ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਚੋਣ ਖਰਚਾ ਰਜਿਸਟਰ ਦਾ ਮਿਲਾਨ ਨਾ ਕਰਵਾਉਣ 'ਤੇ ਤਿੰਨ ਆਜ਼ਾਦ ਉਮੀਦਵਾਰਾਂ ਦੀਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ
May 28, 2024
Vehicle-Approvals-Of-Three-Indep

Daily Dharaledar Bureau / Patiala

ਪਟਿਆਲਾ, 28 ਮਈ:

 ਰਿਟਰਨਿੰਗ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਚੋਣ ਖਰਚਿਆਂ ਦੀ ਦੂਜੀ ਪੜਤਾਲ ਦੌਰਾਨ ਸ਼ਾਮਲ ਨਾ ਹੋਣ ਵਾਲੇ ਉਮੀਦਵਾਰਾਂ ਦੀਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ ਕਰ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਆਜ਼ਾਦ ਉਮੀਦਵਾਰ ਸ੍ਰੀ ਪਰਮਜੀਤ ਸਿੰਘ, ਆਜ਼ਾਦ ਉਮੀਦਵਾਰ ਸ੍ਰੀਮਤੀ ਡਿੰਪਲ ਅਤੇ ਆਜ਼ਾਦ ਉਮੀਦਵਾਰ ਮੱਖਣ ਸਿੰਘ ਵੱਲੋਂ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 77 ਅਧੀਨ ਮੈਨਟੇਨ ਕੀਤੇ ਜਾ ਰਹੇ ਚੋਣ ਖਰਚਾ ਰਜਿਸਟਰ ਦਾ ਮਿਲਾਨ ਸ਼ੈਡੋ ਅਬਜਰਵੇਸ਼ਨ ਰਜਿਸਟਰ ਨਾਲ ਕਰਨ ਲਈ ਖਰਚਾ ਅਬਜ਼ਰਵਰ ਕੋਲ 20 ਮਈ 2024 ਨੂੰ ਆਪਣਾ ਰਿਕਾਰਡ ਪੇਸ਼ ਕਰਨਾ ਸੀ, ਜੋ ਪੇਸ਼ ਨਹੀਂ ਕੀਤਾ ਗਿਆ।

 ਉਨ੍ਹਾਂ ਦੱਸਿਆ ਕਿ ਉਕਤ ਉਮੀਦਵਾਰਾਂ ਨੂੰ ਦੁਬਾਰਾ 25 ਮਈ 2024 ਨੂੰ ਆਪਣਾ ਰਿਕਾਰਡ ਪੇਸ਼ ਕਰਨ ਲਈ ਲਿਖਿਆ ਗਿਆ ਸੀ ਅਤੇ ਹਦਾਇਤ ਕੀਤੀ ਗਈ ਸੀ ਕਿ ਨਿਰਧਾਰਿਤ ਮਿਤੀ ਨੂੰ ਰਿਕਾਰਡ ਪੇਸ਼ ਨਾ ਕਰਨ ਦੀ ਸੂਰਤ ਵਿੱਚ ਆਪ ਨੂੰ ਜਾਰੀ ਕੀਤੀਆਂ ਗਈਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ ਕਰ ਦਿੱਤੀਆਂ ਜਾਣਗੀਆਂ ਪ੍ਰੰਤੂ ਆਜ਼ਾਦ ਉਮੀਦਵਾਰ ਸ੍ਰੀ ਪਰਮਜੀਤ ਸਿੰਘ ਆਜ਼ਾਦ ਉਮੀਦਵਾਰ ਸ੍ਰੀਮਤੀ ਡਿੰਪਲ ਅਤੇ ਆਜ਼ਾਦ ਉਮੀਦਵਾਰ ਮੱਖਣ ਸਿੰਘ ਵੱਲੋਂ ਆਪ ਖੁਦ ਜਾ ਆਪਣਾ ਕੋਈ ਨੁਮਾਇੰਦਾ ਪੇਸ਼ ਨਹੀਂ ਕੀਤਾ ਗਿਆ। ਇਸ ਲਈ ਉਕਤ ਉਮੀਦਵਾਰਾਂ ਨੂੰ ਜਾਰੀ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ ਕੀਤੀਆਂ ਗਈਆਂ ਹਨ।

Powered by Froala Editor

Vehicle Approvals Of Three Independent Candidates Canceled For Non matching Of Election Expenditure Register


Recommended Posts