ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ    ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ     ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ   
ਅਕਾਲ ਤਖ਼ਤ ਦੇ ਜਥੇਦਾਰ ਖਿਲਾਫ ਕੇਸ ਦਰਜ ਕਰਨ ਦੀ ਮੰਗ - ਰਵਨੀਤ ਬਿੱਟੂ
June 19, 2020
Daily-Dharaledar-Online-News-Vie

Daily Dharaledar / Punjab

ਭਾਰਤ-ਚੀਨ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਇਸ ਮੁੱਦੇ -ਤੇ ਹੋਰ ਜੰਗ ਛਿੜ ਗਈ ਹੈ। ਬਿੱਟੂ ਨੇ ਕਿਹਾ SFJ ਪਹਿਲਾਂ ਹੀ ਦੇਸ਼ ਵਿਰੋਧੀ ਤਾਕਤਾਂ ਨੂੰ ਹਵਾ ਦੇ ਕੇ ਮਹੌਲ ਖਰਾਬ ਕਰ ਰਿਹਾ ਹੈ। ਉਨ੍ਹਾਂ ਕਿਹਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ, ਗਾਇਕ ਦਿਲਜੀਤ ਦੋਸਾਂਝ ਤੇ ਜੈਜੀ ਬੈਂਸ ਇਸ ਸੰਗਠਨ ਦਾ ਸਮਰਥਨ ਖੁੱਲ੍ਹ ਕੇ ਕਰ ਰਹੇ ਹਨ। ਬਿੱਟੂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਖ਼ਿਲਾਫ਼ ਗੁਰਪਤਵੰਤ ਪੰਨੂੰ ਅਤੇ ਸਿੱਖਾਂ ਦੀ ਖੁੱਲ੍ਹ ਕੇ ਹਮਾਇਤ ਕਰਨ ਲਈ ਰਾਜ ਦੇ ਹਰ ਥਾਣੇ ਵਿੱਚ ਐਫਆਈਆਰ ਦਰਜ ਕਰਨ। ਬਿੱਟੂ ਨੇ ਕਿਹਾ ਪੰਨੂ ਚੀਨ ਦਾ ਸਮਰਥਨ ਕਰਕੇ ਦੇਸ਼ -ਚ ਫੁੱਟ ਪਾਉਣ ਦੀ ਸਾਜ਼ਿਸ਼ ਰਚ ਰਿਹਾ ਹੈ। ਇਸ ਨਾਲ ਪੰਜਾਬ ਦਾ ਮਾਹੌਲ ਮੁੜ ਤੋਂ ਵਿਗਾੜਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਪੰਨੂੰ ਨੇ ਚੀਨ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਉਹ ਚੀਨ ਨਾਲ ਹਮਦਰਦੀ ਦਿਖਾਉਂਦੇ ਹਨ ਅਤੇ ਹਿੰਸਕ ਚਿਹਰੇ ਲਈ ਭਾਰਤ ਦੀ ਨਿੰਦਾ ਕਰਦੇ ਹਨ। ਬਿੱਟੂ ਨੇ ਅਕਾਲੀ ਦਲ ਨੂੰ ਵੀ ਕਿਹਾ ਕਿ ਉਹ ਜਥੇਦਾਰ ਦੇ ਮਸਲੇ -ਤੇ ਆਪਣਾ ਸਟੈਂਡ ਸਪਸ਼ਟ ਕਰਨ। ਓਧਰ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਕਿ ਚੀਨ ਨੂੰ ਸਖ਼ਤ ਸੰਦੇਸ਼ ਜਾਣਾ ਚਾਹੀਦਾ ਹੈ ਕਿ ਭਾਰਤ ਉਸ ਦਾ ਧੋਖਾ ਬਰਦਾਸ਼ਤ ਨਹੀਂ ਕਰੇਗਾ।

Daily Dharaledar Online News Views and Reviews


Recommended Posts