ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ   
ਪਤੀ ਦਾ ਸ਼ਰਮਨਾਕ ਕਾਰਾ! ਗਰਭਵਤੀ ਪਤਨੀ ਨੂੰ ਜਿਉਦਿਆਂ ਸਾੜਇਆ
April 20, 2024
Shameful-Behavior-Of-The-Husband

Daily Dharaledar Bureau / Amritsar

ਜਿਲਾ ਅੰਮ੍ਰਿਤਸਰ ਦੀ ਤਹਿਸੀਲ ਬਾਬਾ ਬਕਾਲਾ ਦੇ ਪਿੰਡ ਬੁਲੋਨੰਗਲ ਤੋ ਇਕ ਦਿਲਦਹਿਲਾਉਣ ਵਾਲੀ ਖਬਰ ਸ਼ਾਹਮਣੇ ਆਈ ਹੈ, ਜਿਥੇ ਪਤੀ ਨੇ ਹੈਵਾਨੀਅਤ ਦੀ ਸਾਰੀਆਂ ਹੱਦਾਂ ਪਾਰ ਕਰਦਿਆ ਆਪਣੀ ਗਰਭਵਤੀ ਪਤਨੀ ਨੂੰ ਬੰਨ ਕੇ ਜਿਉਦਿਆਂ ਹੀ ਸਾੜਕੇ ਉਸਦੇ ਪੇਟ ‘ਚ ਜੁੜਵੇ ਬੱਚਿਆ ਦੀ ਵੀ ਜਾਨ ਲੈ ਲਈ।

ਮ੍ਰਿਤਕ ਔਰਤ ਦੀ ਪਛਾਣ ਪਿੰਕੀ (23) ਵਜੋਂ ਹੋਈ ਹੈ। ਜਦਕਿ ਪਤੀ ਦੀ ਪਹਿਚਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਦੋਵਾਂ ਦਾ ਕਰੀਬ 3 ਸਾਲ ਪਹਿਲਾਂ ਵਿਆਹ ਹੋਇਆ ਸੀ। ਦੋਵੇਂ ਛੋਟੀਆਂ-ਛੋਟੀਆਂ ਗੱਲਾਂ ‘ਤੇ ਆਪਸ ‘ਚ ਲੜਦੇ ਰਹਿੰਦੇ ਸਨ।

ਪਿੰਡ ਦੇ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਰਈਆ ਗਿਆ ਹੋਇਆ ਸੀ। ਦੁਪਹਿਰ ਸਮੇਂ ਉਸ ਨੂੰ ਫੋਨ ਆਇਆ ਕਿ ਸੁਖਦੇਵ ਸਿੰਘ ਨੇ ਉਸ ਦੀ ਪਤਨੀ ਨੂੰ ਜ਼ਿੰਦਾ ਸਾੜ ਦਿੱਤਾ ਹੈ। ਜਿਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਸੜੀ ਹੋਈ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅੱਗ ਨਾਲ ਘਰ ਦਾ ਸਾਰਾ ਸਮਾਨ ਵੀ ਸੜ ਗਿਆ।

ਥਾਣਾ ਬਿਆਸ ਦੇ ਐਸ.ਐਚ.ਓ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਸੁਖਦੇਵ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਸੀ। ਘਰੇਲੂ ਝਗੜੇ ਦੇ ਚੱਲਦਿਆਂ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਲੜਾਈ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਲੜਕੀ ਦਾ ਮਾਮਾ ਪਰਿਵਾਰ ਵੀ ਪੁਲੀਸ ਦੇ ਸੰਪਰਕ ਵਿੱਚ ਹੈ। ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Shameful Behavior Of The Husband Pregnant Wife Burned Alive


Recommended Posts