*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪ੍ਰਦਰਸ਼ਨ ਦੌਰਾਨ ਕਿਸਾਨ ਦੀ ਮੌਤ 'ਤੇ ਪ੍ਰਨੀਤ ਕੌਰ ਨੇ ਦੁੱਖ ਪ੍ਰਗਟਾਇਆ
May 4, 2024
Praneet-kaur-expressed-grief-ove

Daily Dharaledar Bureau / Patiala

ਭਾਜਪਾ ਦੀ ਸੀਨੀਅਰ ਆਗੂ ਅਤੇ ਪਟਿਆਲਾ ਲੋਕ ਸਭਾ ਹਲਕੇ ਤੋਂ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਪਿੰਡ ਸਹੇੜੀ ਵਿਖੇ ਇੱਕ ਧਰਨੇ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਵਿਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਅਤੇ ਦੁਖੀ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ, ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਅਤੇ ਕੱਲ੍ਹ ਦੇ ਲਈ ਆਪਣੇ ਸਾਰੇ ਪ੍ਰਚਾਰ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਹੈ।

ਦੁੱਖੀ ਪਰਿਵਾਰ ਨੂੰ ਭੇਜੇ ਗਏ ਆਪਣੇ ਸੰਦੇਸ਼ ਵਿੱਚ ਪ੍ਰਨੀਤ ਕੌਰ ਨੇ ਕਿਹਾ ਹੈ ਕਿ "ਮੈਂ ਕਿਸਾਨ ਸੁਰਿੰਦਰ ਪਾਲ ਸਿੰਘ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ, ਜਿਸਦੀ ਅੱਜ ਬਦਕਿਸਮਤੀ ਨਾਲ ਮੌਤ ਹੋ ਗਈ"ਉਹਨਾਂ ਕਿਹਾ ਕਿ "ਮੈਂ ਅਤੇ ਮੇਰਾ ਪਰਿਵਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜੇ ਹਾਂ ਅਤੇ ਅੱਗੇ ਵੀ ਖੜੇ ਰਹਾਂਗੇ।

ਪ੍ਰਨੀਤ ਕੌਰ ਨੇ ਕਿਹਾ ਕਿ ਕਿਸਾਨਾਂ ਨਾਲ ਉਹਨਾਂ ਦੇ ਪਰਿਵਾਰ ਦੀ ਲੰਬੀ ਸਾਂਝ ਰਹੀ ਹੈ ਅਤੇ ਸਾਰੇ ਕਿਸਾਨ ਸਾਡੇ ਲਈ ਭੈਣ-ਭਰਾ ਵਾਂਗ ਹਨ"। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਆਖਰੀ ਸਾਹ ਤੱਕ ਕਿਸਾਨਾਂ ਨਾਲ ਖੜ੍ਹਾ ਰਹੇਗਾ।

ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ।

Praneet kaur expressed grief over the death of the farmer during the demonstration


Recommended Posts