Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ    ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਮਿਲਿਆ: ਕੈਪਟਨ ਅਮਰਿੰਦਰ, ਕਾਂਗਰਸ ’ਚ ਵਾਪਸੀ ਤੋਂ ਵੀ ਕੀਤਾ ਇਨਕਾਰ    Gmada ਮਾਮਲੇ ’ਚ Ed ਦਾ ਵੱਡਾ ਦਾਅਵਾ: ਰਿਜ਼ਰਵ ਕੀਮਤਾਂ ਘਟਾ ਕੇ ਸਰਕਾਰੀ ਖਜ਼ਾਨੇ ਨੂੰ ₹10 ਹਜ਼ਾਰ ਕਰੋੜ ਦੇ ਨੁਕਸਾਨ ਦਾ ਖਦਸ਼ਾ    ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ   
ਜ਼ੀਰਕਪੁਰ ਨੇੜੇ ਬਲਟਾਣਾ ਦੀ ਫਰਨੀਚਰ ਮਾਰਕੀਟ 'ਚ ਅੱਗ ਲੱਗੀ
May 27, 2024
A-Fire-Broke-Out-In-The-Furnitur

Daily Dharaledar Bureau / Zirakpur

ਜ਼ੀਰਕਪੁਰ ਨੇੜੇ ਬਲਟਾਣਾ ਦੀ ਫਰਨੀਚਰ ਮਾਰਕੀਟ 'ਚ ਅੱਗ ਲੱਗਣ ਦੀ ਸੂਚਨਾ ਮਿਲ ਰਹੀ ਹੈ। ਕਿਸੇ ਤਰ੍ਹਾਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਫਰਨੀਚਰ ਮਾਰਕੀਟ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਣ ਦੀ ਸੂਚਨਾ ਹੈ। ਅੱਗ ਲੱਗਣ ਦੀ ਵੀਡੀਓ ਵੀ ਸਾਹਮਣੇ ਆਈ ਹੈ, ਦੱਸਿਆ ਜਾ ਰਿਹਾ ਹੈ ਕਿ ਅੱਗ ਸਭ ਤੋਂ ਪਹਿਲਾਂ ਫਰਨੀਚਰ ਮਾਰਕੀਟ ਦੇ ਪਿਛਲੇ ਪਾਸੇ ਬਣੇ ਗੈਰ-ਕਾਨੂੰਨੀ ਸ਼ੈੱਡ 'ਚ ਲੱਗੀ। ਕੁਝ ਹੀ ਸਮੇਂ 'ਚ ਕਰੀਬ 10 ਤੋਂ 12 ਸ਼ੈੱਡ ਇਸ ਦੀ ਲਪੇਟ 'ਚ ਆ ਗਏ।ਫਰਨੀਚਰ ਮਾਰਕੀਟ ਦੇ ਦੁਕਾਨਦਾਰ ਕਸ਼ਿਸ਼ ਕੁਮਾਰ ਨੇ ਦੱਸਿਆ ਕਿ ਇੱਥੇ ਫਰਨੀਚਰ ਬਣਾਉਣ ਦਾ ਕੰਮ ਪਿਛਲੇ ਪਾਸੇ ਕੀਤਾ ਜਾਂਦਾ ਹੈ। ਫਾਇਰ ਵਿਭਾਗ ਦੀਆਂ 10 ਗੱਡੀਆਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।

 ਇਨ੍ਹਾਂ ਵਿਚ ਜ਼ੀਰਕਪੁਰ ਡੇਰਾਬੱਸੀ, ਪੰਚਕੂਲਾ ਅਤੇ ਚੰਡੀਗੜ੍ਹ ਫਾਇਰ ਵਿਭਾਗ ਦੀਆਂ ਗੱਡੀਆਂ ਸ਼ਾਮਲ ਹਨ। ਫਾਇਰ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਇੱਥੇ ਫਰਨੀਚਰ ਬਣਾਉਣ ਤੇ ਪੇਂਟ ਕਰਨ ਦਾ ਕੰਮ ਕੀਤਾ ਜਾਂਦਾ ਹੈ। ਪੇਂਟ 'ਚ ਵਰਤੇ ਗਏ ਕੈਮੀਕਲ ਨਾਲ ਸੰਪਰਕ ਹੋਣ ਕਾਰਨ ਅੱਗ ਫੈਲ ਗਈ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ ਪਰ ਅੱਗ ਨਾਲ ਲੱਖਾਂ ਦਾ ਫਰਨੀਚਰ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਅੱਗ 'ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ ਪਰ ਫਰਨੀਚਰ ਨੂੰ ਪੇਂਟ ਕਰਨ ਲਈ ਵਰਤੇ ਜਾਣ ਵਾਲੇ ਕੈਮੀਕਲ ਕਾਰਨ ਅੱਗ ਲਗਾਤਾਰ ਵਧ ਰਹੀ ਹੈ। ਪੁਲਿਸ ਟੀਮ ਵੀ ਮੌਕੇ 'ਤੇ ਮੌਜੂਦ ਹੈ।

Powered by Froala Editor

A Fire Broke Out In The Furniture Market Of Baltana Near Zirakpur


Recommended Posts