ਸਾਰੇ ਪਰਿਵਾਰ ਸਮੇਤ ਦਰਬਾਰ ਸਾਹਿਬ ਨਤਮਸਤਕ ਹੋਏ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ
April 26, 2024 10:05:56
Daily Dharaledar Bureau / Amritsar
ਸਰਬੱਤ ਦੇ ਭਲੇ ਦੀ ਅਰਦਾਸ ਕਰਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਧਰਮਪਤਨੀ ਨਾਲ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਅੰਮ੍ਰਿਤਸਰ ਲੋਕਸਭਾ ਸੀਟ ਦੇ ਆਪ ਉਮੀਦਵਾਰ ਕੁਲਦੀਪ ਧਾਲੀਵਾਲ ਵੀ ਮੌਜੂਦ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਦੋ ਦਿਨਾਂ ਤੋਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ ਲਈ ਮਾਝੇ ਵਿੱਚ ਪਹੁੰਚੇ ਹੋਏ ਹਨ ਤੇ ਕੱਲ ਉਹਨਾਂ ਵੱਲੋਂ ਅੰਮ੍ਰਿਤਸਰ ਵਿੱਚ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਵੀ ਚੋਣ ਪ੍ਰਚਾਰ ਕੀਤਾ ਗਿਆ। ਜਿਸ ਤੋਂ ਬਾਅਦ ਅੱਜ ਸਵੇਰੇ ਭਗਵੰਤ ਸਿੰਘ ਮਾਨ ਆਪਣੀ ਧਰਮ ਪਤਨੀ ਅਤੇ ਆਪਣੀ ਭੈਣ ਤੇ ਆਪਣੀ ਬੇਟੀ ਨਿਆਮਤ ਕੌਰ ਦੇ ਨਾਲ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ।
Punjab Chief Minister Bhagwant Hon Amritsar Golden Temple
Related News
Trending Stories
Hot News