ਪਟਿਆਲਾ (ਅਮਰੀਕਇੰਦਰ ਸਿੰਘ) ਭਾਸ਼ਾ ਵਿਭਾਗ ਪੰਜਾਬ ਪਟਿਆਲਾ ਵਲੋਂ 1 ਨਵੰਬਰ ਤੋਂ ਲੈਕੇ 30 ਨਵੰਬਰ ਤੱਕ ਪੰਜਾਬ ਭਰ ਵਿੱਚ ਵੱਖ ਵੱਖ ਸ਼ਹਿਰਾਂ ਵਿੱਚ ਕਸਬਿਆਂ ਵਿੱਚ ਪੰਜ " /> ਪਟਿਆਲਾ (ਅਮਰੀਕਇੰਦਰ ਸਿੰਘ) ">
ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ   
ਡਾ. ਪਰਮਵੀਰ ਸਿੰਘ ਦੀ ਪੁਸਤਕ ਨੂੰ ਐਮ. ਐਸ. ਰੰਧਾਵਾ ਪੁਰਸਕਾਰ
November 30, 2023
Daily-Dharaledar-Online-News-Vie

Daily Dharaledar / Punjab

ਪਟਿਆਲਾ (ਅਮਰੀਕਇੰਦਰ ਸਿੰਘ) ਭਾਸ਼ਾ ਵਿਭਾਗ ਪੰਜਾਬ ਪਟਿਆਲਾ ਵਲੋਂ 1 ਨਵੰਬਰ ਤੋਂ ਲੈਕੇ 30 ਨਵੰਬਰ ਤੱਕ ਪੰਜਾਬ ਭਰ ਵਿੱਚ ਵੱਖ ਵੱਖ ਸ਼ਹਿਰਾਂ ਵਿੱਚ ਕਸਬਿਆਂ ਵਿੱਚ ਪੰਜਾਬੀ ਮਾਹ ਮਨਾਇਆ ਗਿਆ। ਜਿਸ ਦੀ ਸਮਾਪਤੀ ਅੱਜ ਭਾਸ਼ਾ ਵਿਭਾਗ ਪੰਜਾਬ ਦੇ ਮੁੱਖ ਦਫਤਰ ਪਟਿਆਲਾ ਵਿਖੇ ਹੋਈ। ਜਿਸ ਵਿਚ ਪੰਜਾਬੀ ਸਾਹਿਤ ਦੀਆਂ ਵੱਖ ਵੱਖ ਵਨਗੀਆਂ ਦੇ ਸਾਹਿਤਕਾਰਾਂ ਦੀਆਂ ਖੋਜ ਭਰਪੂਰ ਪੁਸਤਕਾਂ ਨੂੰ ਵੱਖ ਵੱਖ ਸਖਸ਼ੀਅਤਾਂ ਦੇ ਨਾਵਾਂ ਦੇ ਨਾਂ ਸਥਾਪਿਤ ਹੋਏ ਪੁਰਸਕਾਰ ਦਿੱਤੇ ਗਏ। ਇਸ ਸਮੇਂ ਡਾ. ਪਰਮਵੀਰ ਸਿੰਘ, ਮੁਖੀ ਸਿੱਖ ਵਿਸ਼ਵਕੋਸ਼ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਉਹਨਾਂ ਦੀ ਖੋਜ ਭਰਪੂਰ ਪੁਸਤਕ -ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਬੰਗਲਾਦੇਸ਼ ਦੇ ਗੁਰਧਾਮ- ਨੂੰ ਐਮ. ਐਸ. ਰੰਧਾਵਾ ਪੁਰਸਕਾਰ (ਡਾ. ਮਹਿੰਦਰ ਸਿੰਘ ਰੰਧਾਵਾ) ਦੇ ਕੇ ਸਨਮਾਨਿਤ ਕੀਤਾ ਗਿਆ। ਡਾ. ਸਾਹਿਬ ਦੀ ਇਹ ਪੁਸਤਕ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਬੰਗਲਾਦੇਸ਼ ਦੇ ਗੁਰਧਾਮਾਂ ਦੇ ਇਤਿਹਾਸ, ਪਰੰਪਰਾ ਅਤੇ ਪ੍ਰਬੰਧ ਬਾਰੇ ਵੱਖ ਵੱਖ ਪੱਖਾਂ ਤੋਂ ਲਾਹੇਵੰਦ ਜਾਣਕਾਰੀ ਪ੍ਰਸਤੁਤ ਕਰਦੀ ਹੈ। ਇਸ ਪੁਸਤਕ ਦੇ ਮੁੱਖ ਰੂਪ ਵਿੱਚ ਦੋ ਭਾਗ ਹਨ। ਪਹਿਲੇ ਭਾਗ ਵਿਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਾਰੇ ਅਤੇ ਦੂਜੇ ਭਾਗ ਵਿਚ ਬੰਗਲਾਦੇਸ਼ ਦੇ ਗੁਰਧਾਮਾਂ ਦੇ ਇਤਿਹਾਸਕ ਪਿਛੋਕੜ, ਗੁਰੂ-ਕਾਲ ਨਾਲ ਸਬੰਧਤ ਅਤੇ ਉਸ ਤੋਂ ਬਾਅਦ ਦੇ ਇਤਿਹਾਸ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਵੱਖ ਵੱਖ ਅਧਿਆਇਆਂ ਵਿੱਚ ਦਿੱਤੀ ਗਈ ਹੈ। ਇਸ ਵਿਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਵੱਖ ਵੱਖ ਸਮਿਆਂ ਦੌਰਾਨ ਜਾਰੀ ਹੋਏ ਹੁਕਮਨਾਮੇ ਅਤੇ ਤਖ਼ਤ ਸਾਹਿਬ ਨਿਰਵਿਘਨ ਸੇਵਾ ਚਲਦੀ ਰੱਖਣ ਲਈ ਸਿੱਖ ਰਾਜਿਆਂ ਮਹਾਰਾਜਿਆਂ ਵਲੋਂ ਪਾਏ ਯੋਗਦਾਨ ਬਾਰੇ ਵੀ ਦੱਸਿਆ ਗਿਆ ਹੈ। ਇਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ. ਜਸਬੀਰ ਸਿੰਘ ਜੱਸੀ ਸੋਹੀਆਂ, ਚੈਅਰਮੈਨ, ਜਿਲ੍ਹਾ ਵਿਕਾਸ ਪਰਿਸ਼ਦ, ਪਟਿਆਲਾ ਅਤੇ ਸਮਾਗਮ ਦੀ ਪ੍ਰਧਾਨਗੀ ਕਰਨ ਲਈ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ, ਭਾਸ਼ਾ ਵਿਭਾਗ ਪੰਜਾਬ ਦੀ ਡਾਇਰੈਕਟਰ ਵੀਰਪਾਲ ਕੌਰ, ਪ੍ਰਸਿੱਧ ਕਵੀ ਦਰਸ਼ਨ ਸਿੰਘ ਬੁੱਟਰ, ਡਾ. ਕਸ਼ਮੀਰ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਹੋਰ ਬਹੁਤ ਸਾਰੇ ਸਾਹਿਤ ਪ੍ਰੇਮੀ ਹਾਜਰ ਸਨ।

Daily Dharaledar Online News Views and Reviews


Recommended Posts