Da ਮਾਮਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਮਿਸ਼ਰਾ ਹੁਣ ਸੰਭਾਲਣਗੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ    ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ   
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
May 11, 2024
Punjab-Vidhan-Sabha-Speaker-Kult

Daily Dharaledar Bureau / Chandigarh

ਚੰਡੀਗੜ੍ਹ, 11 ਮਈ:

 

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਕਵੀ ਅਤੇ ਉੱਘੇ ਲੇਖਕ ਪਦਮ ਸ੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਮੰਦਭਾਗੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ 11 ਮਈ ਨੂੰ ਸਵੇਰੇ ਲੁਧਿਆਣਾ ਦੇ ਆਸ਼ਾਪੁਰੀ ਇਲਾਕੇ 'ਚ ਉਨ੍ਹਾਂ ਦੇ ਗ੍ਰਹਿ ਵਿਖੇ ਦੇਹਾਂਤ ਹੋ ਗਿਆ ਹੈ।

 

ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ. ਪਾਤਰ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਨੂੰ ਵਿਸ਼ਵ ਭਰ ਵਿੱਚ ਫੈਲਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਵਿੱਚ ਪੰਜਾਬੀ ਭਾਸ਼ਾ ਵਿੱਚ ਲਿਖਣ ਦੇ ਕੰਮ ਲਈ ਪਦਮ ਸ੍ਰੀ ਅਤੇ ਸਾਹਿਤ ਅਕਾਦਮੀ ਐਵਾਕਡ ਵਰਗੇ ਚੋਟੀ ਦੇ ਸਨਮਾਨ ਪ੍ਰਾਪਤ ਕਰਨਾ ਸ਼ਾਮਲ ਹੈ।

 

ਉਨ੍ਹਾਂ ਕਿਹਾ ਕਿ ਸ. ਪਾਤਰ ਜਲੰਧਰ ਦੇ ਪਿੰਡ ਪਾਤੜ ਕਲਾਂ ਦੇ ਰਹਿਣ ਵਾਲੇ ਸਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਮੁਕਤ ਹੋਏ ਸਨ। ਉਨ੍ਹਾਂ ਨੇ 2012 ਵਿੱਚ ਪਦਮ ਸ੍ਰੀ ਪ੍ਰਾਪਤ ਕੀਤਾ ਅਤੇ ਪੰਜਾਬ ਕਲਾ ਪ੍ਰੀਸ਼ਦ ਦੇ ਪ੍ਰਧਾਨ ਵਜੋਂ ਸੇਵਾ ਕੀਤੀ।

 

ਸ. ਸੰਧਵਾਂ ਨੇ ਕਿਹਾ ਕਿ ਸ. ਪਾਤਰ ਦਾ ਵਿਛੋੜਾ ਪੰਜਾਬੀ ਭਾਈਚਾਰੇ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਸ. ਪਾਤਰ ਨੂੰ ਮਾਂ ਬੋਲੀ ਪ੍ਰਤੀ ਪਾਏ ਵਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ।

 

ਸਪੀਕਰ ਨੇ ਯਾਦ ਕੀਤਾ ਕਿ ਸ. ਪਾਤਰ ਨੇ ਗੂਗਲ ਦੇ ਜੇਮਿਨੀ ਆਈਐਪ (ਆਰਟੀਫੀਸ਼ੀਅਲ ਇੰਟੈਲੀਜੈਂਸ) ਪਲੇਟਫਾਰਮ 'ਤੇ ਪੰਜਾਬੀ ਭਾਸ਼ਾ ਨੂੰ ਸ਼ਾਮਲ ਨਾ ਕੀਤੇ ਜਾਣ ਦੇ ਮੁੱਦੇ ਨੂੰ ਉਠਾਉਣ ਵਿਚ ਅਹਿਮ ਭੂਮਿਕਾ ਨਿਭਾਈ, ਭਾਵੇਂ ਕਿ ਇਸ ਪਲੇਟਫਾਰਮ ਵਿਚ ਗੁਜਰਾਤੀ ਸਮੇਤ ਕਈ ਹੋਰ ਖੇਤਰੀ ਭਾਸ਼ਾਵਾਂ ਸ਼ਾਮਲ ਸਨ।

 

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸ. ਪਾਤਰ ਅਤੇ ਹੋਰਨਾਂ ਨਾਲ ਮਿਲ ਕੇ ਪੰਜਾਬੀ ਦਾ ਡਾਟਾ ਤੇਜੀ ਨਾਲ ਤਿਆਰ ਕਰਕੇ ਗੂਗਲ ਦੇ ਜੈਮਿਨੀ ਆਈਐਪ 'ਤੇ ਆਨਲਾਈਨ ਅਪਲੋਡ ਕਰਨ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸ.ਪਾਤਰ ਨੂੰ ਅਸਲ ਸ਼ਰਧਾਂਜਲੀ ਉਸ ਮਿਸ਼ਨ ਨੂੰ ਪੂਰਾ ਕਰਨਾ ਹੀ ਹੋਵੇਗੀ।

 

ਸਪੀਕਰ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

Punjab Vidhan Sabha Speaker Kultar Singh Sandhawan Expressed Grief Over The Demise Of Eminent Punjabi Poet Surjit Patar


Recommended Posts