*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 14 ਸਤੰਬਰ ਨੂੰ
May 14, 2024
National-Lok-Adalat-Organized-By

ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ਦੀਆਂ ਸਾਰੀਆਂ ਅਦਾਲਤਾਂ 'ਚ ਵੀ ਸਥਾਪਿਤ ਕੀਤੇ ਜਾਣਗ ਬੈਂਚ - ਸਕੱਤਰ ਰਾਧਿਕਾ ਪੂਰੀ

Daily Dharaledar Bureau / Ludhiana

ਲੁਧਿਆਣਾ, 14 ਮਈ (000) - ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਰਾਧਿਕਾ ਪੂਰੀ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਆਮ ਲੋਕਾਂ ਦੇ ਆਪਸੀ ਝਗੜਿਆਂ ਦਾ ਛੇਤੀ ਅਤੇ ਸਸਤੇ ਢੰਗ ਨਾਲ ਨਿਪਟਾਰਾ ਕਰਵਾਉਣ ਦੇ ਮੰਤਵ ਨਾਲ ਆਗਾਮੀ 14 ਸਤੰਬਰ (ਸ਼ਨੀਵਾਰ) ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ 14 ਸਤੰਬਰ, 2024 ਨੂੰ 'ਨੈਸ਼ਨਲ ਲੋਕ ਅਦਾਲਤ' ਰਾਹੀਂ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਇਆ ਜਾਵੇਗਾ।

ਸਕੱਤਰ ਰਾਧਿਕਾ ਪੂਰੀ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਸਿਵਲ ਜੱਜਾਂ ਜਾਂ ਜੁਡੀਅਸ਼ੀਅਲ ਮੈਜਿਸਟਰੇਟਾਂ ਦੁਆਰਾ ਲੋਕ ਅਦਾਲਤ ਵਿੱਚ ਕੀਤੀ ਜਾਵੇਗੀ।

ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਜਿਹੇ ਪ੍ਰੀ-ਲਿਟੀਗੇਟਿਵ ਮਾਮਲਿਆਂ ਦਾ ਨਿਪਟਾਰਾ ਵੀ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ ਜਿਹੜੇ ਅਜੇ ਤੱਕ ਕਿਸੇ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਹਨ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 14 ਸਤੰਬਰ, 2024 ਦਿਨ ਸ਼ਨੀਵਾਰ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਆਪਣੇ ਝਗੜਿਆਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕੀਤਾ ਜਾਵੇ।

National Lok Adalat Organized By District Legal Services Authority On 14 September


Recommended Posts