ਚੰਡੀਗੜ੍ਹ ਵਿਖੇ ਮਨਾਇਆ ਗਿਆ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿ ">
ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ   
ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ ਰਾਖਵੀਆਂ ਅਸਾਮੀਆਂ ਭਰਨ ਲਈ ਕਾਰਵਾਈ ਤੇਜ਼- ਡਾ. ਬਲਜੀਤ ਕੌਰ
December 5, 2023
Daily-Dharaledar-Online-News-Vie

Daily Dharaledar / Punjab

ਚੰਡੀਗੜ੍ਹ ਵਿਖੇ ਮਨਾਇਆ ਗਿਆ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ

ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ

ਚੰਡੀਗੜ੍ਹ, 5 ਦਸੰਬਰ  ਅੱਜ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾਂ ਅਤੇ ਉਨ੍ਹਾਂ ਦੀ ਭਲਾਈ ਲਈ ਵੱਖ- ਵੱਖ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ 12 ਸ਼ਖਸ਼ੀਅਤਾਂ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ। ਅੱਜ ਇੱਥੇ ਆਯੋਜਿਤ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਦਿਵਿਆਂਗਜਨਾਂ ਨੂੰ ਵਧੇਰੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵੱਖ-ਵੱਖ ਵਿਭਾਗਾਂ -ਚ ਸਿੱਧੀ ਭਰਤੀ ਦੀਆਂ 1200 ਰਾਖਵੀਆਂ ਅਸਾਮੀਆਂ ਨੂੰ ਜਲਦ ਭਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਪਦਉੱਨਤੀ ਵਾਲੀਆਂ 620 ਅਸਾਮੀਆਂ ਸਬੰਧੀ ਕਾਰਵਾਈ ਤੇਜੀ ਨਾਲ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗਜਨ ਜ਼ਿੰਦਗੀ ਦੇ ਕਿਸੇ ਵੀ ਪੜਾਅ -ਤੇ ਖੁਦ ਨੂੰ ਕਮਜ਼ੋਰ ਨਾ ਸਮਝਣ, ਪੰਜਾਬ ਸਰਕਾਰ ਹਰ ਕਦਮ ਤੇ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਆਪਣੇ ਆਪ ਨੂੰ ਅਧੂਰੇ ਨਹੀ ਸਮਝਣਾ ਚਾਹੀਦਾ, ਸਗੋ ਉਹ ਆਪਣੇ ਮਨੋਬਲ ਸਦਕਾ ਅੰਬਰਾਂ ਨੂੰ ਛੂਹ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 2,59,598 ਦਿਵਿਆਂਗ ਲਾਭਪਾਤਰੀਆਂ ਨੂੰ 478.47 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਵਿੱਚ ਦਿਵਿਆਂਗਜਨ ਹੀ ਨਹੀਂ ਸਗੋਂ ਉਹਨਾਂ ਦੇ ਬੱਚੇ ਵੀ ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਨੇਤਰਹੀਣ ਦਿਵਿਆਂਗਜਨਾਂ ਲਈ ਲੁਧਿਆਣਾ ਵਿਖੇ ਬਲਾਇੰਡ ਸਕੂਲ ਨੂੰ ਅਪਗ੍ਰੇਡ ਕਰਕੇ ਹੁਣ 12ਵੀ ਕਲਾਸ ਤੱਕ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਬੁਨਿਆਦੀ ਢਾਂਚੇ ਨੂੰ 1 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਸੁਧਾਰਿਆ ਜਾ ਰਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗਜਨਾਂ ਦੇ ਸਵੈ ਰੁਜ਼ਗਾਰ ਨੂੰ ਉਤਸਾਹਿਤ ਕਰਨ ਲਈ ਪੰਜਾਬ ਐਸ.ਸੀ. ਵਿਕਾਸ ਕਾਰਪੋਰੇਸ਼ਨ ਵੱਲੋਂ ਸਾਲ 2022-23 ਦੌਰਾਨ ਕੁੱਲ 59 ਕੇਸਾਂ ਤਹਿਤ 129.31 ਲੱਖ ਰੁਪਏ ਅਤੇ ਸਾਲ 2023-24 ਦੌਰਾਨ ਕੁੱਲ 46 ਕੇਸਾਂ ਤਹਿਤ 91.77 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਹਨ। ਇਸ ਮੌਕੇ ਦਿਵਿਆਂਗਜਨਾਂ ਦੇ ਜੀਵਨ ਪੱਧਰ ਨੂੰ ਉੱਚਾ  ਚੁੱਕਣ ਲਈ ਨਿਭਾਈਆਂ ਵਧੀਆ ਸੇਵਾਵਾਂ ਲਈ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਹਰਚਰਨ ਸਿੰਘ, ਡਾ. ਤੇਆਵਾਸਪ੍ਰੀਤ ਕੌਰ, ਡਾ. ਤਪਿੰਦਰ ਜੋਤ, ਸ੍ਰੀ ਰਵਿੰਦਰ ਸਿੰਘ ਸਹੋਤਾ, ਸ਼੍ਰੀ ਨਵਜੋਤ ਸਿੰਘ, ਮਾਤਾ ਗੁਜਰੀ ਭਲਾਈ ਕੇਂਦਰ ਬੁਢਲਾਡਾ, ਜਸਪ੍ਰੀਤ ਕੌਰ ਅਤੇ ਨਰਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸੰਤੋਸ਼ ਰਾਣੀ ਅਤੇ ਸੁਖਦੇਵ ਸਿੰਘ ਅਤੇ ਉਨ੍ਹਾਂ ਦੇ ਜੀਵਨ ਸਾਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ.ਸ੍ਰੀਵਾਸਤਵਾ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ, ਐਡੀਸ਼ਨਲ ਡਾਇਰੈਕਟਰ ਚਰਨਜੀਤ ਸਿੰਘ ਮਾਨ ਅਤੇ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ।

Daily Dharaledar Online News Views and Reviews


Recommended Posts