ਬਾਰਾਂਦਰੀ ਬਾਗ -ਚ 15 ਦਸੰਬਰ ਨੂੰ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਕਰਨਗੇ ਉਦਘਾਟਨ-ਸਾਕਸ਼ੀ ਸਾਹਨੀ

ਕਿਹਾ, ਗੁਲਦਾਉਦੀ ਤੇ ਅਮਰੂਦ ਦ " />

ਬਾਰਾਂਦਰੀ ਬਾਗ -ਚ 15 ">
Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ    ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਮਿਲਿਆ: ਕੈਪਟਨ ਅਮਰਿੰਦਰ, ਕਾਂਗਰਸ ’ਚ ਵਾਪਸੀ ਤੋਂ ਵੀ ਕੀਤਾ ਇਨਕਾਰ    Gmada ਮਾਮਲੇ ’ਚ Ed ਦਾ ਵੱਡਾ ਦਾਅਵਾ: ਰਿਜ਼ਰਵ ਕੀਮਤਾਂ ਘਟਾ ਕੇ ਸਰਕਾਰੀ ਖਜ਼ਾਨੇ ਨੂੰ ₹10 ਹਜ਼ਾਰ ਕਰੋੜ ਦੇ ਨੁਕਸਾਨ ਦਾ ਖਦਸ਼ਾ    ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ   
ਪਟਿਆਲਾ ਹੈਰੀਟੇਜ ਫੈਸਟੀਵਲ ਦੇ ਦੂਜੇ ਗੁਲਦਾਉਦੀ ਸ਼ੋਅ ਤੇ ਅਮਰੂਦ ਮੇਲੇ ਦਾ ਪੋਸਟਰ ਜਾਰੀ
November 30, 2023
Daily-Dharaledar-Online-News-Vie

Daily Dharaledar / Punjab

ਬਾਰਾਂਦਰੀ ਬਾਗ -ਚ 15 ਦਸੰਬਰ ਨੂੰ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਕਰਨਗੇ ਉਦਘਾਟਨ-ਸਾਕਸ਼ੀ ਸਾਹਨੀ

ਕਿਹਾ, ਗੁਲਦਾਉਦੀ ਤੇ ਅਮਰੂਦ ਦੀਆਂ ਵੱਖੋ-ਵੱਖ ਕਿਸਮਾਂ ਦੀ ਲੱਗੇਗੀ ਨੁਮਾਇਸ਼

ਵਿਰਾਸਤੀ ਖਾਣੇ, ਆਰਗੈਨਿਕ ਤੇ ਅਮਰੂਦ ਤੋਂ ਬਣੀਆਂ ਵਸਤਾਂ ਸਮੇਤ ਬੱਚਿਆਂ ਦਾ ਕੋਨਾ ਹੋਵੇਗਾ ਖਿਚ ਦਾ ਕੇਂਦਰ

ਪਟਿਆਲਾ, 30 ਨਵੰਬਰ- (ਅਮਰੀਕਇੰਦਰ ਸਿੰਘ) ਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨ ਲਈ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾਣ ਵਾਲੇ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਸ਼ੁਰੂਆਤ ਵਜੋਂ ਦੂਜੇ ਗੁਲਦਾਉਦੀ ਸ਼ੋਅ ਅਤੇ ਅਮਰੂਦ ਮੇਲੇ ਦਾ ਪੋਸਟਰ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਰੀ ਕੀਤਾ।ਉਨ੍ਹਾਂ ਦੱਸਿਆ ਕਿ ਇਸ ਦੋ ਦਿਨਾਂ ਮੇਲੇ ਦਾ ਉਦਘਾਟਨ ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ 15 ਦਸੰਬਰ ਨੂੰ ਇੱਥੇ ਬਾਰਾਂਦਰੀ ਬਾਗ ਵਿਖੇ ਕਰਨਗੇ। ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਲੋਕ ਕਲਾਵਾਂ, ਲੋਕ ਮੇਲਿਆਂ ਅਤੇ ਪੰਜਾਬ ਦੀ ਵਿਰਾਸਤ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਯਤਨ ਅਰੰਭੇ ਹਨ, ਇਸ ਤਹਿਤ ਪਟਿਆਲਾ ਵਿਖੇ ਇਹ ਮੇਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 15 ਤੇ 16 ਦਸੰਬਰ ਨੂੰ ਬਾਰਾਂਦਰੀ ਦੇ ਚਿਲਡਰਨ ਪਾਰਕ ਵਿਖੇ ਬਾਗਬਾਨ ਫੁੱਲਾਂ ਦੀਆਂ ਵੱਖ-ਵੱਖ ਸ਼੍ਰੇਣੀਆਂ -ਚ ਐਂਟਰੀਆਂ ਦਰਜ ਕਰਵਾਉਣਗੇ, ਜਿਨ੍ਹਾਂ -ਚੋਂ ਉਤਮ ਕਿਸਮ ਦੇ ਫੁੱਲਾਂ ਦੇ ਜੇਤੂਆਂ ਨੂੰ ਇਨਾਮ ਦਿੱਤੇ ਜਾਣਗੇ। ਜਦੋਂਕਿ ਅਮਰੂਦ ਮੇਲੇ -ਚ ਬਾਗਬਾਨ ਅਮਰੂਦ ਦੀਆਂ ਵੱਖ-ਵੱਖ ਕਿਸਮਾਂ ਸਮੇਤ ਅਮਰੂਦ ਤੋਂ ਬਣੇ ਪਦਾਰਥਾਂ ਦੀ ਦਿਲਕਸ਼ ਨੁਮਾਇਸ਼ ਲਗਾਉਣਗੇ। ਇਸ ਮੇਲੇ -ਚ ਖਾਣ-ਪੀਣ ਦੀਆਂ ਵਸਤਾਂ ਦੀਆਂ ਸਟਾਲਾਂ, ਆਰਗੈਨਿਕ ਖਾਣੇ, ਅਮਰੂਦ ਤੋਂ ਬਣੀ ਬਰਫ਼ੀ, ਜੈਮ ਤੇ ਹੋਰ ਪਦਾਰਥਾਂ ਸਮੇਤ ਵੱਖ-ਵੱਖ ਖੇਤੀ ਤੇ ਬਾਗਬਾਨੀ ਉਤਪਾਦਾਂ ਦੀਆਂ ਸਟਾਲਾਂ ਤੋਂ ਇਲਾਵਾ ਬੱਚਿਆਂ ਲਈ ਵਿਸ਼ੇਸ਼ ਕੋਨਾ ਖਿਚ ਦਾ ਕੇਂਦਰ ਹੋਵੇਗਾ। ਇਸ ਮੌਕੇ ਏ.ਡੀ.ਸੀ. ਅਨੁਪ੍ਰਿਤਾ ਜੌਹਲ, ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਨਰਿੰਦਰਬੀਰ ਸਿੰਘ ਮਾਨ, ਸਹਾਇਕ ਡਾਇਰੈਕਟਰ ਸੰਦੀਪ ਸਿੰਘ ਗਰੇਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਮਨਦੀਪ ਕੌਰ, ਬਾਗਬਾਨੀ ਵਿਕਾਸ ਅਫ਼ਸਰ ਕੁਲਵਿੰਦਰ ਸਿੰਘ ਵੀ ਮੌਜੂਦ ਸਨ।

Daily Dharaledar Online News Views and Reviews


Recommended Posts