ਪਟਿਆਲਾ, 30 ਨਵੰਬਰ- (ਅਮਰੀਕਇੰਦਰ ਸਿੰਘ) ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਪਟਿਆਲਾ ਅਤੇ ਚੀਫ਼ ਜੁਡੀਸ਼ੀਅਲ " /> ਪਟਿਆਲਾ, 30 ਨਵੰਬਰ- (ਅਮਰੀਕਇੰਦਰ ਸਿੰਘ ">
ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ    ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ     ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ   
ਜ਼ਿਲ੍ਹਾ ਤੇ ਸੈਸ਼ਨ ਜੱਜ ਪਟਿਆਲਾ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਕੀਤਾ ਨਿਰੀਖਣ
November 30, 2023
Daily-Dharaledar-Online-News-Vie

Daily Dharaledar / Punjab

ਪਟਿਆਲਾ, 30 ਨਵੰਬਰ- (ਅਮਰੀਕਇੰਦਰ ਸਿੰਘ) ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਪਟਿਆਲਾ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਨੇ ਕੇਂਦਰੀ ਜੇਲ੍ਹ, ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦਾ ਨਿਰੀਖਣ ਕੀਤਾ। ਦੌਰੇ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਨੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਬਾਰੇ ਗੱਲ ਕੀਤੀ। ਜੇਲ੍ਹ ਸੁਪਰਡੈਂਟ, ਜੇਲ੍ਹਾਂ ਦੇ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਉਹ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ। ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿਖੇ ਜ਼ਿਲ੍ਹਾ ਅਤੇ ਸੈਸ਼ਨ ਜੱਜ, ਪਟਿਆਲਾ ਵੱਲੋਂ 32 ਜੇਲ੍ਹ ਕੈਦੀਆਂ, ਜਿਨ੍ਹਾਂ ਨੇ ਕੰਪਿਊਟਰ ਸਿਖਲਾਈ ਕੋਰਸ ਪੂਰਾ ਕੀਤਾ ਹੈ, ਨੂੰ ਸਰਟੀਫਿਕੇਟ ਵੰਡੇ ਗਏ ਅਤੇ ਉਨ੍ਹਾਂ ਦੇ ਕੰਪਿਊਟਰ ਹੁਨਰ ਦਾ ਟੈਸਟ ਲੈਣ ਉਪਰੰਤ ਉਨ੍ਹਾਂ ਨੂੰ ਇਨਾਮ ਵੀ ਦਿੱਤੇ ਗਏ। ਅੱਜ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਵਿਖੇ ਪਲੇ ਵੇਅਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਸਹਿਯੋਗ ਨਾਲ ਮਹਿਲਾ ਜੇਲ੍ਹ ਕੈਦੀਆਂ ਲਈ ਕੰਪਿਊਟਰ ਸਿਖਲਾਈ ਕੋਰਸ ਵੀ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀਮਤੀ ਮਾਨੀ ਅਰੋੜਾ, ਸੀਜੇਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਕੇਂਦਰੀ ਜੇਲ੍ਹ, ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦੇ ਜੇਲ੍ਹ ਕੈਦੀਆਂ ਨਾਲ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕੀਤੇ ਗਏ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਜੇਲ ਦੇ ਕੈਦੀਆਂ ਨੂੰ ਪਲੀਅ ਬਾਰਗੇਨਿੰਗ, ਮੁਫਤ ਕਾਨੂੰਨੀ ਸਹਾਇਤਾ ਅਤੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਹੱਕਦਾਰ ਵਿਅਕਤੀਆਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਇਸ ਮੌਕੇ ਮਾਨੀ ਅਰੋੜਾ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਲਈ ਮੈਡੀਟੇਸ਼ਨ/ਯੋਗਾ ਕੈਂਪ ਅਤੇ ਮੈਡੀਕਲ ਕੈਂਪ ਵੀ ਲਗਾਏ ਜਾ ਰਹੇ ਹਨ।

Daily Dharaledar Online News Views and Reviews


Recommended Posts