ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ   
ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ - ਜ਼ਿਲ੍ਹਾ ਚੋਣ ਅਫ਼ਸਰ
May 7, 2024
To-Be-Approved-For-Political-Adv

Daily Dharaledar Bureau / Ludhiana

ਲੁਧਿਆਣਾ - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਕਿਹਾ ਕਿ ਉਹ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਸਮੇਤ ਫੇਸਬੁੱਕ, ਇੰਸਟਾਗ੍ਰਾਮ, ਟਵਿੱਟਰ ਅਤੇ ਹੋਰ ਇਲੈਕਟ੍ਰਾਨਿਕ ਮੀਡੀਆ ਪਲੇਟਫਾਰਮਾਂ 'ਤੇ ਇਸ਼ਤਿਹਾਰ ਚਲਾਉਣ ਲਈ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ (ਡੀ.ਪੀ.ਆਰ.ਓ) ਲੁਧਿਆਣਾ ਦੇ ਦਫ਼ਤਰ ਵਿਖੇ ਗਠਿਤ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ.) ਤੋਂ ਪ੍ਰਵਾਨਗੀ ਲੈਣ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਿਰਫ ਪੂਰਵ-ਪ੍ਰਮਾਣਿਤ ਇਸ਼ਤਿਹਾਰਾਂ ਨੂੰ ਫਲੈਸ਼ ਕਰਨ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਇਸ਼ਤਿਹਾਰਾਂ 'ਤੇ ਹੋਣ ਵਾਲਾ ਸਾਰਾ ਖਰਚਾ ਚੋਣ ਖਰਚੇ ਖਾਤੇ ਵਿੱਚ ਪਾ ਦਿੱਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਚੋਣਾਂ ਵਿੱਚ ਸੁਚਾਰੂ ਅਤੇ ਨਿਰਵਿਘਨ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਅਜਿਹੀ ਕਿਸੇ ਵੀ ਮੁਹਿੰਮ ਤੋਂ ਬਚਣਾ ਚਾਹੀਦਾ ਹੈ ਜੋ ਆਪਸੀ ਨਫ਼ਰਤ ਨੂੰ ਭੜਕਾਉਂਦੀ ਹੋਵੇ ਅਤੇ ਪ੍ਰਚਾਰ ਲਈ ਕਿਸੇ ਵੀ ਧਾਰਮਿਕ ਸਥਾਨ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

To Be Approved For Political Advertisements On Electronic And Social Media District Election Officer


Recommended Posts