NOW
ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ, ਜਿਸ ਦੀ ਅਧਿਆਕਸ਼ਤਾ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕੀਤੀ    ਕਾਦੀਆਂ ਤੋਂ ਸੁਖਬੀਰ ਬਾਦਲ ਨੇ ਕੀਤਾ 2027 ਚੋਣ ਮੁਹਿੰਮ ਦਾ ਆਗਾਜ਼    ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ     ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ ਤਹਿਤ ਰੱਖੇ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਸ਼ਿਰਕਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਵਾਲੇ ਜੁਝਾਰੂ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਮਾਗਮ ਵਿੱਚ ਆਏ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਵਿਰੁੱਧ ਸਹੁੰ ਚੁਕਾਈ ਗਈ। …… As Part Of The Anti-drug Drive “yudh Nashian Virudh 2.0” Campaign, Chief Minister Bhagwant Singh Mann Attended An Event At Village Killi Chahlan, Moga District. At    ਦੋਰਾਹਾ ਵਿਖੇ ਚਾਰ ਲੇਨ ਰੇਲਵੇ ਓਵਰ ਬ੍ਰਿਜ ਨਾਲ ਮਾਲਵਾ ਖੇਤਰ ਨੂੰ ਵੱਡੀ ਰਾਹਤ    ਮੋਗਾ ਵਿੱਚ ਸੀਬੀਐਸਈ ਪ੍ਰੀਖਿਆਵਾਂ ਸ਼ੁਰੂ, ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ    ਸੀਐਮ ਦਫ਼ਤਰ ਤੇ ਡੀਜੀਪੀ ਦੇ ਸਟੇਜ ਸਾਂਝੇ ਕਰਨ ‘ਤੇ ਕਾਂਗਰਸ ਦਾ ਐਤਰਾਜ਼    ਬਠਿੰਡਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਪੰਜ ਗ੍ਰਿਫਤਾਰ    ਮੋਹਾਲੀ ‘ਚ ਸਕੂਲ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਧਮਕੀ    ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ   
ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ
April 21, 2024 11:53:30
The-Chief-Secretary-Took-Stock-O

Daily Dharaledar Bureau / Chandigarh

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਵਿੱਚ ਚੱਲ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਬੇਮੌਸਮੀ ਮੌਸਮ ਨਾਲ ਹੋਏ ਖਰਾਬ ਹੋਈ ਫਸਲ ਦਾ ਜਾਇਜ਼ਾ ਲੈਣ ਲਈ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਹਰ ਹਾਲਤ ਵਿੱਚ ਯਕੀਨੀ ਬਣਾਉਣ ਕਿ ਕਿਸਾਨਾਂ ਵੱਲੋਂ ਮੰਡੀ ਵਿੱਚ ਲਿਆਂਦੀ ਗਈ ਫਸਲ ਦੀ ਫੌਰੀ ਤੌਰ ਉਤੇ ਖਰੀਦ ਹੋਵੇ। ਇਸ ਦੇ ਨਾਲ ਹੀ 48 ਘੰਟੇ ਦੇ ਅੰਦਰ-ਅੰਦਰ ਖਰੀਦੀ ਫਸਲ ਦੀ ਅਦਾਇਗੀ ਕਿਸਾਨ ਦੇ ਖਾਤੇ ਵਿੱਚ ਯਕੀਨੀ ਬਣਾਈ ਜਾਵੇ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਹਰ ਰੋਜ਼ ਆਪਣੇ ਜਿਲ੍ਹੇ ਦੀ ਖਰੀਦ ਏਜੰਸੀਆਂ ਨਾਲ ਮੀਟਿੰਗ ਕਰਨ ਜਿਸ ਵਿੱਚ ਉਹ ਜਿਲ੍ਹੇ ਦੀ ਹਰ ਮੰਡੀ ਦੇ ਵਿੱਚ ਹੋ ਰਹੀ ਖਰੀਦ ਦੀ ਸਮੀਖਿਆ ਕਰਨ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਉਹ ਨਿੱਜੀ ਤੌਰ ਤੇ ਮੰਡੀਆਂ ਦਾ ਦੌਰਾ ਕਰਨ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਆਦੇਸ਼ ਦਿੱਤਾ ਕਿ ਉਹ ਬੇਮੌਸਮੀ ਬਾਰਿਸ਼ ਨਾਲ ਹੋਏ ਕਿਸਾਨਾਂ ਦੇ ਨੁਕਸਾਨ ਸਬੰਧੀ ਸਰਕਾਰ ਨੂੰ ਫੌਰੀ ਤੌਰ ਉਤੇ ਰਿਪੋਰਟ ਭੇਜਣ। ਜਿਸ ਕਿਸੇ ਪਿੰਡ ਵਿੱਚ ਵੀ ਬੇਮੌਸਮੀ ਬਾਰਿਸ਼ ਕਾਰਨ ਫਸਲ ਦਾ ਨੁਕਸਾਨ ਹੋਇਆ ਹੈ, ਉਸ ਪਿੰਡ ਦਾ ਡਿਪਟੀ ਕਮਿਸ਼ਨਰ ਜਾਂ ਐਸ.ਡੀ.ਐਮ. ਵੱਲੋਂ ਨਿੱਜੀ ਤੌਰ ਉਤੇ ਦੌਰਾ ਕੀਤਾ ਜਾਵੇ। ਸ੍ਰੀ ਵਰਮਾ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਸੀਜ਼ਨ ਵਿੱਚ ਮੰਡੀਆਂ ਵਿੱਚ ਕੁੱਲ 132 ਲੱਖ ਮੀਟਿਰਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਹੈ। ਇਸ ਵਿੱਚੋਂ ਹੁਣ ਤੱਕ ਮੰਡੀਆਂ ਵਿੱਚ 17.14 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਰਾਜ ਦੀਆਂ ਖਰੀਦ ਏਜੰਸੀਆਂ ਵੱਲੋਂ ਇਸ ਵਿੱਚੋਂ 13.23 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਹੈ। ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਨਿਯਮਾਂ ਅਨੁਸਾਰ ਖਰੀਦੀ ਕਣਕ ਦੀ ਕਿਸਾਨ ਨੂੰ 48 ਘੰਟੇ ਦੇ ਅੰਦਰ ਅਦਾਇਗੀ ਕੀਤੀ ਜਾਣੀ ਹੁੰਦੀ ਹੈ।ਇਸ ਅਨੁਸਾਰ ਹੁਣ ਤੱਕ ਕਿਸਾਨਾਂ ਨੂੰ 752 ਕਰੋੜ ਰੁਪਏ ਦੀ ਅਦਾਇਗੀ ਕਰਨੀ ਬਣਦੀ ਸੀ। ਇਸ ਦੇ ਮੁਕਾਬਲੇ ਹੁਣ ਤੱਕ ਕਿਸਾਨਾਂ ਨੂੰ 898 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਭਾਵ ਕਈ ਕਿਸਾਨਾਂ ਨੂੰ 48 ਘੰਟੇ ਤੋਂ ਵੀ ਪਹਿਲਾਂ ਅਦਾਇਗੀ ਕੀਤੀ ਗਈ ਹੈ। ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਖਰੀਦੀ ਫਸਲ ਦੀ ਲਿਫਟਿੰਗ ਵੱਲ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਅੱਗੇ ਦੱਸਿਆ ਕਿ ਰਾਜ ਸਰਕਾਰ ਐਫ.ਸੀ.ਆਈ. ਨਾਲ ਨਿਰੰਤਰ ਤਾਲਮੇਲ ਕਰਕੇ ਰੋਜ਼ਾਨਾ ਸਪੈਸ਼ਲ ਗੱਡੀਆਂ ਲਗਵਾ ਰਹੀ ਹੈ। ਉਨ੍ਹਾਂ ਕਿਹਾ ਕਿ 20 ਅਪਰੈਲ ਤੱਕ ਸਪੈਸ਼ਲ ਗੱਡੀਆਂ ਰਾਹੀਂ 61 ਹਜ਼ਾਰ ਮੀਟਰਿਕ ਟਨ ਕਣਕ ਭੇਜੀ ਜਾ ਚੁੱਕੀ ਹੈ ਅਤੇ ਅੱਜ 21 ਅਪਰੈਲ ਨੂੰ 9 ਸਪੈਸ਼ਲ ਗੱਡੀਆਂ ਰਾਹੀਂ 24 ਹਜ਼ਾਰ ਮੀਟਰਿਕ ਟਨ ਹੋਰ ਕਣਕ ਭੇਜੀ ਜਾ ਰਹੀ ਹੈ ਜਿਸ ਨਾਲ ਕੁੱਲ ਮਿਲਾ ਕੇ 85 ਹਜ਼ਾਰ ਮੀਟਰਿਕ ਟਨ ਕਣਕ ਭੇਜ ਦਿੱਤੀ ਜਾਵੇਗੀ। ਭਲਕੇ 22 ਅਪਰੈਲ ਨੂੰ 26 ਸਪੈਸ਼ਲ ਗੱਡੀਆਂ ਲੱਗਣਗੀਆਂ। ਸ੍ਰੀ ਵਰਮਾ ਨੇ ਕਿਹਾ ਕਿ ਸਰਕਾਰ ਵਚਨਬੱਧ ਹੈ ਕਿ ਮੰਡੀਆਂ ਦੇ ਵਿੱਚ ਕਿਸਾਨਾਂ ਦੀ ਫਸਲ ਦੀ ਫੌਰੀ ਤੌਰ ਉਤੇ ਖਰੀਦ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ 48 ਘੰਟੇ ਦੇ ਅੰਦਰ-ਅੰਦਰ ਅਦਾਇਗੀ ਕੀਤੀ ਜਾਵੇਗੀ। ਜੇ ਕਿਸੇ ਕਿਸਾਨ ਭਰਾ ਨੂੰ ਕਿਤੇ ਵੀ ਖਰੀਦ ਜਾਂ ਅਦਾਇਗੀ ਵਿੱਚ ਦਿੱਕਤ ਆ ਰਹੀ ਹੈ ਤਾਂ ਉਹ ਸਰਕਾਰ ਦੇ ਟੋਲ ਫਰੀ ਨੰਬਰ 1100 ਉਤੇ ਸੂਚਨਾ ਦੇ ਸਕਦੇ ਹਨ। ਕਿਸਾਨ ਭਰਾਵਾਂ ਵੱਲੋਂ ਦਿੱਤੇ ਸੂਚਨਾ ਉਤੇ ਫੌਰੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਖਰੀਦ ਏਜੰਸੀਆਂ ਮਾਰਕਫੈਡ, ਪਨਸਪ, ਪਨਗ੍ਰੇਨ, ਵੇਅਰ ਹਾਊਸਕਾਰਪੋਰੇਸ਼ਨ ਦੇ ਐਮ.ਡੀਜ਼, ਪੰਜਾਬ ਮੰਡੀਕਰਨ ਬੋਰਡ ਦੇ ਸਕੱਤਰ, ਐਫ.ਸੀ.ਆਈ. ਦੇ ਜਨਰਲ ਮੈਨੇਜਰ ਅਤੇ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਵੀਡਿਓ ਕਾਨਫਰੰਸ ਰਾਹੀਂ ਹਾਜ਼ਰ ਹੋਏ।

The Chief Secretary Took Stock Of The Wheat Procurement Arrangements And Weather Damage

Related News