ਪੁਰਾਣੇ ਬੱਸ ਅੱਡੇ ਦੀ ਥਾਂ ਪੌਣੇ 2 ਏਕੜ ਜਮੀਨ -ਚ ਬਣੇਗਾ ਅਤਿ-ਆਧੁਨਿਕ ਬੱਸ ਅੱਡਾ-ਕੈਬਨਿਟ ਮੰਤਰੀ

ਕਿਹਾ, ਮੁੱਖ ਮੰਤਰ " />

ਪੁ ">
ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ    ਮੇਰਠ ਦੇ Axis Bank Currency Chest ’ਚ 1,323 ਜਾਅਲੀ ਨੋਟ ਬਰਾਮਦ, 4.63 ਲੱਖ ਰੁਪਏ ਦੀ ਨਕਲੀ ਕਰੰਸੀ    ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵੱਡਾ ਦੋਸ਼: ‘bjp ’ਚ ਸ਼ਾਮਲ ਕਰਵਾਉਣ ਲਈ Ed ਰਾਹੀਂ ਦਬਾਅ ਬਣਾਇਆ ਗਿ    ਗਮਾਡਾ ਦਫ਼ਤਰ ’ਚ Ed ਦੀ 36 ਘੰਟਿਆਂ ਦੀ ਕਾਰਵਾਈ ਖ਼ਤਮ, 30 ਤੋਂ ਵੱਧ ਬੈਗ ਦਸਤਾਵੇਜ਼ ਲੈ ਗਈ ਟੀਮ    ਯੂਥ ਕਾਂਗਰਸ ਨੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਆਨਲਾਈਨ ਪਟੀਸ਼ਨ ਕੀਤੀ ਸ਼ੁਰੂ    Gmada ਦੀ ‘ਕੇਸ ਨਾ ਕਰਨ’ ਵਾਲੀ ਸ਼ਰਤ ’ਤੇ ਹਾਈ ਕੋਰਟ ਸਖ਼ਤ, 5 ਸਾਲਾਂ ਦਾ ਰਿਕਾਰਡ ਮੰਗਿਆ    Ed ਜਾਂਚ ਨੂੰ ਲੈ ਕੇ Aap ਦਾ ਵੱਡਾ ਪ੍ਰਦਰਸ਼ਨ    ਕੈਨੇਡਾ ’ਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਅਨੀਤਾ ਆਨੰਦ ਨੇ ਦਿੱਤਾ ਜਵਾਬ    ਗਮਾਡਾ ਦਫ਼ਤਰ ’ਚ Ed ਦੀ ਕਾਰਵਾਈ ਤੀਜੇ ਦਿਨ ਵੀ ਜਾਰੀ, Aap ਵੱਲੋਂ ਘਿਰਾਓ ਦਾ ਐਲਾਨ   
ਸਮਾਣਾ ਵਾਸੀਆਂ ਨੂੰ ਮਿਲੇਗਾ 6 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਅੱਡਾ-ਜੌੜਾਮਾਜਰਾ
November 30, 2023
Daily-Dharaledar-Online-News-Vie

Daily Dharaledar / Punjab

ਪੁਰਾਣੇ ਬੱਸ ਅੱਡੇ ਦੀ ਥਾਂ ਪੌਣੇ 2 ਏਕੜ ਜਮੀਨ -ਚ ਬਣੇਗਾ ਅਤਿ-ਆਧੁਨਿਕ ਬੱਸ ਅੱਡਾ-ਕੈਬਨਿਟ ਮੰਤਰੀ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੌਜੂਦਾ ਸਰਕਾਰ ਲਾਅਰਿਆਂ ਦੀ ਬਜਾਇ ਤੁਰੰਤ ਕੰਮ ਕਰਨ -ਚ ਕਰਦੀ ਹੈ ਵਿਸ਼ਵਾਸ਼

ਸਮਾਣਾ, 30 ਨਵੰਬਰ- (ਅਮਰੀਕਇੰਦਰ ਸਿੰਘ) ਸਮਾਣਾ ਸ਼ਹਿਰ ਨਿਵਾਸੀਆਂ ਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸਵਾਰੀਆਂ ਨੂੰ 6 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਅੱਡਾ ਬਣਾ ਕੇ ਸੌਂਪਿਆ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਮਾਣਾ ਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਕੇ ਇਸ ਲਈ ਗ੍ਰਾਂਟ ਵੀ ਜਾਰੀ ਕਰ ਦਿੱਤੀ ਹੈ। ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਦੇ ਪੁਰਾਣੇ ਬੱਸ ਅੱਡੇ, ਜਿੱਥੇ ਕਿ ਨਵਾਂ ਬੱਸ ਅੱਡਾ ਉਸਾਰਿਆ ਜਾਣਾ ਹੈ, ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਇੱਥੇ ਪੌਣੇ 2 ਏਕੜ ਜਮੀਨ -ਚ ਨਵਾਂ ਤੇ ਅਤਿ-ਆਧੁਨਿਕ ਬੱਸ ਅੱਡਾ ਬਣਾਉਣ ਲਈ ਟੈਂਡਰ ਜਾਰੀ ਕਰਕੇ ਵਰਕ ਆਰਡਰ ਵੀ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੱਸ ਅੱਡੇ ਦੀ ਛੱਤ -ਤੇ ਸੋਲਰ ਸਿਸਟਮ ਤੇ ਰੇਨ ਵਾਟਰ ਹਾਰਵੈਸਟਿੰਗ ਪ੍ਰਣਾਲੀ ਵੀ ਲਗਾਈ ਜਾਵੇਗੀ। ਖਨਣ ਤੇ ਭੂ-ਵਿਗਿਆਨ, ਜਲ ਸਰੋਤ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਮੌਜੂਦਾ ਸਰਕਾਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਲਾਅਰਿਆਂ ਵਿੱਚ ਢੰਗ ਨਹੀਂ ਟਪਾਉਂਦੀ ਸਗੋਂ ਤੁਰੰਤ ਕੰਮ ਕਰਨ ਵਿੱਚ ਵਿਸ਼ਵਾਸ਼ ਕਰਦੀ ਹੈ। ਜੌੜਾਮਾਜਰਾ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਸਮੇਂ ਵੀ ਇਸ ਬੱਸ ਅੱਡੇ ਨੂੰ ਬਣਾਉਣ ਦੇ ਸਮਾਣਾ ਵਾਸੀਆਂ ਨਾਲ ਲਾਅਰੇ ਲਗਾਏ ਗਏ ਸਨ, ਪਰੰਤੂ ਇਹ ਬੱਸ ਅੱਡਾ ਕਦੇ ਵੀ ਨਹੀਂ ਬਣ ਸਕਿਆ ਸੀ, ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਾਸੀਆਂ ਦੀ ਸਮੱਸਿਆ ਨੂੰ ਸਮਝਦਿਆਂ ਤੁਰੰਤ ਇਸ ਲਈ ਗ੍ਰਾਂਟ ਜਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਨਵੇਂ ਬੱਸ ਅੱਡੇ ਦਾ ਕੰਮ ਬਹੁਤ ਜਲਦ ਸ਼ੁਰੂ ਹੋਣ ਜਾ ਰਿਹਾ ਹੈ। ਇਸ ਮੌਕੇ ਐਸ.ਡੀ.ਐਮ. ਚਰਨਜੀਤ ਸਿੰਘ, ਕਾਰਜ ਸਾਧਕ ਅਫ਼ਸਰ ਬਰਜਿੰਦਰ ਸਿੰਘ, ਤੇ ਪ੍ਰਿੰਸੀਪਲ ਆਰਕੀਟੈਕਟ ਚੰਡੀਗੜ੍ਹ ਬਚਿੱਤਰ ਸਿੰਘ, ਸੀਨੀਅਰ ਆਰਕੀਟੈਕਟ ਸਾਂਚ ਕਪੂਰ ਤੇ ਆਰਕੀਟੈਕਟ ਅਨਿਕੇਤ ਨੇ ਨਵੇਂ ਬਣਨ ਵਾਲੇ ਬੱਸ ਅੱਡੇ ਦੇ ਡਿਜ਼ਾਇਨ ਤੇ ਹੋਰ ਪੱਖਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਓ.ਐਸ.ਡੀ. ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ ਤੇ ਬਲਕਾਰ ਸਿੰਘ ਗੱਜੂਮਾਜਰਾ ਸਮੇਤ ਸੋਨੂ ਥਿੰਦ ਤੇ ਸੁਰਜੀਤ ਸਿੰਘ ਫੌਜੀ ਵੀ ਮੌਜੂਦ ਸਨ।  -

Daily Dharaledar Online News Views and Reviews


Recommended Posts