ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ    ਮੇਰਠ ਦੇ Axis Bank Currency Chest ’ਚ 1,323 ਜਾਅਲੀ ਨੋਟ ਬਰਾਮਦ, 4.63 ਲੱਖ ਰੁਪਏ ਦੀ ਨਕਲੀ ਕਰੰਸੀ    ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵੱਡਾ ਦੋਸ਼: ‘bjp ’ਚ ਸ਼ਾਮਲ ਕਰਵਾਉਣ ਲਈ Ed ਰਾਹੀਂ ਦਬਾਅ ਬਣਾਇਆ ਗਿ    ਗਮਾਡਾ ਦਫ਼ਤਰ ’ਚ Ed ਦੀ 36 ਘੰਟਿਆਂ ਦੀ ਕਾਰਵਾਈ ਖ਼ਤਮ, 30 ਤੋਂ ਵੱਧ ਬੈਗ ਦਸਤਾਵੇਜ਼ ਲੈ ਗਈ ਟੀਮ    ਯੂਥ ਕਾਂਗਰਸ ਨੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਆਨਲਾਈਨ ਪਟੀਸ਼ਨ ਕੀਤੀ ਸ਼ੁਰੂ    Gmada ਦੀ ‘ਕੇਸ ਨਾ ਕਰਨ’ ਵਾਲੀ ਸ਼ਰਤ ’ਤੇ ਹਾਈ ਕੋਰਟ ਸਖ਼ਤ, 5 ਸਾਲਾਂ ਦਾ ਰਿਕਾਰਡ ਮੰਗਿਆ    Ed ਜਾਂਚ ਨੂੰ ਲੈ ਕੇ Aap ਦਾ ਵੱਡਾ ਪ੍ਰਦਰਸ਼ਨ    ਕੈਨੇਡਾ ’ਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਅਨੀਤਾ ਆਨੰਦ ਨੇ ਦਿੱਤਾ ਜਵਾਬ    ਗਮਾਡਾ ਦਫ਼ਤਰ ’ਚ Ed ਦੀ ਕਾਰਵਾਈ ਤੀਜੇ ਦਿਨ ਵੀ ਜਾਰੀ, Aap ਵੱਲੋਂ ਘਿਰਾਓ ਦਾ ਐਲਾਨ   
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ 'ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
May 29, 2024
The-Additional-Chief-Electoral-O

Daily Dharaledar Bureau / Ludhiana

ਲੁਧਿਆਣਾ, 29 ਮਈ  - ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅੰਦਰ ਵੱਖ-ਵੱਖ ਥਾਵਾਂ 'ਤੇ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।


ਸਮੀਖਿਆ ਦੌਰਾਨ ਨਈਅਰ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਅਤੇ ਸਹਾਇਕ ਰਿਟਰਨਿੰਗ ਅਫ਼ਸਰ (ਏ.ਆਰ.ਓ) ਦੀਪਕ ਭਾਟੀਆ ਨਾਲ ਮਿਲ ਕੇ ਵਿਧਾਨ ਸਭਾ ਹਲਕਾ ਜਗਰਾਉਂ (ਡਾ.ਡੀ.ਐਸ. ਦੇਵ ਪ੍ਰੀਖਿਆ ਹਾਲ) ਅਤੇ ਦਾਖਾ (ਡਾ. ਸੁਖਦੇਵ ਸਿੰਘ ਭਵਨ) ਵਿਖੇ ਗਿਣਤੀ ਕੇਂਦਰਾਂ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਵੋਟਾਂ ਦੀ ਗਿਣਤੀ 4 ਜੂਨ ਨੂੰ ਸਖ਼ਤ ਸੁਰੱਖਿਆ ਹੇਠ ਹੋਵੇਗੀ। ਇਸ ਤੋਂ ਇਲਾਵਾ, ਸ਼ਾਂਤੀਪੂਰਵਕ ਗਿਣਤੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਕੇਂਦਰਾਂ 'ਤੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਜਾਣਗੇ।


ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੇ ਵਧੀਕ ਮੁੱਖ ਚੋਣ ਅਫ਼ਸਰ ਨੂੰ ਕਾਊਂਟਿੰਗ ਟੇਬਲ, ਕਾਊਂਟਿੰਗ ਰਾਊਂਡ, ਏਜੰਟਾਂ ਦੀ ਗਿਣਤੀ, ਪੋਲਿੰਗ ਸਟਾਫ਼ ਅਤੇ ਮੀਡੀਆ ਸੈਂਟਰਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।


ਇਸ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਨੇ ਸ਼ਾਂਤਮਈ ਅਤੇ ਪਾਰਦਰਸ਼ੀ ਗਿਣਤੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਸਮੂਹ ਅਧਿਕਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ।

Powered by Froala Editor

The Additional Chief Electoral Officer Reviewed The Arrangements In The Counting Centers


Recommended Posts