ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਜਨਰਲ ਆਬਜ਼ਰਵਰ ਵੱਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮਾਂ ਦਾ ਦੌਰਾ
May 15, 2024
General-Observer-Visits-Strong-R

ਚੋਣ ਅਧਿਕਾਰੀਆਂ ਨੂੰ ਪੋਲਿੰਗ ਪਾਰਟੀਆਂ, ਸੁਰੱਖਿਆ, ਆਵਾਜਾਈ ਦੀਆਂ ਸਹੂਲਤਾਂ ਅਤੇ ਡਿਸਪਲੇ ਬੋਰਡਾਂ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ

Daily Dharaledar Bureau / Ludhiana

ਲੁਧਿਆਣਾ, 15 ਮਈ (000) - ਲੁਧਿਆਣਾ ਸੰਸਦੀ ਹਲਕੇ ਲਈ ਜਨਰਲ ਆਬਜ਼ਰਵਰ ਦਿਵਿਆ ਮਿੱਤਲ, ਆਈ.ਏ.ਐਸ. ਵੱਲੋਂ ਬੁੱਧਵਾਰ ਨੂੰ ਲੋਕ ਸਭਾ ਹਲਕੇ ਅਧੀਨ ਆਉਂਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਪ੍ਰੀ-ਪੋਲ ਅਤੇ ਪੋਸਟ-ਪੋਲ ਸਟਰਾਂਗ ਰੂਮਾਂ ਦਾ ਨਿਰੀਖਣ ਕੀਤਾ।

ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓਜ਼) ਏ.ਸੀ.ਏ. ਗਲਾਡਾ ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ ਡਾ. ਰੁਪਿੰਦਰ ਪਾਲ ਸਿੰਘ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਚੇਤਨ ਬੰਗੜ, ਇੰਦਰ ਪਾਲ, ਆਰ.ਟੀ.ਓ ਰਣਦੀਪ ਸਿੰਘ ਹੀਰ, ਐਸ.ਡੀ.ਐਮ. ਦੀਪਕ ਭਾਟੀਆ, ਸਹਾਇਕ ਕਮਿਸ਼ਨਰ (ਯੂ.ਟੀ) ਕ੍ਰਿਤਿਕਾ ਗੋਇਲ ਦੇ ਨਾਲ ਜਨਰਲ ਅਬਜ਼ਰਵਰ ਦਿਵਿਆ ਮਿੱਤਲ ਵੱਲੋਂ ਸੁਰੱਖਿਆ, ਸੀ.ਸੀ.ਟੀ.ਵੀ., ਸਿਖਲਾਈ ਕਮਰੇ, ਭੋਜਨ ਅਤੇ ਪੀਣ ਵਾਲੇ ਪਾਣੀ, ਆਵਾਜਾਈ, ਰਾਜਨੀਤਿਕ ਪਾਰਟੀਆਂ ਲਈ ਡਿਸਪਲੇ ਸਕਰੀਨਾਂ (ਸੀ.ਸੀ.ਟੀ.ਵੀ. ਦੁਆਰਾ ਈ.ਵੀ.ਐਮ/ਵੀ.ਵੀ. ਪੈਟ ਦੀ ਲਾਈਵ ਫੁਟੇਜ ਦਿਖਾਉਣ ਲਈ) ਅਤੇ ਹੋਰ ਪ੍ਰਬੰਧਾਂ ਦੀ ਜਾਂਚ ਕੀਤੀ। ਨਿਰੀਖਣ ਦਾ ਉਦੇਸ਼ ਇਨ੍ਹਾਂ ਸਟਰਾਂਗ ਰੂਮਾਂ ਵਿੱਚ ਮਜ਼ਬੂਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣਾ ਹੈ।

ਜਨਰਲ ਆਬਜ਼ਰਵਰ ਨੇ ਲੁਧਿਆਣਾ ਕੇਂਦਰੀ, ਲੁਧਿਆਣਾ ਪੱਛਮੀ, ਲੁਧਿਆਣਾ ਦੱਖਣੀ, ਲੁਧਿਆਣਾ ਪੂਰਬੀ, ਗਿੱਲ ਅਤੇ ਦਾਖਾ ਹਲਕੇ ਦੇ ਵੱਖ-ਵੱਖ ਪ੍ਰੀ-ਪੋਲ ਅਤੇ ਪੋਸਟ-ਪੋਲ ਸਟਰਾਂਗ ਰੂਮਾਂ ਦਾ ਨਿਰੀਖਣ ਕੀਤਾ।

ਜਨਰਲ ਅਬਜ਼ਰਵਰ ਨੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪੋਲਿੰਗ ਪਾਰਟੀਆਂ ਨੂੰ ਪੋਲਿੰਗ ਵਾਲੇ ਦਿਨ (31 ਮਈ) ਤੋਂ ਇੱਕ ਦਿਨ ਪਹਿਲਾਂ ਈ.ਵੀ.ਐਮ/ਵੀ.ਵੀ. ਪੈਟ ਲੈਣ ਅਤੇ ਪੋਲਿੰਗ (1 ਜੂਨ) ਤੋਂ ਬਾਅਦ ਜਮ੍ਹਾਂ ਕਰਵਾਉਣ ਸਮੇਂ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਾਰੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਪਹਿਲਾਂ ਤੋਂ ਹੀ ਮੁਕੰਮਲ ਕਰ ਲੈਣ ਤਾਂ ਜੋ ਸਾਰੇ ਕਾਰਜ ਨਿਰਵਿਘਨ ਨੇਪਰੇ ਚਾੜ੍ਹੇ ਜਾਣ।

ਅਬਜ਼ਰਵਰ ਨੂੰ ਮੌਜੂਦ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਸੁਰੱਖਿਆ ਉਪਾਵਾਂ ਅਤੇ ਹੋਰ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਾਰੇ ਲੋੜੀਂਦੇ ਕਦਮਾਂ ਨੂੰ ਤਨਦੇਹੀ ਨਾਲ ਲਾਗੂ ਕੀਤਾ ਹੈ।

ਜਨਰਲ ਅਬਜ਼ਰਵਰ ਦਿਵਿਆ ਮਿੱਤਲ ਨੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਹੋਰ ਚੋਣ ਅਮਲੇ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

General Observer Visits Strong Rooms Of Various Assembly Segments


Recommended Posts