ਸੈਂਕੜੇ ਲੋਕਾਂ ਨੇ ਕਰਵਾਈ ਅੱਖਾਂ ਦੀ ਜਾਂਚ, ਡਾਕਟਰਾਂ ਨੇ ਲੋਕਾਂ ਨੂੰ ਕੈਂਸਰ ਸਬੰਧੀ ਕੀਤਾ ਜਾਗਰੂਕ " />

ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਓਕ ਡੈਂਟਲ ਗਰੁੱਪ ਅਤੇ ਪ੍ਰਯੋਗ ਫਾਊਡੇਸ਼ਨ ਨੇ ਕਲਗੀਧਰ ਸਕੂਲ ਵਿਚ ਲਗਾਇਆ ਮੈਗਾ ਮੈਡੀਕਲ ਕੈਂਪ
November 29, 2023
Daily-Dharaledar-Online-News-Vie

Daily Dharaledar / Punjab

ਸੈਂਕੜੇ ਲੋਕਾਂ ਨੇ ਕਰਵਾਈ ਅੱਖਾਂ ਦੀ ਜਾਂਚ, ਡਾਕਟਰਾਂ ਨੇ ਲੋਕਾਂ ਨੂੰ ਕੈਂਸਰ ਸਬੰਧੀ ਕੀਤਾ ਜਾਗਰੂਕ

50 ਵਿਅਕਤੀਆਂ ਨੇ ਕੀਤਾ ਖੂਨਦਾਨ

ਪਟਿਆਲਾ, 29 ਨਵੰਬਰ (ਅਮਰੀਕਇੰਦਰ ਸਿੰਘ) ਪੰਜਾਬ ਪੁਲਿਸ ਦੇ ਏ. ਡੀ. ਜੀ. ਪੀ. ਐਮ. ਐਸ. ਛੀਨਾ ਨੇ ਕਿਹਾ ਕਿ ਸਮਾਜਿਕ ਸੰਸਥਾਵਾਂ ਨੂੰ ਆਪਣੀਆਂ ਸੇਵਾਵਾਂ ਦਾ ਦਾਇਰਾ ਵਧਾਉਣਾ ਚਾਹੀਦਾ ਹੈ ਤਾਂ ਕਿ ਵੱਧ ਤੋਂ ਵੱਧ ਲੋਕ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਣ। ਸਮਾਜਸੇਵੀ ਦੀ ਪ੍ਰਭੀਸ਼ਾ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਇਹ ਵਿਅਕਤੀ ਦੇ ਅੰਦਰ ਜਜਬੇ ਦੇ ਬਿਨ੍ਹਾਂ ਸੰਭਵ ਨਹੀਂ ਹੈ। ਛੀਨਾ ਅੱਜ ਕਲਗੀਧਰ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮੂੰਗੋ ਵਿਖੇ ਓਕ ਡੈਂਟਲ ਗਰੁੱਪ ਅਤੇ ਪ੍ਰਯੋਗ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੈਨੇਡਾ -ਚ ਵੱਸਦੇ ਭਾਰਤੀਆਂ ਵੱਲੋਂ ਲਗਾਏ ਗਏ ਮੈਗਾ ਮੈਡੀਕਲ ਚੈਕਅੱਪ ਕੈਂਪ ਦਾ ਉਦਘਾਟਨ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੱਖਾਂ ਲੋਕ ਵਿਦੇਸ਼ਾਂ -ਚ ਜਾ ਕੇ ਕਾਰੋਬਾਰ ਕਰ ਰਹੇ ਹਨ ਪਰ ਬਹੁਤ ਘੱਟ ਅਜਿਹੇ ਹਨ ਜੋ ਆਪਣੀ ਮਾਂ ਭੂਮੀ ਅਤੇ ਸਮਾਜ ਦੇ ਹਿੱਤ ਵਿੱਚ ਕੰਮ ਕਰ ਰਹੇ ਹਨ। ਛੀਨਾ ਨੇ ਪ੍ਰਵਾਸੀ ਭਾਰਤੀ ਡਾ. ਆਰ. ਖਟੜਾ, ਡਾ. ਜਸਬੀਰ ਸਿੰਘ ਮੁੰਡੀ, ਹਰਜਿੰਦਰ ਸਿੰਘ, ਰਾਜੀਵ ਸ਼ਰਮਾ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਕੈਂਪਾਂ ਦੇ ਆਯੋਜਨ ਨਾਲ ਉਨ੍ਹਾਂ ਲੋਕਾਂ ਨੂੰ ਫਾਇਦਾ ਹੁੰਦਾ ਹੈ ਜੋ ਆਪਣੀ ਕਿਸੇ ਵੀ ਬਿਮਾਰੀ ਲਈ ਹਸਪਤਾਲ ਵੀ ਨਹੀਂ ਪਹੁੰਚ ਸਕਦੇ। ਇਸ ਮੌਕੇ ਹਾਜ਼ਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਡਾ- ਜਸਬੀਰ ਮੁੰਡੀ ਨੇ ਐਲਾਨ ਕੀਤਾ ਕਿ ਭਵਿੱਖ ਵਿੱਚ ਅਜਿਹੇ ਕੈਂਪਾਂ ਦਾ ਵਿਸਥਾਰ ਕਰਨ ਲਈ ਉਪਰਾਲੇ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਘਰ ਬੈਠੇ ਹੀ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਨੇ ਕੈਂਪ ਦੇ ਆਯੋਜਨ ਲਈ ਇਸ ਪਿੰਡ ਦੀ ਚੋਣ -ਤੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਸਕੂਲ ਪ੍ਰਬੰਧਕ ਭਵਿੱਖ -ਚ ਵੀ ਅਜਿਹੇ ਸਮਾਗਮ ਕਰਵਾਉਣ ਲਈ ਹਰ ਸੰਭਵ ਸਹਿਯੋਗ ਦੇਣਗੇ। ਇਸ ਦਿਨ ਚੱਲੇ ਮੈਗਾ ਮੈਡੀਕਲ ਹੈਲਥ ਕੈਂਪ ਦੌਰਾਨ ਡਾ- ਕੁਲਵੰਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਡਾਕਟਰਾਂ ਦੀ ਟੀਮ ਨੇ 300 ਤੋਂ ਵੱਧ ਲੋਕਾਂ ਨੂੰ ਕੈਂਸਰ ਸਬੰਧੀ ਜਾਗਰੂਕ ਕੀਤਾ ਉਥੇ ਹੀ ਡਾ. ਬਲਬੀਰ ਖਾਨ ਦੀ ਅਗਵਾਈ ਵਿਚ ਡਾਕਟਰਾਂ ਦੀ ਟੀਮ ਨੇ 350 ਰੋਗੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ। ਸੋਹਾਣਾ ਆਈ ਹਸਪਤਾਲ ਦੇ ਸਹਿਯੋਗ ਨਾਲ ਆਯੋਜਿਤ ਖੂਨਦਾਨ ਕੈਂਪ ਵਿਚ 50 ਨੇ ਖੂਨਦਾਨ ਕੀਤਾ।

Daily Dharaledar Online News Views and Reviews


Recommended Posts