ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਆਮ ਆਦਮੀ ਪਾਰਟੀ ਦੇ ਆਗੂ ਦੀ ਹਾਦਸੇ ਚ ਹੋਈ ਮੌਤ
May 20, 2024
Aam-Aadmi-Party-Leader-Died-In-A

Daily Dharaledar Bureau / Kartarpur Sahib

ਜਲੰਧਰ, 20 ਮਈ :

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਡਾਕਟਰ ਵਿੰਗ ਦੇ ਸੂਬਾ ਜਨਰਲ ਸਕੱਤਰ ਡਾ. ਮਹਿੰਦਰਜੀਤ ਸਿੰਘ ਮਰਵਾਹਾ ਦੀ ਕਰਤਾਰਪੁਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਉਹ ਆਪਣੀ ਕਾਰ ਰਾਹੀਂ ਕਰਤਾਰਪੁਰ ਚੋਣ ਪ੍ਰਚਾਰ ਲਈ ਜਾ ਰਹੇ ਸਨ। ਇਹ ਹਾਦਸਾ ਅੱਜ ਸਵੇਰੇ ਕਰਤਾਰਪੁਰ ਦੇ ਪਿੰਡ ਲਿੱਦੜਾਂ ਨੇੜੇ ਵਾਪਰਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦੇ ਸਮੇਂ ਮਰਵਾਹਾ ਆਪਣੀ ਆਰਟਿਕਾ ਕਾਰ ਵਿੱਚ ਜਲੰਧਰ ਤੋਂ ਕਰਤਾਰਪੁਰ ਵੱਲ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ ਵਿਧੀਪੁਰ ਫਾਟਕ ਦੇ ਸਾਹਮਣੇ ਪਹੁੰਚਿਆ ਤਾਂ ਉਸ ਦੀ ਕਾਰ ਖੜ੍ਹੇ ਟਿੱਪਰ ਨਾਲ ਟਕਰਾ ਗਈ। ਇਸ ਘਟਨਾ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਦੋਂ ਤੱਕ ਉਸ ਨੂੰ ਹਸਪਤਾਲ ਲਿਜਾਇਆ ਗਿਆ, ਉਸ ਦੀ ਮੌਤ ਹੋ ਚੁੱਕੀ ਸੀ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਰਤਾਰਪੁਰ ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਕਰਤਾਰਪੁਰ ਪੁਲੀਸ ਤੋਂ ਪਹਿਲਾਂ ਸੜਕ ਸੁਰੱਖਿਆ ਬਲ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਸੀ ਪਰ ਮਰਵਾਹਾ ਦੀ ਜਾਨ ਨਹੀਂ ਬਚਾਈ ਜਾ ਸਕੀ। ਪੁਲਿਸ ਨੇ ਮਹਿੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਥਾਣਾ ਕਰਤਾਰਪੁਰ ਦੀ ਪੁਲੀਸ ਮਾਮਲੇ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਕਰੇਗੀ। 

Aam Aadmi Party Leader Died In An Accident


Recommended Posts