31 ਦਸੰਬਰ 2023 ਤੱਕ ਬਕਾਇਆ ਰਾਸ਼ੀ ਭਰਨ -ਤੇ ਜੁਰਮਾਨੇ ਤੇ ਵਿਆਜ ਤੋਂ ਮਿਲੇਗੀ ਛੂਟ

ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀ ਕਾਰਗੁਜ਼ਾਰੀ ਦਾ ਮ " />

31 ਦਸੰਬਰ 2023 ਤੱਕ ਬ ">
ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਬਕਾਇਆ ਹਾਊਸ ਟੈਕਸ ਤੇ ਪ੍ਰਾਪਰਟੀ ਟੈਕਸ ਬਿਨ੍ਹਾਂ ਵਿਆਜ ਜਾਂ ਜੁਰਮਾਨੇ ਤੋਂ ਭਰਨ ਲਈ ਇੱਕਮੁਸ਼ਤ ਅਦਾਇਗੀ ਸਕੀਮ ਦਾ ਲਾਭ ਲੈਣ ਲੋਕ-ਡਿਪਟੀ ਕਮਿਸ਼ਨਰ
November 29, 2023
Daily-Dharaledar-Online-News-Vie

Daily Dharaledar / Punjab

31 ਦਸੰਬਰ 2023 ਤੱਕ ਬਕਾਇਆ ਰਾਸ਼ੀ ਭਰਨ -ਤੇ ਜੁਰਮਾਨੇ ਤੇ ਵਿਆਜ ਤੋਂ ਮਿਲੇਗੀ ਛੂਟ

ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀ ਕਾਰਗੁਜ਼ਾਰੀ ਦਾ ਮੁਲੰਕਣ

ਪਟਿਆਲਾ, 29 ਨਵੰਬਰ - (ਅਮਰੀਕਇੰਦਰ ਸਿੰਘ) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਪਟਿਆਲਾ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਖੇ ਜਿਹੜੇ ਲੋਕਾਂ ਦਾ ਪ੍ਰਾਪਰਟੀ ਟੈਕਸ ਜਾਂ ਹਾਊਸ ਟੈਕਸ ਬਕਾਇਆ ਹੈ, ਉਹ ਪੰਜਾਬ ਸਰਕਾਰ ਵੱਲੋਂ ਬਕਾਇਆਜਾਤ ਦੀ ਇੱਕੋ ਵਾਰ ਅਦਾਇਗੀ ਕਰਨ -ਤੇ ਬਕਾਇਆ ਟੈਕਸ ਉਪਰ ਲੱਗੇ 18 ਫੀਸਦੀ ਦਰ -ਤੇ ਵਿਆਜ਼ ਅਤੇ 20 ਫੀਸਦੀ ਦੀ ਦਰ ਨਾਲ ਜ਼ੁਰਮਾਨੇ ਦੀ 100 ਫੀਸਦੀ ਮੁਆਫੀ ਲਈ ਯਕਮੁਸ਼ਤ ਨਿਪਟਾਰਾ ਸਕੀਮ ਦਾ ਲਾਭ ਲੈ ਸਕਦੇ ਹਨ। ਉਹ ਅੱਜ ਇੱਥੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀ ਕਾਰਗੁਜ਼ਾਰੀ ਦਾ ਮੁਲੰਕਣ ਕਰਨ ਲਈ ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ ਤੇ ਸਮੂਹ ਕਾਰਜ ਸਾਧਕ ਅਫ਼ਸਰਾਂ ਨਾਲ ਬੈਠਕ ਕਰ ਰਹੇ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਯਕਮੁਸ਼ਤ ਨਿਪਟਾਰਾ ਸਕੀਮ ਜਾਰੀ ਕਰਦੇ ਹੋਏ ਪੰਜਾਬ ਰਾਜ ਦੇ ਸ਼ਹਿਰੀ ਕਰਦਾਤਾਵਾਂ ਨੂੰ ਇੱਕ ਵੱਡੀ ਵਿੱਤੀ ਸਹੂਲਤ ਦਿੱਤੀ ਹੈ।ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਕੋਈ ਵੀ ਵਿਅਕਤੀ ਪ੍ਰਾਪਰਟੀ ਮਕਾਨ/ਦੁਕਾਨ/ਫੈਕਟਰੀ ਆਦਿ ਦਾ ਬਣਦਾ ਪ੍ਰਾਪਰਟੀ ਟੈਕਸ/ਹਾਊਸ ਟੈਕਸ ਮਿਤੀ 31 ਦਸੰਬਰ 2023 ਤੱਕ ਬਿਨਾਂ ਵਿਆਜ ਅਤੇ ਜੁਰਮਾਨੇ ਤੋਂ ਸਬੰਧਤ ਨਗਰ ਕੌਂਸਲ, ਦਫਤਰ ਵਿਖੇ ਜਮ੍ਹਾਂ ਕਰਵਾ ਸਕਦਾ ਹੈ। ਸਾਕਸ਼ੀ ਸਾਹਨੀ ਨੇ ਅੱਗੇ ਦੱਸਿਆ ਕਿ ਮਿਤੀ 01 ਜਨਵਰੀ 2024 ਤੋਂ ਮਿਤੀ 31 ਮਾਰਚ 2024 ਤੱਕ ਪ੍ਰਾਪਰਟੀ ਟੈਕਸ/ਹਾਊਸ ਟੈਕਸ ਦੀ ਅਦਾਇਗੀ ਕਰਨ ਉਤੇ ਵਿਆਜ ਅਤੇ ਜੁਰਮਾਨੇ ਦੀ 50 ਫੀਸਦੀ ਰਕਮ ਵਸੂਲ ਕੀਤੀ ਜਾਵੇਗੀ। ਇਸ ਉਪਰੰਤ ਪ੍ਰਾਪਰਟੀ ਟੈਕਸ/ਹਾਊਸ ਦੀ ਅਦਾਇਗੀ ਕਰਨ ਤੇ ਪੂਰਾ ਵਿਆਜ ਅਤੇ ਜੁਰਮਾਨਾ ਵਸੂਲ ਕੀਤਾ ਜਾਵੇਗਾ। ਇਸ ਲਈ ਰਾਜਪੁਰਾ, ਪਾਤੜਾਂ, ਸਮਾਣਾ, ਨਾਭਾ, ਪਾਤੜਾਂ, ਸਨੌਰ, ਘੱਗਾ, ਘਨੌਰ ਤੇ ਭਾਦਸੋਂ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਵੱਲੋਂ ਦਿੱਤੀ ਗਈ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਨਿਰਧਾਰਤ ਸਮੇਂ ਵਿੱਚ ਆਪਣਾ ਪ੍ਰਾਪਰਟੀ ਟੈਕਸ/ਹਾਊਸ ਟੈਕਸ ਜਮ੍ਹਾਂ ਕਰਵਾਇਆ ਜਾਵੇ। ਇਸ ਦੌਰਾਨ ਏ.ਡੀ.ਸੀ. ਨਵਰੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਸਬੰਧੀ ਹੋਰ ਜਾਣਕਾਰੀ ਲੈਣ ਲਈ ਪਟਿਆਲਾ ਅਧੀਨ ਪੈਦੀਆਂ ਨਗਰ ਕੌਸਲਾਂ, ਨਗਰ ਪੰਚਾਇਤਾਂ ਵਿਖੇ ਦਿੱਤੇ ਗਏ ਫੋਨ ਨੰਬਰਾਂ ਉਤੇ ਸੰਪਰਕ ਕੀਤਾ ਜਾ ਸਕਦਾ ਹੈ। ਰਾਜਪੁਰਾ ਲਈ 97804-07781, ਸਮਾਣਾ ਲਈ 96460-43147, ਨਾਭਾ ਲਈ 98551-90514, ਪਾਤੜਾਂ ਲਈ 75089-10086, ਸਨੌਰ ਲਈ 82849-61470, ਘੱਗਾ ਲਈ 77400-31431, ਘਨੌਰ ਲਈ 88377-96063 ਅਤੇ ਭਾਦਸੋਂ ਲਈ 98885-18242 ਉਪਰ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਕਾਰਜਕਾਰੀ ਇੰਜੀਨੀਅਰ ਸੀਵਰੇਜ ਬੋਰਡ ਯੁਗਲ ਕਿਸ਼ੋਰ ਤੇ ਸਮੂਹ ਕਾਰਜ ਸਾਧਕ ਅਫ਼ਸਰ ਵੀ ਮੌਜੂਦ ਸਨ।

Daily Dharaledar Online News Views and Reviews


Recommended Posts