ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ   
ਕਾਲਜ ਆਫ਼ ਕਮਿਊਨਿਟੀ ਸਾਇੰਸ, ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ 31 ਮਈ ਅਤੇ 1 ਜੂਨ ਨੂੰ ਪੋਲਿੰਗ ਸਟਾਫ਼ ਦੇ ਬੱਚਿਆਂ ਲਈ ਕ੍ਰੈਚਾਂ ਦੀ ਸਹੂਲਤ - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ
May 29, 2024
Facility-Of-Cr-ches-For-Children

ਸਾਰੇ ਏ.ਆਰ.ਓਜ਼ ਪੱਧਰ 'ਤੇ ਕ੍ਰੈਚਾਂ ਸਥਾਪਤ ਕੀਤੀਆਂ ਜਾਣਗੀਆਂ

Daily Dharaledar Bureau / Ludhiana

ਲੁਧਿਆਣਾ, 29 ਮਈ - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੇ ਬੱਚਿਆਂ ਲਈ 31 ਮਈ ਅਤੇ 1 ਜੂਨ ਨੂੰ ਕਾਲਜ ਆਫ਼ ਕਮਿਊਨਿਟੀ ਸਾਇੰਸ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ 48 ਘੰਟੇ ਲਈ ਕਰੈਚਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।


ਇਹੀ ਸਹੂਲਤ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓਜ਼) ਦੇ ਪੱਧਰ 'ਤੇ ਵੀ ਦੋਵਾਂ ਦਿਨਾਂ ਲਈ ਉਪਲੱਬਧ ਹੋਵੇਗੀ।


ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੋਲਿੰਗ ਸਟਾਫ਼ ਦੇ ਬੱਚਿਆਂ ਨੂੰ ਕਰੈਚਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਅਤੇ ਇਹ 31 ਮਈ ਅਤੇ 1 ਜੂਨ ਨੂੰ ਮੁਫ਼ਤ ਉਪਲਬਧ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਹੂਲਤ ਦਾ ਲਾਭ ਲੈਣ ਲਈ ਸਾਰੇ ਪੋਲਿੰਗ ਸਟਾਫ ਨੂੰ ਉਹਨਾਂ ਦੇ ਸਿਖਲਾਈ ਸੈਸ਼ਨਾਂ ਦੌਰਾਨ ਸਹਿਮਤੀ ਫਾਰਮ ਉਪਲਬਧ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਸਿਖਲਾਈ ਪ੍ਰਾਪਤ ਅਧਿਆਪਕਾਂ ਅਤੇ ਆਂਗਣਵਾੜੀ ਵਰਕਰਾਂ ਸਮੇਤ ਲੋੜੀਂਦੇ ਸਟਾਫ਼ ਦੀਆਂ ਡਿਊਟੀਆਂ ਰੋਟੇਸ਼ਨ ਦੇ ਆਧਾਰ 'ਤੇ ਨਿਰਧਾਰਤ ਕੀਤੀਆਂ ਗਈਆਂ ਹਨ ਅਤੇ ਉਹ ਕਰੈਚਾਂ ਵਿੱਚ ਬੱਚਿਆਂ ਦੀ ਸਹੀ ਦੇਖਭਾਲ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੂੰ ਕਰੈਚਾਂ ਦੀ ਸਹੂਲਤ ਲਈ ਨੋਡਲ ਅਫ਼ਸਰ ਬਣਾਇਆ ਗਿਆ ਹੈ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ (ਡੀ.ਸੀ.ਪੀ.ਓ) ਰਸ਼ਮੀ ਵੱਲੋਂ ਵੀ ਉਨ੍ਹਾਂ ਦੀ ਮਦਦ ਕੀਤੀ ਜਾਵੇਗੀ।


ਚਾਹ, ਦੁੱਧ, ਰੋਟੀ, ਨਾਸ਼ਤਾ, ਦੁਪਹਿਰ ਦਾ ਖਾਣਾ ਅਤੇ ਰਾਤ ਦੇ ਖਾਣੇ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਬੱਚਿਆਂ ਦੇ ਮਨੋਰੰਜਨ ਲਈ ਇਨਡੋਰ ਅਤੇ ਆਊਟਡੋਰ ਗੇਮਾਂ ਅਤੇ ਐਲ.ਈ.ਡੀ. ਟੈਲੀਵਿਜ਼ਨ ਵੀ ਉਪਲਬਧ ਹੋਣਗੇ।


ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦਾਅਵਾ ਕੀਤਾ ਕਿ ਪੋਲਿੰਗ ਸਟਾਫ਼ ਨੂੰ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰਨ ਦੀ ਲੋੜ ਨਹੀਂ ਹੈ ਅਤੇ ਆਪਣੇ ਵਾਰਡਾਂ ਬਾਰੇ ਬੇਝਿਜਕ ਹੋਣਾ ਚਾਹੀਦਾ ਹੈ ਕਿਉਂਕਿ ਪ੍ਰਸ਼ਾਸਨ ਵੱਲੋਂ ਬੱਚਿਆਂ ਦੀ ਵਧੀਆ ਤਰੀਕੇ ਨਾਲ ਦੇਖਭਾਲ ਕੀਤੀ ਜਾਵੇਗੀ।

Powered by Froala Editor

Facility Of Cr ches For Children Of Polling Staff On May 31 And June 1 At College Of Community Science Punjab Agricultural University District Election Officer Sakshi Sahni


Recommended Posts