲ ਨਗਾਰਿਆਂ ਤੇ ਨਰਸ " />

NOW
ਕਾਦੀਆਂ ਤੋਂ ਸੁਖਬੀਰ ਬਾਦਲ ਨੇ ਕੀਤਾ 2027 ਚੋਣ ਮੁਹਿੰਮ ਦਾ ਆਗਾਜ਼    ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ     ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ ਤਹਿਤ ਰੱਖੇ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਸ਼ਿਰਕਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਵਾਲੇ ਜੁਝਾਰੂ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਮਾਗਮ ਵਿੱਚ ਆਏ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਵਿਰੁੱਧ ਸਹੁੰ ਚੁਕਾਈ ਗਈ। …… As Part Of The Anti-drug Drive “yudh Nashian Virudh 2.0” Campaign, Chief Minister Bhagwant Singh Mann Attended An Event At Village Killi Chahlan, Moga District. At    ਦੋਰਾਹਾ ਵਿਖੇ ਚਾਰ ਲੇਨ ਰੇਲਵੇ ਓਵਰ ਬ੍ਰਿਜ ਨਾਲ ਮਾਲਵਾ ਖੇਤਰ ਨੂੰ ਵੱਡੀ ਰਾਹਤ    ਮੋਗਾ ਵਿੱਚ ਸੀਬੀਐਸਈ ਪ੍ਰੀਖਿਆਵਾਂ ਸ਼ੁਰੂ, ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ    ਸੀਐਮ ਦਫ਼ਤਰ ਤੇ ਡੀਜੀਪੀ ਦੇ ਸਟੇਜ ਸਾਂਝੇ ਕਰਨ ‘ਤੇ ਕਾਂਗਰਸ ਦਾ ਐਤਰਾਜ਼    ਬਠਿੰਡਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਪੰਜ ਗ੍ਰਿਫਤਾਰ    ਮੋਹਾਲੀ ‘ਚ ਸਕੂਲ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਧਮਕੀ    ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ    ਨਾਟਕ 1675 ਦਾ ਸਫ਼ਲ ਮੰਚਨ ਦਰਸ਼ਕਾਂ ਨੂੰ ਭਾਵੁਕ ਕਰਦਿਆਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦੇ ਗਿਆ    
ਗੁਰੂ ਨਾਨਕ ਸਾਹਿਬ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ।
November 28, 2023 00:00:00
Daily-Dharaledar-Online-News-Vie
Daily Dharaledar / Punjab

ਹਾਥੀ, ਘੋੜੇ ਊਠ ਨਿਹੰਗ ਸਿੰਘਾਂ  ਦੇ ਕਾਫਲੇ ‘ਚ ਸ਼ਾਮਲ

ਫੌਜੀ ਬੈਂਡ ਵਾਜਿਆਂ, ਢੋਲ ਨਗਾਰਿਆਂ ਤੇ ਨਰਸਿੰਙਿਆਂ ਨੇ ਲੋਕਾਂ ਦਾ ਧਿਆਨ ਖਿੱਚਿਆ

ਅੰਮ੍ਰਿਤਸਰ, 28 ਨਵੰਬਰ (      ) ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਮ ਪਾਤਸ਼ਾਹ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਸਾਂਈ ਬਾਬਾ ਗਾਜ਼ੀ ਜ਼ਿੰਦਾ ਪੀਰ ਵਿਖੇ ਮਹੱਲੇ ਦੀ ਆਰੰਭਤਾ ਹੋਈ। ਇਸ ਤੋਂ ਪਹਿਲਾਂ ਛਾਉਣੀ ਬੁੱਢਾ ਦਲ ਸਾਂਈ ਬਾਬਾ ਗਾਜ਼ੀ ਜ਼ਿੰਦਾ ਪੀਰ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਂਦੀ ਮਰਿਯਾਦਾ ਅਨੁਸਾਰ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਗੁਰਬਾਣੀ ਦਾ ਮਨੋਰਥ ਕੀਰਤਨ ਕੀਤਾ।ਭਾਈ ਸੁਖਜੀਤ ਸਿੰਘ ਕਨੱਈਆ ਨੇ ਕਥਾ ਵਖਿਆਨ ਰਾਹੀ ਹਾਜ਼ਰੀ ਲਵਾਈ। ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਮਹੱਲੇ ਦੀ ਅਰੰਭਤਾ ਸਬੰਧੀ ਅਰਦਾਸ ਕੀਤੀ ਤੇ ਸਾਰੀਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨ ਨੂੰ ਸਨਮਾਨਿਤ ਕੀਤਾ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਗਤ-ਜਲੰਦੇ ਨੂੰ ਤਾਰਨ ਲਈ ਸੰਸਾਰ -ਤੇ ਪ੍ਰਕਾਸ਼ਮਾਨ ਹੋਣਾ ਸਮੁੱਚੀ ਮਨੁੱਖਤਾ ਲਈ ਧਾਰਮਿਕ, ਰਾਜਨੀਤਿਕ, ਆਰਥਿਕ ਅਤੇ ਸਮਾਜਿਕ ਖੇਤਰ ਵਿਚ ਵਡਮੁੱਲੀ ਅਗਵਾਈ ਦੇਣ ਵਾਲਾ ਹੈ। ਗੁਰੂ ਜੀ ਨੇ ਮਨੁੱਖ ਅੰਦਰੋਂ ਕੂੜ ਦੀ ਕੰਧ ਢਾਹ ਕੇ ਸੱਚ ਦਾ ਸੰਚਾਰ ਕਰਨ ਲਈ ਵਡਮੁੱਲੇ ਸਿਧਾਂਤ ਪੇਸ਼ ਕੀਤੇ। ਸਤਿਗੁਰ ਜੀ ਦੀਆਂ ਸਿੱਖਿਆਵਾਂ -ਤੇ ਚੱਲ ਕੇ ਸੁਖਦ ਤੇ ਅਨੰਦਮਈ ਜੀਵਨ ਜਿਉਣ ਦੀ ਸੇਧ ਮਿਲਦੀ ਹੈ।  ਉਨ੍ਹਾਂ ਕਿਹਾ ‘ਜਗਤੁ ਗੁਰੁ ਬਾਬਾ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਨੁੱਖਤਾ ਨੂੰ ਆਪਣੇ ਅੰਦਰੋਂ ਝੂਠ, ਬੇਈਮਾਨੀ, ਕੂੜ-ਕੁਸੱਤ ਜਿਹੀਆਂ ਬੁਰਾਈਆਂ ਦਾ ਤਿਆਗ ਕਰਕੇ ਸੱਚ-ਆਚਾਰ ਦੇ ਧਾਰਨੀ ਬਣਨਾ ਚਾਹੀਦਾ ਹੈ। ਗੁਰੂ ਨਾਨਕ ਸਾਹਿਬ ਵੱਲੋਂ ਸਿਰਜਿਆ ਸਮਾਜ ਉਨ੍ਹਾਂ ਦੇ ਗੁਰਬਾਣੀ ਫਲਸਫੇ ਤੋਂ ਭਲੀਭਾਂਤ ਪ੍ਰਗਟ ਹੁੰਦਾ ਹੈ। ਅਜੋਕੇ ਸਮੇਂ ਵਿਸ਼ਾਲ ਪੱਧਰ ਤੇ ਮਾਨਵ ਜੀਵਨ ਦੀ ਅੰਮ੍ਰਿਤ ਰੂਪੀ ਕਟੋਰੀ ਵਿੱਚ ਜੋ ਨਿਜਵਾਦ, ਨਿਜਲ਼ਾਭ, ਵੱਖਵਾਦ, ਨਸਲਵਾਦ, ਹੰਕਾਰਵਾਦ ਦਾ ਜ਼ਹਿਰ ਘੁਲ ਰਿਹਾ ਹੈ, ਉਸ ਦਾ ਮੁੱਖ ਕਾਰਨ ਅਸੀਂ ਗੁਰੂ ਨਾਨਕ ਸਾਹਿਬ ਦੇ ਸਭਿਆਚਾਰਕ ਕੀਮਤਾਂ ਨਾਲੋਂ ਟੁੱਟ ਰਹੇ ਹਾਂ।ਸਾਨੂੰ ਗੁਰੂ ਮਹਾਰਾਜ ਦੀ ਬਾਣੀ ਨੂੰ ਸਮਝਣਾ ਚਾਹੀਦਾ ਹੈ ਤੇ ਉਸੇ ਅਨੁਸਾਰ ਆਪਣੀ ਜੀਵਨ ਜੁਕਤ ਨੂੰ ਢਾਲਦੇ ਹੋਏ ਕਿਰਤ ਕਰਨੀ, ਨਾਮ ਜਪਣਾ ਤੇ ਵੰਡ ਛਕਣ ਦੇ ਫਲਸਫੇ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਅੰਦਰ ਸਜਾ ਪੁਰੀ ਕਰ ਚੁਕੇ ਬੰਦੀ ਸਿੰਘਾਂ ਨੂੰ ਸਰਕਾਰਾ ਵੱਲੋਂ ਰਿਹਾ ਨਾ ਕਰਨਾ ਬੇਇੰਨਸਾਫੀ ਹੈ। ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਨੇ ਕਿਹਾ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਦੀਆਂ ਲਾਡਲੀਆਂ ਫੋਜਾਂ ਨਿਹੰਗ ਸਿੰਂਘ ਦਲਾਂ ਵਲੋਂ ਰਲ ਕੇ ਮਹੱਲਾ ਕੱਢਿਆ ਜਾ ਰਿਹਾ ਹੈ। ਬੁੱਢਾ ਦਲ ਗੁਰੂ ਮਹਾਰਾਜ ਦੀਆਂ ਅਪਾਰ ਬਖਸ਼ਿਸ਼ਾਂ ਰਹੀਆਂ ਹਨ ਤਰਨਾ ਦਲ ਬੁੱਢਾ ਦਲ ਤੋਂ ਸਹਿਯੋਗ ਤੇ ਅਗਵਾਈ ਲੈ ਕੇ ਕੌਮ ਦੀ ਚੜਦੀ ਕਲਾ ਲਈ ਯੋਗ ਦਾਨ ਪਾਉਂਦੇ ਰਹੇ ਹਨ। ਹਰ ਮੋਰਚੇ ਤੇ ਨਿਹੰਗ ਸਿੰਘ ਅੱਗੇ ਹੋ ਕੇ ਕੁਰਬਾਨੀਆਂ ਦੇਂਦੇ ਰਹੇ ਹਨ।ਉਨ੍ਹਾਂ ਨੇ ਗੁਰੂ ਨਾਨਕ ਸਾਹਿਬ ਦੀਆਂ ਸਿਖਿਆਵਾਂ ਤੇ ਚੱਲਣ ਦੀ ਅਪੀਲ ਕੀਤੀ।ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਅਤੇ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਸੰਪਰਦਾ ਬਿਧੀ ਚੰਦ ਨੇ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਮਹੱਲੇ ‘ਚ ਸਮੂਲੀਅਤ ਕੀਤੀ ਉਪਰੰਤ ਮਹੱਲੇ ਦੀ ਆਰੰਭਤਾ ਹੋਈ। ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸਮੂਲੀਅਤ ਕੀਤੀ।ਨਿਹੰਗ ਸਿੰਘਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ ਤੇ ਲੱਕ ਪਿਛੇ ਢਾਲਾਂ ਸਜਾਏ, ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿੱਚ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ। ਗੁਰਦੁਆਰਾ ਅਕਾਲ ਬੂੰਗਾ ਛਾਉਣੀ ਬੁੱਢਾ ਦਲ ਤੋਂ ਨਿਹੰਗ ਸਿੰਘਾਂ ਦਾ ਇੱਕ ਵਿਸ਼ਾਲ ਕਾਫਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਗੁਰਦੁਆਰਾ ਬੇਰ ਸਾਹਿਬ, ਗੁਰਦੁਅਰਾ ਹੱਟ ਸਾਹਿਬ, ਮੱਹਲਾ ਕੱਦਗਰਾਂ, ਚੌਂਕ ਝਟਕੱਈਆਂ, ਸਦਰ ਬਜ਼ਾਰ ਰਾਹੀਂ ਮਹੱਲਾ ਰਿਸ਼ੀ ਨਗਰ ਚੌਂਕ ਚੇਲਿਆ ਵਾਲਾ, ਗੁਰਦੁਆਰਾ ਸ੍ਰੀ ਕੋਠੜੀ ਸਾਹਿਬ, ਗੁ- ਗੁਰੂ ਕਾ ਬਾਗ, ਐਸ.ਡੀ ਕਾਲਜ, ਮਹੱਲਾ ਹਕੀਮਾਂ, ਨਿਊ ਮਾਡਲ ਟਾਊਨ, ਸ਼ਹੀਦ ਊਧਮ ਸਿੰਘ ਚੌਕ, ਗੇਟ ਸੰਤ ਘਾਟ ਦਾਣਾ ਮੰਡੀ ਰਾਹੀ ਹੁੰਦਾ ਹੋਇਆ ਗੁਰਦੁਆਰਾ ਸੰਤ ਘਾਟ ਦੇ ਨਜ਼ਦੀਕ ਖੁਲੇ ਗਰਾਊਡ ਵਿਖੇ ਵਾਜਿਆਂ ਗਾਜਿਆਂ, ਸਮੇਤ ਪੁੱਜਾ। ਘੋੜਿਆਂ ਦੀ ਦੌੜ ਤੇ ਨਿਹੰੰਗ ਸਿੰਘ ਦੇ ਜੰਗੀ ਕਰਤੱਵ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਹਾਜ਼ਰ ਸਨ।ਬੈਡ ਵਾਜਿਆਂ ਦੀਆਂ ਸੁੰਦਰ ਧੁੰਨਾਂ ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘ ਗਰਾਂਉਡ ਵਿੱਚ ਸ਼ਾਮਲ ਹੋਏ।ਉਪਰੰਤ ਨਿਹੰਗ ਸਿੰਘਾਂ ਨੇ ਗਤਕਾ,ਘੌੜ ਦੌੜ, ਨੇਜੇ ਨਾਲ ਕਿਲੇ੍ਹ ਪੁੱਟੇ ਅਤੇ ਇੱਕ ਤੋਂ ਦੋ, ਦੋ ਤੋਂ ਚਾਰ ਤੇ ਚਾਰ ਤੋਂ ਛੇ ਘੋੜਿਆਂ ਦੀ ਸਵਾਰੀ ਕਰਕੇ ਜੰਗੀ ਕਰਤੱਬ ਦਿਖਾਏ। ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਪੰਜਵਾਂ ਤਖ਼ਤ, ਤੋਂ ਇਲਾਵਾ ਜਥੇਦਾਰ ਬਾਬਾ ਜੋਗਾ ਸਿੰਘ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਿਧੀ ਚੰਦ ਸੁਰਸਿੰਘ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ ਵਲੋਂ ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਰਾਜਸਭਾ ਦੇ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ, ਬਾਬਾ ਨੌਰੰਗ ਸਿੰਘ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਇੰਦਰਬੀਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਬੁੱਢਾ ਦਲ ਅਮਰੀਕਾ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਵੱਸਣ ਸਿੰਘ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਸੁਖਜੀਤ ਸਿੰਘ ਕਨੱਈਆ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਸਾਹਿਬ ਸਿੰਘ ਬਟਾਲਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ, ਬਾਬਾ ਰਾਜਾਰਾਜ ਸਿੰਘ, ਬਾਬਾ ਰਣਯੋਧ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਗੁਰਸ਼ੇਰ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਬਲਦੇਵ ਸਿੰਘ ਪਟਿਆਲਾ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਪ੍ਰੇਮ ਸਿੰਘ ਬਾਬਾ ਚਰਨ ਸਿੰਘ ਸੁਰਸਿੰਘ ਵਾਲੇ, ਸ੍ਰ. ਪਰਮਜੀਤ ਸਿੰਘ ਬਾਜਵਾ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਸ਼ੇਰ ਸਿੰਘ, ਬਾਬਾ ਬਾਊ ਸਿੰਘ, ਬਾਬਾ ਮਹਿਕ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਜਗਦੀਸ਼ ਸਿੰਘ, ਬਾਬਾ ਚਰਨ ਸਿੰਘ, ਬਾਬਾ ਸਤਿੰਦਰ ਸਿੰਘ, ਬਾਬਾ ਬਘੇਲ ਸਿੰਘ, ਬਾਬਾ ਨਿਹਾਲ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਕਰਮ ਸਿੰਘ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਬਲਦੇਵ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ ਆਦਿ ਹਾਜ਼ਰ ਸਨ।  -

Daily Dharaledar Online News Views and Reviews

Related News