ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂਆਂ ਦੀ ਜੀਪ ਨਹਿਰ ਕਿਨਾਰੇ ਪਲਟੀ
May 24, 2024
The-Jeep-Of-Pilgrims-Returning-F

2 ਔਰਤਾਂ ਤੇ 2 ਬੱਚਿਆਂ ਦੀ ਮੌਤ, 1 ਬੱਚਾ ਨਹਿਰ ’ਚ ਰੁੜਿਆ, 12 ਜਖ਼ਮੀ

Daily Dharaledar Bureau / Machhiwara

ਮਾਛੀਵਾੜਾ ਸਾਹਿਬ,  24 ਮਈ- ਮਾਛੀਵਾੜਾ ਨੇੜੇ ਵਗਦੀ ਸਰਹਿੰਦ ਨਹਿਰ ਦੇ ਬਹਿਲੋਲਪੁਰ ਪੁਲ ਕੋਲ ਦਰਦਨਾਕ ਹਾਦਸਾ ਵਾਪਰਿਆ ਜਿਸ ਵਿਚ ਇੱਕ ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਜੀਪ ਨਹਿਰ ਕਿਨਾਰੇ ਪਲਟ ਗਈ ਜਿਸ ਵਿਚ 2 ਔਰਤਾਂ ਜੋ ਆਪਸ ਵਿਚ ਮਾਂ-ਧੀ ਹਨ, ਮਹਿੰਦਰ ਕੌਰ (65) ਅਤੇ ਕਰਮਜੀਤ ਕੌਰ (52) ਦੀ ਮੌਤ ਹੋ ਗਈ ਜਦਕਿ ਇਸ ਹਾਦਸੇ ਵਿਚ 2 ਬੱਚੇ ਗਗਨਜੋਤ ਕੌਰ (15) ਜਦਕਿ ਇੱਕ ਲੜਕੀ ਦਾ ਨਾਮ ਪਤਾ ਨਹੀਂ ਲੱਗਾ, ਉਹ ਵੀ ਦਮ ਤੋੜ ਗਏ। ਇਸ ਤੋਂ ਇਲਾਵਾ ਇੱਕ ਹੋਰ ਬੱਚਾ ਸੁਖਪ੍ਰੀਤ ਸਿੰਘ (7) ਨਹਿਰ ਵਿਚ ਰੁੜ੍ਹ ਗਿਆ ਜਿਸ ਦੀ ਤਲਾਸ਼ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਪਾਇਲ ਅਧੀਨ ਪੈਂਦੇ ਪਿੰਡ ਨਿਜ਼ਾਮਪੁਰ, ਡਾਂਗੋਵਾਲ ਦੇ ਕਰੀਬ 15 ਤੋਂ ਵੱਧ ਔਰਤਾਂ, ਬੱਚੇ ਤੇ ਪੁਰਸ਼ ਸ਼ਾਮਲ ਸਨ ਉਹ ਕੱਲ੍ਹ ਡੇਰਾ ਬਾਬਾ ਵਡਭਾਗ ਸਿੰਘ ਜੀ ਦੇ ਮੱਥਾ ਟੇਕਣ ਗਏ ਸਨ। ਇਹ ਸਾਰੇ ਪਰਿਵਾਰਕ ਮੈਂਬਰ ਨਵੀਂ ਮਹਿੰਦਰਾ ਪਿਕਅੱਪ ਜੀਪ ’ਤੇ ਸਵਾਰ ਹੋ ਕੇ ਮੱਥਾ ਟੇਕਣ ਉਪਰੰਤ ਅੱਜ ਜਦੋਂ ਸਵੇਰੇ ਬਾਬਾ ਵਡਭਾਗ ਤੋਂ ਵਾਪਸ ਆਪਣੇ ਪਿੰਡ ਜਾ ਰਹੇ ਸਨ ਤਾਂ ਰਸਤੇ ਵਿਚ ਪਿੰਡ ਬਹਿਲੋਲਪੁਰ ਕੋਲ ਸਰਹਿੰਦ ਨਹਿਰ ਕਿਨਾਰੇ ਗੱਡੀ ਦਾ ਸੰਤੁਲਨ ਵਿਗੜ  ਗਿਆ ਜੋ ਸੜਕ ਤੋਂ ਕਰੀਬ 30 ਫੁੱਟ ਥੱਲੇ ਨਹਿਰ ਕਿਨਾਰੇ ਜਾ ਗਿਰੀ। ਬੇਸ਼ੱਕ ਦਰੱਖਤਾਂ ਕਾਰਨ ਗੱਡੀ ਨਹਿਰ ਵਿਚ ਡਿੱਗਣ ਤੋਂ ਬਚਾਅ ਹੋ ਗਿਆ ਪਰ ਇੱਕ ਬੱਚਾ ਸੁਖਪ੍ਰੀਤ ਸਿੰਘ ਪਾਣੀ ਵਿਚ ਜਾ ਡਿੱਗਾ ਤੇ ਰੁੜ ਗਿਆ ਜਦਕਿ ਬਾਕੀ ਸਾਰੇ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ। ਇਸ ਹਾਦਸੇ ਵਿਚ 2 ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਔਰਤ ਮਹਿੰਦਰ ਤੇ ਕਰਮਜੀਤ ਕੌਰ ਨੇ ਹਸਪਤਾਲ ਵਿਚ ਇਲਾਜ ਅਧੀਨ ਦਮ ਤੋੜ ਦਿੱਤਾ ਜੋ ਕਿ ਰਿਸ਼ਤੇ ’ਤੇ ਮਾਂ-ਧੀ ਦੱਸੇ ਜਾ ਰਹੇ ਹਨ। ਚਮਕੌਰ ਸਾਹਿਬ ਹਸਪਤਾਲ ਵਿਚ ਜਖ਼ਮੀ ਹੋਏ 12 ਸ਼ਰਧਾਲੂਆਂ ਦਾ ਇਲਾਜ ਚੱਲ ਰਿਹਾ ਹੈ ਜਿਨ੍ਹਾਂ ’ਚੋਂ ਕਾਫ਼ੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੌਕੇ ’ਤੇ ਇਕੱਤਰ ਹੋਏ ਲੋਕਾਂ ਵਲੋਂ ਕਰੇਨ ਮੰਗਵਾ ਕੇ ਗੱਡੀ ਨੂੰ ਬਾਹਰ ਕੱਢਿਆ ਗਿਆ ਅਤੇ ਜਖ਼ਮੀਆਂ ਨੂੰ ਵੀ ਇਲਾਜ ਲਈ ਹਸਪਤਾਲ ਭੇਜਿਆ ਗਿਆ। ਜਖ਼ਮੀਆਂ ਵਿਚ ਅਮਨਪ੍ਰੀਤ ਕੌਰ ਵਾਸੀ ਸਿਹੋਡ਼ਾ, ਸਰੂਪ ਸਿੰਘ ਵਾਸੀ ਚੀਮਾ, ਪ੍ਰਿਤਪਾਲ ਕੌਰ ਵਾਸੀ ਸਿਹੋਡ਼ਾ, ਰੂਪ ਸਿੰਘ ਵਾਸੀ ਲੱਧਡ਼, ਸੰਦੀਪ ਕੌਰ ਵਾਸੀ ਨਿਜ਼ਾਮਪੁਰ, ਪ੍ਰਵੀਨ ਕੌਰ ਵਾਸੀ ਨਿਜ਼ਾਮਪੁਰ, ਬਲਜਿੰਦਰ ਸਿੰਘ ਵਾਸੀ ਸਿਹੋਡ਼ਾ, ਸੁਖਵੀਰ ਕੌਰ ਫਲੋਰ, ਗਿਆਨ ਕੌਰ ਵਾਸੀ ਨਿਜ਼ਾਮਪੁਰ, ਮਨਪ੍ਰੀਤ ਕੌਰ ਵਾਸੀ ਡਾਂਗੋ, ਜੀਵਨ ਸਿੰਘ ਵਾਸੀ ਸਿਹੋਡ਼ਾ, ਗੁਰਪ੍ਰੀਤ ਸਿੰਘ ਵਾਸੀ ਨਿਜ਼ਾਮਪੁਰ ਸ਼ਾਮਲ ਹਨ।

Powered by Froala Editor

The Jeep Of Pilgrims Returning From The Religious Place Overturned On The Bank Of The Canal


Recommended Posts