ਚੋਣ ਕਮਿਸ਼ਨ ਨੇ Form 6 ਨਾਲ ਜੁੜਿਆ ਵਾਧੂ Sir ਘੋਸ਼ਣਾ ਪੱਤਰ ਹਟਾਇਆ, ਇਨ੍ਹਾਂ ਸੂਬਿਆਂ ’ਚ ਹੁਣ ਨਹੀਂ ਲੋੜ    ਪੰਜਾਬ ਕਾਂਗਰਸ ’ਚ ਬਦਲਾਅ ਦੀ ਚਰਚਾ ਵਿਚਕਾਰ ਬਾਜਵਾ ਦਾ ਵੱਡਾ ਬਿਆਨ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਇਨ੍ਹਾਂ ਤਿੰਨ ਨਾਵਾਂ ਦੀ ਚਰਚਾ    Lpu ਹਿੰਸਾ ਮਾਮਲਾ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਥਿਤੀ ਰਿਪੋਰਟ    ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’, 42 ਖੋਜ ਸਹਾਇਕਾਂ ਦੀ ਭਰਤੀ ਨਾਲ ਜੁੜਿਆ ਮਾਮਲਾ    ਰਿਸ਼ਵਤ ਮਾਮਲੇ ’ਚ ਘਿਰੀ ਮਹਿਲਾ ਇੰਸਪੈਕਟਰ ਦੀ ਦੂਜੀ ਪੇਸ਼ੀ, ਮੀਡੀਆ ਤੋਂ ਬਚਾਉਂਦੇ ਨਜ਼ਰ ਆਏ ਵਿਜੀਲੈਂਸ ਅਧਿਕਾਰੀ    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ‘ਆਪ’ ਨੇ ਨਸ਼ਿਆਂ ਦੇ ਮੁੱਦੇ ’ਤੇ ਪੁੱਛੇ ਸਵਾਲ    31 ਮਹੀਨਿਆਂ ’ਚ Ssf ਕੋਲ ਪਹੁੰਚੇ ਸੜਕ ਹਾਦਸਿਆਂ ਦੇ 58,619 ਕੇਸ, ਹਰ ਮਹੀਨੇ ਔਸਤ 1,891 ਘਟਨਾਵਾਂ    ਇੰਡੀਆ’ ਗਠਜੋੜ ਦੀ ਬੈਠਕ ਤੋਂ ਪਹਿਲਾਂ ਦਿੱਲੀ ’ਚ ਵਿਵਾਦਤ ਹੋਰਡਿੰਗਜ਼, ਵਿਰੋਧੀ ਆਗੂਆਂ ’ਤੇ ਤਨਜ਼    Ed ਦੀ ਜਵੈਲਰਜ਼ ’ਤੇ ਛਾਪੇਮਾਰੀ, ₹645 ਕਰੋੜ ਦੀ ਕਥਿਤ ਹੇਰਾਫੇਰੀ ਮਾਮਲੇ ’ਚ 14 ਥਾਵਾਂ ’ਤੇ ਕਾਰਵਾਈ   
ਪਿਛਲੇ 10 ਸਾਲਾਂ 'ਚ ਬਿੱਟੂ ਲੁਧਿਆਣਾ 'ਚ ਆਪਣਾ ਘਰ ਵੀ ਨਹੀਂ ਬਣਾ ਸਕੇ : ਰਾਜਾ ਵੜਿੰਗ
May 11, 2024
10-years-bittu-build-own-house-l

Daily Dharaledar Bureau / Ludhiana

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਲੋਕ ਸਭਾ ਚੋਣ ਜਿੱਤ ਜਾਂ ਹਾਰ ਲਈ ਨਹੀਂ ਲੜ ਰਹੇ, ਸਗੋਂ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ 10 ਸਾਲਾਂ ਵਿੱਚ ਲੁਧਿਆਣਾ ਵਿੱਚ ਆਪਣਾ ਘਰ ਨਹੀਂ ਬਣਾ ਸਕੇ। ਉਨ੍ਹਾਂ ਕਿਹਾ ਕਿ 1 ਜਨਵਰੀ 2016 ਤੋਂ ਬਿੱਟੂ ਨੇ ਘਰ ਨਹੀਂ ਬਣਾਇਆ। ਉਨ੍ਹਾਂ ਕਿਹਾ ਕਿ ਪਿਛਲੀ ਚੋਣ ਵਿੱਚ ਮਿਲੀ ਐਨਓਸੀ ਵੀ ਸ਼ੱਕ ਦੇ ਘੇਰੇ ਵਿੱਚ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਵੀ ਪੜਤਾਲ ਹੋਣੀ ਚਾਹੀਦੀ ਹੈ ਕਿ ਬਿੱਟੂ ਨੇ 1 ਕਰੋੜ 82 ਲੱਖ ਰੁਪਏ ਕਿੱਥੋਂ ਭਰਵਾਏ ਹਨ। ਉਨ੍ਹਾਂ ਕਿਹਾ ਲੁਧਿਆਣਾ ਦੇ ਲੋਕਾਂ ਦੇ ਸਾਹਮਣੇ ਵਿਸ਼ਨ ਡਾਕੂਮੈਂਟ ਰੱਖਾਂਗੇ।

ਗੱਲਬਾਤ ਕਰਦਿਆਂ ਬ੍ਰਹਮ ਮਹਿੰਦਰਾ ਸਾਬਕਾ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਕਾਂਗਰਸ ਮੁਕਤ ਦੇਸ਼ ਦਾ ਨਾਅਰਾ ਦੇਖ ਕੇ ਕਾਂਗਰਸ ਯੁਕਤ ਪਾਰਟੀ ਬਣਾ ਲਈ ਹੈ ਜਿਸ ਵਿੱਚ ਪੁਰਾਣੇ ਭਾਜਪਾਈਆਂ ਦੀ ਬਜਾਏ ਕਾਂਗਰਸੀਆਂ ਦਾ ਬੋਲ ਬਲਾ ਹੈ। ਉਨ੍ਹਾਂ ਕਿਹਾ ਕਿ ਖੰਗੂੜਾ ਪਰਿਵਾਰ ਦੀ ਕਾਂਗਰਸ ਪਾਰਟੀ ਨੂੰ ਦਿੱਤੀ ਦੇਣ ਨੂੰ ਭੁਲਾਇਆ ਨਹੀਂ ਜਾ ਸਕਦਾ। ਗੱਲਬਾਤ ਕਰਦਿਆਂ ਜਸਵੀਰ ਸਿੰਘ ਜੱਸੀ ਖੰਗੂੜਾ ਸਾਬਕਾ ਵਿਧਾਇਕ ਨੇ ਕਿਹਾ ਕਿ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ।ਇਸ ਮੌਕੇ ਸੰਜੇ ਤਲਵਾੜ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਆਦਿ ਹਾਜ਼ਰ ਸਨ।

10 years bittu build own house ludhiana raja waring


Recommended Posts