ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ    ਮੇਰਠ ਦੇ Axis Bank Currency Chest ’ਚ 1,323 ਜਾਅਲੀ ਨੋਟ ਬਰਾਮਦ, 4.63 ਲੱਖ ਰੁਪਏ ਦੀ ਨਕਲੀ ਕਰੰਸੀ    ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵੱਡਾ ਦੋਸ਼: ‘bjp ’ਚ ਸ਼ਾਮਲ ਕਰਵਾਉਣ ਲਈ Ed ਰਾਹੀਂ ਦਬਾਅ ਬਣਾਇਆ ਗਿ    ਗਮਾਡਾ ਦਫ਼ਤਰ ’ਚ Ed ਦੀ 36 ਘੰਟਿਆਂ ਦੀ ਕਾਰਵਾਈ ਖ਼ਤਮ, 30 ਤੋਂ ਵੱਧ ਬੈਗ ਦਸਤਾਵੇਜ਼ ਲੈ ਗਈ ਟੀਮ    ਯੂਥ ਕਾਂਗਰਸ ਨੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਆਨਲਾਈਨ ਪਟੀਸ਼ਨ ਕੀਤੀ ਸ਼ੁਰੂ    Gmada ਦੀ ‘ਕੇਸ ਨਾ ਕਰਨ’ ਵਾਲੀ ਸ਼ਰਤ ’ਤੇ ਹਾਈ ਕੋਰਟ ਸਖ਼ਤ, 5 ਸਾਲਾਂ ਦਾ ਰਿਕਾਰਡ ਮੰਗਿਆ    Ed ਜਾਂਚ ਨੂੰ ਲੈ ਕੇ Aap ਦਾ ਵੱਡਾ ਪ੍ਰਦਰਸ਼ਨ    ਕੈਨੇਡਾ ’ਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਅਨੀਤਾ ਆਨੰਦ ਨੇ ਦਿੱਤਾ ਜਵਾਬ    ਗਮਾਡਾ ਦਫ਼ਤਰ ’ਚ Ed ਦੀ ਕਾਰਵਾਈ ਤੀਜੇ ਦਿਨ ਵੀ ਜਾਰੀ, Aap ਵੱਲੋਂ ਘਿਰਾਓ ਦਾ ਐਲਾਨ   
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ
May 16, 2024
Punjab-Ceo-Sibin-C-To-Hold-2nd-F

ਲਾਈਵ ਸੈਸ਼ਨ ਦੌਰਾਨ ਚੋਣਾਂ ਸਬੰਧੀ ਸਾਰੇ ਸਵਾਲਾਂ ਦੇ ਜਵਾਬ ਦੇਣ ਦੇ ਨਾਲ-ਨਾਲ ਵੋਟਰਾਂ ਤੋਂ ਲਏ ਜਾਣਗੇ ਸੁਝਾਅ ਅਤੇ ਫੀਡਬੈਕ: ਮੁੱਖ ਚੋਣ ਅਧਿਕਾਰੀ

ਲੋਕਾਂ ਨੂੰ ਸਵੇਰੇ 11:00 ਵਜੇ ਤੋਂ 11:30 ਵਜੇ ਤੱਕ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ

Daily Dharaledar Bureau / Chandigarh

ਚੰਡੀਗੜ੍ਹ, 16 ਮਈ:

ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ੁੱਕਰਵਾਰ (17 ਮਈ) ਨੂੰ ਸਵੇਰੇ 11:00 ਤੋਂ 11:30 ਵਜੇ ਤੱਕ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਦੇ ਬੈਨਰ ਹੇਠ ਦੂਜਾ ਫੇਸਬੁੱਕ ਲਾਈਵ ਸੈਸ਼ਨ ਕੀਤਾ ਜਾਵੇਗਾ, ਜਿਸ ਦੌਰਾਨ ਉਹ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਵੋਟਰਾਂ ਦੇ ਸਵਾਲਾਂ ਦੇ ਜਵਾਬ ਦੇਣਗੇ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਇੱਕੋ ਇੱਕ ਉਦੇਸ਼ ਵੋਟਰਾਂ ਦਰਮਿਆਨ ਜਾਗਰੂਕਤਾ ਫੈਲਾਉਣਾ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ "ਇਸ ਵਾਰ 70 ਪਾਰ" ਦੇ ਟੀਚੇ ਦੀ ਪ੍ਰਾਪਤੀ ਅਤੇ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਵੱਲੋਂ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਇਹ ਸੈਸ਼ਨ ਉਸੇ ਦਾ ਹੀ ਹਿੱਸਾ ਹੈ। 

 

ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਉਹ ਅਧਿਕਾਰਤ ਫੇਸਬੁੱਕ ਪੇਜ @TheCeoPunjab 'ਤੇ ਲਾਈਵ ਹੋ ਕੇ ਚੋਣ ਪ੍ਰਕਿਰਿਆ ਨਾਲ ਸਬੰਧਤ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਲਾਈਵ ਸੈਸ਼ਨ ਦੌਰਾਨ ਕੋਈ ਵੀ ਵਿਅਕਤੀ ਸਵਾਲ ਪੁੱਛ ਸਕਦਾ ਹੈ ਅਤੇ ਪੋਸਟ 'ਤੇ ਕੁਮੈਂਟ ਕਰਕੇ ਆਪਣਾ ਫੀਡਬੈਕ ਅਤੇ ਸੁਝਾਅ ਵੀ ਦੇ ਸਕਦਾ ਹੈ।

 

ਸਿਬਿਨ ਸੀ ਨੇ ਕਿਹਾ ਕਿ ਉਹ ਪਿਛਲੇ ਸੈਸ਼ਨ ਦੀ ਤਰ੍ਹਾਂ ਇਸ ਵਾਰ ਵੀ ਵੋਟਰਾਂ ਦੇ ਸਵਾਲਾਂ ਦਾ ਮੌਕੇ ‘ਤੇ ਹੀ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਆਪਣੇ ਸਵਾਲ ਜਾਂ ਸੁਝਾਅ 17 ਮਈ (ਸਵੇਰੇ 11 ਵਜੇ) ਤੋਂ ਪਹਿਲਾਂ ਸੀ.ਈ.ਓ. ਪੰਜਾਬ ਦੇ ਫੇਸਬੁੱਕ, ਇੰਸਟਾਗ੍ਰਾਮ ਜਾਂ ਐਕਸ ਹੈਂਡਲਾਂ ਜ਼ਰੀਏ ਵੀ ਭੇਜੇ ਜਾ ਸਕਦੇ ਹਨ।

 

-----

Punjab Ceo Sibin C To Hold 2nd Facebook Live To Interact With People On May 17


Recommended Posts