ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਆਰ.ਟੀ.ਓ ਵੱਲੋਂ ਪੋਸਟਲ ਬੈਲਟ ਰਾਹੀਂ ਕੀਤੀ ਗਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ
May 29, 2024
Additional-Deputy-Commissioner-d

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 1 ਜੂਨ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਵੋਟਾਂ ਪਾਉਣ ਲਈ ਅੱਗੇ ਆਉਣ

Daily Dharaledar Bureau / Ludhiana

ਲੁਧਿਆਣਾ, 29 ਮਈ - ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਅਤੇ ਖੇਤਰੀ ਟਰਾਂਸਪੋਰਟ ਅਫ਼ਸਰ ਰਣਦੀਪ ਸਿੰਘ ਹੀਰ ਨੇ ਸੁਵਿਧਾ ਕੇਂਦਰਾਂ ਵਿਖੇ ਪੋਸਟਲ ਬੈਲਟ ਰਾਹੀਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।


ਵਧੀਕ ਡਿਪਟੀ ਕਮਿਸ਼ਨਰ ਪਟਿਆਲਾ ਜ਼ਿਲ੍ਹੇ ਦੇ ਰਜਿਸਟਰਡ ਵੋਟਰ ਹਨ ਅਤੇ ਖੇਤਰੀ ਟਰਾਂਸਪੋਰਟ ਅਫ਼ਸਰ ਰਣਦੀਪ ਸਿੰਘ ਹੀਰ ਜਲੰਧਰ ਜ਼ਿਲ੍ਹੇ ਦੇ ਰਜਿਸਟਰਡ ਵੋਟਰ ਹਨ।


ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਉਣ ਤੋਂ ਬਾਅਦ ਧਾਲੀਵਾਲ ਨੇ ਕਿਹਾ ਕਿ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਪਾਉਣ ਤੋਂ ਪਿੱਛੇ ਨਹੀਂ ਰਹਿਣਾ ਚਾਹੀਦਾ ਅਤੇ ਲੋਕ ਸਭਾ ਚੋਣਾਂ ਵਿੱਚ 70 ਫੀਸਦੀ ਪੋਲਿੰਗ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।


1 ਜੂਨ ਨੂੰ ਲੋਕਤੰਤਰ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਖੇਤਰੀ ਟਰਾਂਸਪੋਰਟ ਅਫ਼ਸਰ ਰਣਦੀਪ ਸਿੰਘ ਹੀਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਲੁਧਿਆਣਾ ਵਿੱਚ ਕਰੀਬ 2689481 ਵੋਟਰਾਂ ਦੀ ਸਹੂਲਤ ਲਈ 2921 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ 1433062 ਮਰਦ, 1256270 ਔਰਤਾਂ, ਅਤੇ 149 ਟਰਾਂਸਜੈਂਡਰ ਸ਼ਾਮਲ ਹਨ।

Powered by Froala Editor

Additional Deputy Commissioner development And Rto Exercised Their Right To Vote Through Postal Ballot


Recommended Posts