ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਇਕ ਅਧਿਆਪਕ ਨੇ ਆਪਣੇ ਵਿਛੜੇ ਵਿਦਿਆਰਥੀ ਨੂੰ ਦਿੱਤੀ ਸ਼ਰਧਾਂਜਲੀ
May 14, 2024
Tribute-From-A-Teacher-To-His-St

ਡਾ. ਰਤਨ ਸਿੰਘ ਜੱਗੀ ਵੱਲੋਂ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਂਟ

Daily Dharaledar Bureau / Chandigarh

ਚੰਡੀਗੜ੍ਹ, 14 ਮਈ
ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨੇ ਮਹਾਨ ਸ਼ਾਇਰ ਅਤੇ ਆਪਣੇ ਵਿਦਿਆਰਥੀ ਰਹੇ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਆਖਿਆ ਕਿ ਉਸ ਦੇ ਤੁਰ ਜਾਣ ਨਾਲ ਸਾਹਿਤ ਜਗਤ ਵਿੱਚ ਅਜਿਹਾ ਖਲਾਅ ਪੈਦਾ ਹੋਇਆ ਜੋ ਕਦੇ ਪੂਰਿਆ ਨਹੀਂ ਜਾ ਸਕਦਾ।

ਡਾ. ਜੱਗੀ ਨੇ ਡਾ. ਸੁਰਜੀਤ ਪਾਤਰ ਦੇ ਪਰਿਵਾਰ ਨੂੰ ਲਿਖੇ ਸ਼ੋਕ ਸੰਦੇਸ਼ ਵਿੱਚ ਸ਼ਰਧਾਂਜਲੀ ਦਿੰਦਿਆਂ ਲਿਖਿਆ ਹੈ, ‘‘ਡਾ.ਸੁਰਜੀਤ ਪਾਤਰ ਅੱਜ ਦੇ ਯੁੱਗ ਦਾ ਕੱਦਾਵਾਰ ਸਾਹਿਤਕਾਰ ਸੀ ਜਿਸ ਦੇ ਤੁਰ ਜਾਣ ਨਾਲ ਸਾਹਿਤ ਜਗਤ ਵਿੱਚ ਪਿਆ ਖਲਾਅ ਕਦੇ ਵੀ ਪੂਰਿਆ ਨਹੀਂ ਜਾ ਸਕੇਗਾ। ਉਨ੍ਹਾਂ ਦੇ ਤੁਰ ਜਾਣ ਨਾਲ ਜਿੱਥੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ ਉਥੇ ਪੰਜਾਬ, ਦੇਸ਼ ਨੂੰ ਵੱਡਾ ਘਾਟਾ ਪਿਆ।’’

ਡਾ. ਜੱਗੀ ਜੋ ਡਾ. ਸੁਰਜੀਤ ਪਾਤਰ ਦੀ ਐਮ.ਏ. ਦੀ ਪੜ੍ਹਾਈ ਵਿੱਚ ਅਧਿਆਪਕ ਸਨ, ਨੇ ਲਿਖਿਆ, ‘‘ਮੈਨੂੰ ਹਮੇਸ਼ਾ ਇਸ ਗੱਲ ਉਪਰ ਮਾਣ ਰਹੇਗਾ ਕਿ ਸੁਰਜੀਤ ਪਾਤਰ ਮੇਰਾ ਵਿਦਿਆਰਥੀ ਸੀ। ਇਕ ਅਧਿਆਪਕ ਲਈ ਇਸ ਤੋਂ ਵੱਡੀ ਗੱਲ ਕੀ ਹੋਵੇਗੀ ਕਿ ਉਸ ਦੀ ਪਛਾਣ ਉਸ ਦੇ ਵਿਦਿਆਰਥੀਆਂ ਤੋਂ ਕੀਤੀ ਜਾਵੇ।’’

ਡਾ. ਜੱਗੀ ਨੇ ਕਿਹਾ ਕਿ ਸੁਰਜੀਤ ਪਾਤਰ ਜਿੱਥੇ ਮਹਾਨ ਸ਼ਾਇਰ ਸਨ ਉਥੇ ਵਿਦਿਆਰਥੀ ਜੀਵਨ ਤੋਂ ਨਿਮਰਤਾ, ਸਾਊ ਤੇ ਹਲੀਮੀ ਜਿਹੇ ਮੀਰੀ ਗੁਣਾਂ ਦੇ ਮਾਲਕ ਸਨ। ਸੁਰਜੀਤ ਪਾਤਰ ਨੇ ਇਹ ਸ਼ੋਹਰਤ ਦੀਆਂ ਬੁਲੰਦੀਆਂ ਛੂਹਣ ਤੋਂ ਬਾਅਦ ਵੀ ਨਹੀਂ ਛੱਡੇ ਜਿਨ੍ਹਾਂ ਦੇ ਉਹ ਖੁਦ ਗਵਾਹ ਹਨ। ਉਨ੍ਹਾਂ ਕਿਹਾ ਕਿ ਸੁਰਜੀਤ ਪਾਤਰ ਨੇ ਆਪਣੀਆਂ ਲਿਖਤਾਂ ਨਾਲ ਪੰਜਾਬੀ ਮਾਂ ਬੋਲੀ ਦਾ ਮਾਣ ਵਧਾਇਆ ਅਤੇ ਤਾਉਮਰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਝੰਡਾਬਰਦਾਰ ਰਹੇ।

ਡਾ. ਜੱਗੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਿੱਛੇ ਪਰਿਵਾਰ, ਸਾਹਿਤ ਜਾਗਤ ਅਤੇ ਉਨ੍ਹਾਂ ਨੂੰ ਚਾਹੁਣ ਵਾਲੇ ਅਨੇਕਾਂ ਸਾਹਿਤ ਪ੍ਰੇਮੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

Tribute From A Teacher To His Student


Recommended Posts