ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਕੇ.ਵਾਈ.ਸੀ ਐਪ ਰਾਹੀਂ ਲਈ ਜਾ ਸਕਦੀ ਹੈ- ਸਿਬਿਨ ਸੀ
May 15, 2024
Information-About-Any-Candidate-

Daily Dharaledar Bureau / Chandigarh

ਚੰਡੀਗੜ੍ਹ, 15 ਮਈ-  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਚਲਾਏ ਜਾ ਰਹੇ ਪੋਡਕਾਸਟ ਦਾ ਚੌਥਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕੇ.ਵਾਈ.ਸੀ, ਸਕਸ਼ਮ, ਵੋਟਰ ਹੈਲਪਲਾਈਨ ਅਤੇ ਚੋਣ ਕਮਿਸ਼ਨ ਦੇ ਵੱਖ-ਵੱਖ ਮੋਬਾਇਲ ਐਪਾਂ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਹੈ। 
 
ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਜਮ੍ਹਾਂ ਕਰਵਾਏ ਐਫੀਡੈਵਟਾਂ ਬਾਬਤ ਕੇ.ਵਾਈ.ਸੀ ਐਪ (ਨੋ ਯੂਅਰ ਕੈਂਡੀਡੇਟ – ਆਪਣੇ ਉਮੀਦਵਾਰ ਨੂੰ ਜਾਣੋ) ਤੋਂ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਐਪ ਨੂੰ ਐਨਡਰਾਇਡ/ਆਈਫੋਨ ਮੋਬਾਇਲ ਵਿਚ ਡਾਊਨਲੋਡ ਕਰਕੇ ਆਸਾਨ ਤਰੀਕੇ ਨਾਲ ਉਮੀਦਵਾਰਾਂ ਦੇ ਵੇਰਵੇ ਹਾਸਲ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਨੇ ਹੋਰ ਵੀ ਕਈ ਐਪਾਂ ਬਾਰੇ ਆਸਾਨ ਭਾਸ਼ਾ ਵਿਚ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ। 
 
ਸਿਬਿਨ ਸੀ ਨੇ ਇਸ ਐਪੀਸੋਡ ਵਿਚ ਆਈ.ਟੀ. ਖੇਤਰ ਦੀਆਂ ਕਈ ਪਹਿਲਕਦਮੀਆਂ ਬਾਬਤ ਵੀ ਜਾਣਕਾਰੀ ਸਾਂਝੀ ਕੀਤੀ ਹੈ ਜੋ ਮੁੱਖ ਚੋਣ ਅਧਿਕਾਰੀ ਦਫਤਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਵਧੀਆਂ ਬੰਦੋਬਸਤ ਕੀਤੇ ਜਾ ਰਹੇ ਹਨ ਇਸ ਲਈ ਸਾਰੇ ਵੋਟਰ 1 ਜੂਨ ਨੂੰ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ ਤੇ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਵਿਚ ਆਪਣਾ ਯੋਗਦਾਨ ਪਾਉਣ। 
 
ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਤੇ ਯੂ ਟਿਊਬ) ਅਤੇ ਵਟਸਐਪ ਚੈੱਨਲ ‘ਚੀਫ਼ ਇਲੈਕਟੋਰਲ ਆਫਿਸਰ, ਪੰਜਾਬ’ ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ।

Information About Any Candidate Of Punjab Can Be Taken Through Kyc App Sibin C


Recommended Posts