ਪਟਿਆਲਾ (ਅਮਰੀਕਇੰਦਰ ਸਿੰਘ) ਉਤਰਾਖੰਡ ਦੇਹਰਾਦੂਨ ਵਿਖੇ ਸੁਰੰਗ ਵਿਚ ਫ਼ਸੇ 41 ਕਰਮਚਾਰੀਆਂ ਨੂੰ 17 ਦਿਨਾਂ ਬਾਅਦ ਭਾਰੀ ਜਦੋਜਹਿਦ ਕਰਦੇ ਹੋਏ ਜੀਉਂਦੇ ਕੱਢਣ ਤੇ ਜਿਥ " /> ਪਟਿਆਲਾ (ਅਮਰੀਕਇੰਦਰ ਸਿੰਘ ">
ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ   
ਐਨ ਡੀ ਆਰ ਐਫ ਦੇ ਜਵਾਨਾਂ ਦਾ ਧੰਨਵਾਦ ਕਰਕੇ ਪੋਦੇ ਲਗਾਏ
November 29, 2023
Daily-Dharaledar-Online-News-Vie

Daily Dharaledar / Punjab

ਪਟਿਆਲਾ (ਅਮਰੀਕਇੰਦਰ ਸਿੰਘ) ਉਤਰਾਖੰਡ ਦੇਹਰਾਦੂਨ ਵਿਖੇ ਸੁਰੰਗ ਵਿਚ ਫ਼ਸੇ 41 ਕਰਮਚਾਰੀਆਂ ਨੂੰ 17 ਦਿਨਾਂ ਬਾਅਦ ਭਾਰੀ ਜਦੋਜਹਿਦ ਕਰਦੇ ਹੋਏ ਜੀਉਂਦੇ ਕੱਢਣ ਤੇ ਜਿਥੇ ਐਨ ਡੀ ਆਰ ਐਫ ਅਤੇ ਆਰਮੀ ਜਵਾਨਾਂ, ਸਰਕਾਰ ਦੇ ਅਧਿਕਾਰੀਆਂ ਦੇ ਧੰਨਵਾਦ ਕੀਤੇ ਜਾ ਰਹੇ ਹਨ ਉਥੇ ਦੇਸ਼ ਭਰ ਵਿਚ ਖੁਸ਼ੀ ਮਨਾਈ ਜਾ ਰਹੀ ਹੈ ਕਿਉਂਕਿ ਇਨ੍ਹਾਂ ਪੀੜਤਾਂ ਦੇ ਮਦਦਗਾਰ ਫਰਿਸਤੇ ਦੀ ਟ੍ਰੇਨਿੰਗ ਅਤੇ ਜਦੋਜਹਿਦ ਕਾਰਨ, ਸਾਰੇ ਕਰਮਚਾਰੀਆਂ ਨੂੰ ਜਿਉਂਦੇ ਬਚਾਇਆ ਹੈ। ਇਸ ਮੌਕੇ ਫ਼ਸਟ ਏਡ ਸਿਹਤ ਸੇਫਟੀ ਜਾਗਰੂਕਤਾ ਮਿਸ਼ਨ‌ ਦੇ ਚੀਫ਼ ਟ੍ਰੇਨਰ ਅਤੇ ਰੈੱਡ ਕਰਾਸ ਸੁਸਾਇਟੀ ਦੇ ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ ਸ੍ਰੀ ਕਾਕਾ ਰਾਮ ਵਰਮਾ ਵਲੋਂ ਗ੍ਰੀਨ ਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਰੋਡ ਪਟਿਆਲਾ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕੁਦਰਤੀ ਅਤੇ ਮਨੁੱਖੀ ਆਫਤਾਵਾਂ ਸਮੇਂ ਆਪਣੇ ਘਰ ਪਰਿਵਾਰਾਂ ਮਹੱਲਿਆ ਅਤੇ ਸੜਕਾਂ ਤੇ ਪੀੜਤਾਂ ਨੂੰ ਬਚਾਉਣ ਲਈ ਹਿੱਤ ਹਰ ਵਿਦਿਆਰਥੀ ਅਧਿਆਪਕ ਨਾਗਰਿਕ ਅਤੇ ਕਰਮਚਾਰੀ ਨੂੰ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਸੀ ਪੀ ਆਰ, ਜ਼ਖਮੀਆਂ ਦੀ ਸੇਵਾ ਸੰਭਾਲ ਫਾਇਰ ਸੇਫਟੀ ਸਿਲੰਡਰਾਂ ਦੀ ਵਰਤੋਂ ਬਾਰੇ ਜਾਣਕਾਰੀ ਅਤੇ ਟਰੇਨਿੰਗ ਲੈਣ ਲਈ ਅਪੀਲ ਕੀਤੀ, ਤਾਂ ਹੀ ਘਰ ਪਰਿਵਾਰਾਂ ਮਹੱਲਿਆ ਅਤੇ ਸੜਕਾਂ ਤੇ ਹਾਦਸਿਆਂ ਆਫਤਾਵਾਂ ਦਿਲ ਦੇ ਦੌਰੇ ਅਨਜਾਇਨਾ ਕਾਰਡੀਅਕ ਅਰੈਸਟ ਬੇਹੋਸ਼ੀ ਸਮੇਂ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਇਆਂ ਜਾ ਸਕਦਾ ਹੈ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮੰਜੂ ਗਰਗ ਨੇ ਦੱਸਿਆ ਕਿ ਸ਼੍ਰੀ ਕਾਕਾ ਰਾਮ ਵਰਮਾ ਜੋਂ ਸੀਨੀਅਰ ਸਿਟੀਜਨ ਹਨ ਅਤੇ ਭਾਰਤ ਸਰਕਾਰ ਦੇ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਦੇ ਟ੍ਰੇਨਰ ਹਨ, ਵਲੋਂ ਸਕੂਲਾਂ ਕਾਲਜਾਂ ਯੂਨੀਵਰਸਿਟੀਆਂ ਫੈਕਟਰੀਆਂ ਵਿਖੇ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਸੀ ਪੀ ਆਰ ਆਦਿ ਦੀ ਜਾਣਕਾਰੀ ਅਤੇ ਟਰੇਨਿੰਗ ਦੇਕੇ ਬੱਚਿਆਂ ਨੂੰ ਪੀੜਤਾਂ ਦੇ ਮਦਦਗਾਰ ਦੋਸਤ ਬਣਾਉਣ ਲਈ ਯਤਨ ਕਰਦੇ ਰਹਿੰਦੇ ਹਨ। ਇਸ ਮੌਕੇ ਜਿਹੜੇ ਬੱਚਿਆਂ ਦੇ ਇਸ ਮਹੀਨੇ ਵਿੱਚ ਜਨਮ ਦਿਨ ਹਨ, ਉਨ੍ਹਾਂ ਤੋਂ ਸਕੂਲ ਵਿਖੇ ਫੁੱਲਦਾਰ ਬੂਟੇ ਲਗਵਾਏ ਅਤੇ ਬੱਚਿਆਂ ਨੂੰ ਚੰਗੀ ਸਿਹਤ ਤਦੰਰੁਸਤੀ ਸੁਰੱਖਿਆ ਬਚਾਉ ਮਦਦ ਅਤੇ ਵਾਤਾਵਰਨ ਦੀ ਸੇਵਾ ਸੰਭਾਲ ਬਾਰੇ ਉਤਸ਼ਾਹਿਤ ਕੀਤਾ। ਸਾਰਿਆਂ ਨੇ ਪ੍ਰਣ ਕੀਤਾ ਕਿ ਉਹ ਵੀ ਸੰਕਟ ਸਮੇਂ ਪੀੜਤਾਂ ਦੀ ਮਦਦ ਜ਼ਰੂਰ ਕਰਨਗੇ। ਅਤੇ ਇਨਾਂ ਬਾਰੇ ਆਪਣੇ ਘਰ ਪਰਿਵਾਰ ਮਹੱਲੇ ਦੇ ਲੋਕਾਂ ਨੂੰ ਵੀ ਜਾਗਰੂਕ ਕਰਨਗੇ।

Daily Dharaledar Online News Views and Reviews


Recommended Posts