ਰੂਪਨਗਰ, 2 ਦਸੰਬਰ - ਇੰਡੀਅਨ ਇੰਸਟੀਚਿਊਟ ਆਫ਼ ਤਕਨੋਲੌਜੀ (ਆਈ.ਆਈ.ਟੀ. ਰੋਪੜ) ਰੋਪੜ ਨੇ ਖੇਤੀਬਾੜੀ ਅਤੇ ਪਾਣੀ ਦੇ ਖੇਤਰਾਂ ਵਿੱਚ ਨਵੀਨਤਾ ਅਤੇ ਉੱਦਮਤਾ ਨੂੰ ਉਤਸ਼ਾਹਤ ਕਰਨ ਲਈ ਇੱਕ ਡੀਪਟ " /> ਰੂਪਨਗਰ, 2 ਦਸੰਬਰ - ਇੰਡੀਅਨ ਇੰਸਟੀਚਿਊਟ ਆਫ਼ ਤਕ ">
ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਰਾਜਪਾਲ ਪੰਜਾਬ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਉੱਜਵਲ ਭਵਿੱਖ ਲਈ ਆਈ. ਆਈ. ਟੀ ਰੋਪੜ ਵਿਖੇ ਡੀਪਟੈਕ ਸਟਾਰਟਅੱਪ ਐਕਸੀਲੇਰੇਸ਼ਨ ਦਾ ਆਰੰਭ ਕੀਤਾ
December 2, 2023
Daily-Dharaledar-Online-News-Vie

Daily Dharaledar / Punjab

ਰੂਪਨਗਰ, 2 ਦਸੰਬਰ - ਇੰਡੀਅਨ ਇੰਸਟੀਚਿਊਟ ਆਫ਼ ਤਕਨੋਲੌਜੀ (ਆਈ.ਆਈ.ਟੀ. ਰੋਪੜ) ਰੋਪੜ ਨੇ ਖੇਤੀਬਾੜੀ ਅਤੇ ਪਾਣੀ ਦੇ ਖੇਤਰਾਂ ਵਿੱਚ ਨਵੀਨਤਾ ਅਤੇ ਉੱਦਮਤਾ ਨੂੰ ਉਤਸ਼ਾਹਤ ਕਰਨ ਲਈ ਇੱਕ ਡੀਪਟੈਕ ਸਟਾਰਟਅੱਪ ਐਕਸੀਲੇਟਰ ਪ੍ਰੋਗਰਾਮ ਸਮਰਿਧੀ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਆਈ. ਆਈ. ਟੀ. ਰੋਪੜ ਵਲੋਂ ਡੀਪਟੈਕ ਸਟਾਰਟਅੱਪਸ ਨੂੰ ਉਤਸ਼ਾਹਤ ਕਰਨ ਲਈ ਸਮਰਪਿਤ 5 ਕਰੋੜ ਰੁਪਏ ਦਾ ਫੰਡ ਪੂਲ ਤਿਆਰ ਕੀਤਾ ਗਿਆ ਹੈ। ਅੱਜ ਉਕਤ ਪ੍ਰੋਗਰਾਮ ਦੇ ਤਹਿਤ ਪੰਜਾਬ ਰਾਜ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਵਿਸ਼ੇਸ਼ ਤੌਰ -ਤੇ ਆਈ. ਆਈ. ਟੀ ਰੋਪੜ ਵਿਖੇ ਪਹੁੰਚੇ। ਜਿਨ੍ਹਾਂ ਨੇ ਇੱਕ ਪਰਿਵਰਤਨਕਾਰੀ ਪਹਿਲ ਕਦਮੀ ਦੀ ਸ਼ੁਰੂਆਤ ਕੀਤੀ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਆਈ. ਆਈ. ਟੀ ਰੋਪੜ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਸਾਇੰਸ ਐਂਡ ਇੰਜੀਨੀਅਰਿੰਗ ਰਿਸਰਚ ਬੋਰਡ ਦੇ ਸਕੱਤਰ ਡਾ. ਅਖਿਲੇਸ਼ ਗੁਪਤਾ, ਆਈ. ਸੀ. ਪੀ. ਐਸ ਬਾਰੇ ਐਨ. ਐਮ. ਦੀ ਮਿਸ਼ਨ ਡਾਇਰੈਕਟਰ ਡਾ. ਏਕਤਾ ਕਪੂਰ, ਭਾਸ਼ਿਨੀ ਡਿਜੀਟਲ ਇੰਡੀਆ ਦੇ ਸੀ. ਈ. ਓ ਅਮਿਤਾਭ ਨਾਗ, ਆਈ. ਆਈ. ਟੀ ਰੋਪੜ ਦੇ ਡਾਇਰੈਕਟਰ ਪ੍ਰੋਫੈਸਰ ਰਾਜੀਵ ਆਹੂਜਾ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਾਈਸ ਚਾਂਸਲਰ ਪ੍ਰੋਫੈਸਰ ਰੇਣੂ ਵਿਗ ਵੀ ਹਾਜ਼ਰ ਸਨ। ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਨੌਜਵਾਨਾਂ ਨੂੰ ਖੇਤੀਬਾੜੀ ਵਿਚ ਨਵੀਨਤਾ ਅਤੇ ਕ੍ਰਾਂਤੀ ਲਿਆਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਪੰਜਾਬ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਸਾਇੰਸ ਐਂਡ ਤਕਨੋਲੋਜੀ ਕਲੱਸਟਰ ਪੀ. ਆਈ. ਰਾਹੀਂ ਲੋਗੋ ਦੇ ਉਦਘਾਟਨ ਦੀ ਵੀ ਅਗਵਾਈ ਕੀਤੀ, ਜਿਸ ਵਿੱਚ ਭਾਰਤ ਸਰਕਾਰ ਦੇ ਪ੍ਰਮੁੱਖ ਵਿਗਿਆਨਕ ਸਲਾਹਕਾਰ ਦੇ ਦਫ਼ਤਰ ਦੁਆਰਾ ਸਹਾਇਤਾ ਪ੍ਰਾਪਤ ਇੱਕ ਕਿਸਮ ਦੇ ਅੰਤਰਰਾਜ਼ੀ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਲੱਦਾਖ ਅਤੇ ਚੰਡੀਗੜ੍ਹ) ਐਸ. ਟੀ. ਕਲੱਸਟਰ ਰਾਹੀਂ ਉੱਤਰੀ ਖੇਤਰ ਵਿੱਚ ਸਹਿਯੋਗੀ ਤਾਕਤ ਅਤੇ ਸਮਰੱਥਾਵਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਪੁਸ਼ਪੇਂਦਰ ਪੀ ਸਿੰਘ, ਪ੍ਰੋਜੈਕਟ ਡਾਇਰੈਕਟਰ, ਆਈ. ਆਈ. ਟੀ ਰੋਪੜ ਸਮਰਿਧੀ 2.0 ਦੇ ਭਵਿੱਖ ਦੇ ਰਾਹ ਤੇ ਸਫਲਤਾ ਬਾਰੇ ਝਲਕ ਪੇਸ਼ ਕੀਤੀ। ਸਮਰਿਧੀ ਸੰਮੇਲਨ ਦੌਰਾਨ 110 ਤੋਂ ਵੱਧ ਭਾਈਵਾਲਾਂ ਨੂੰ ਇਕੱਠੇ ਕੀਤਾ ਗਿਆ, ਜਿਨ੍ਹਾਂ ਨੇ ਐਗਰੀਟੈਕ ਡੋਮੇਨ (ਖੇਤੀਬਾੜੀ ਖਿੱਤੇ ਵਿੱਚ ਪ੍ਰਮੁੱਖ ਹਿੱਸੇਦਾਰਾਂ, ਨਿਵੇਸ਼ਕਾਂ, ਸਲਾਹਕਾਰਾਂ, ਉੱਭਰ ਰਹੇ ਉੱਦਮੀਆਂ ਅਤੇ ਸਟਾਰਟਅੱਪਸ ਨੂੰ ਇਕਜੁੱਟ ਕਰਨ ਲਈ ਇੱਕ ਬੇਮਿਸਾਲ ਪਹਿਲ ਕੀਤੀ ਗਈ। ਇਸ ਪ੍ਰੋਗਰਾਮ ਤਹਿਤ 300 ਤੋਂ ਵੱਧ ਹਿੱਸੇਦਾਰਾਂ ਅਤੇ 100 ਨਿਵੇਸ਼ ਭਾਈਵਾਲਾਂ ਦੇ ਸਹਿਯੋਗ ਨਾਲ, ਸਮਰਿਧੀ ਨੇ ਆਈ. ਸੀ. ਪੀ. ਐਸ ਸਟਾਰਟਅੱਪ ਈਕੋਸਿਸਟਮ ਵਿਚ ਇੱਕ ਪਰਿਵਰਤਨਕਾਰੀ ਭਵਿੱਖ ਲਈ ਮੰਚ ਸਥਾਪਤ ਕੀਤਾ ਗਿਆ ਹੈ।

Daily Dharaledar Online News Views and Reviews


Recommended Posts